20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਵਰਲਡ ਸਿੱਖ ਪਾਰਲੀਮੈਂਟ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਰੱਦ ਕਰਨ ਦੀ ਨਿੰਦਾ

ਅਜੀਤ ਡੈਸਕ 14-02-2026
ਲੰਡਨ, 13 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ ਯੂ.ਕੇ., ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਜਤਿੰਦਰ ਸਿੰਘ, ਭਾਈ ਮਨਬੀਰ ਸਿੰਘ ਕੈਨੇਡਾ, ਭਾਈ ਪਿ੍ਤਪਾਲ ਸਿੰਘ ਸਵਿਟਜਲੈਂਡ, ਹਰਜੋਤ ਸਿੰਘ ਹਾਲੈਡ, ਭਾਈ ਸਤਨਾਮ ਸਿੰਘ ਫਰਾਂਸ ਨੇ ਪ੍ਰੈਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਦਿੱਲੀ ਦੀ ਭਾਜਪਾ ਅਗਵਾਈ ਵਾਲੀ ਸਰਕਾਰ ਦੇ 'ਸਜ਼ਾ ਸਮੀਖਿਆ ਬੋਰਡ' ਵੱਲੋਂ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਦੀ ਅਰਜ਼ੀ ਰੱਦ ਕਰਨ ਦੇ ਫੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ | ਉਹਨਾਂ ਕਿਹਾ ਕਿ ਇਹ ਫੈਸਲਾ ਨਾ ਕੇਵਲ ਮਨੁੱਖੀ ਅਧਿਕਾਰਾਂ ਦਾ ਘੋਰ ਉਲੰਘਣ ਹੈ, ਸਗੋਂ ਇਹ ਭਾਰਤ ਦੀ ਸੱਜੇ-ਪੱਖੀ ਫਿਰਕੂ ਹਿੰਦੂਤਵੀ ਸਰਕਾਰ ਦੀ ਸਿੱਖਾਂ ਪ੍ਰਤੀ ਪੱਖਪਾਤੀ ਸੋਚ ਦਾ ਸਬੂਤ ਹੈ | ਦਿੱਲੀ ਸਰਕਾਰ ਵੱਲੋਂ ਜਾਰੀ ਦਸਤਾਵੇਜ਼ ਗਵਾਹ ਹਨ ਕਿ ਬੋਰਡ ਨੇ 24 ਅਜਿਹੇ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਹੈ ਜਿਨ੍ਹਾਂ ਦੀ 20 ਸਾਲ ਦੀ ਸਜ਼ਾ ਵੀ ਪੂਰੀ ਨਹੀਂ ਹੋਈ ਸੀ, ਜਦਕਿ 30 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ 'ਚ ਬੰਦ ਤੇ ਬਿਰਧ ਅਵਸਥਾ ਭੋਗ ਰਹੇ ਪ੍ਰੋ. ਭੁੱਲਰ ਨੂੰ ਜੇਲ੍ਹ 'ਚ ਡੱਕੀ ਰੱਖਣਾ ਇਹ ਸਾਬਤ ਕਰਦਾ ਹੈ ਕਿ ਇਸ ਦੇਸ਼ ਦਾ ਕਾਨੂੰਨ ਸਿੱਖਾਂ ਲਈ ਵੱਖਰਾ ਹੈ | ਇਹ ਸਿੱਧੇ ਤੌਰ 'ਤੇ ਸਿੱਖਾਂ ਨਾਲ ਵਿਤਕਰਾ ਹੈ ਤੇ ਹਕੂਮਤ ਵੱਲੋਂ ਸਿੱਖਾਂ ਨੂੰ 'ਗੁਲਾਮੀ' ਦਾ ਅਹਿਸਾਸ ਕਰਵਾਉਣ ਦੀ ਕੋਝੀ ਸਾਜ਼ਿਸ਼ ਹੈ |
ਪਿਛਲੀ ਖ਼ਬਰ ਯੂ.ਏ.ਈ. ਨੇ ਕੈਨੇਡਾ ਨੂੰ ਹਰਾਇਆ ਅਗਲੀ ਖ਼ਬਰ ਦੇਵ ਥਿੰਦ ਵੱਲੋਂ ਪੰਜਾਬ 'ਚ ਮੌਜੂਦ ਐਨ.ਆਰ.ਆਈਜ਼. ਨੂੰ 14 ਨੂੰ ਚੰਡੀਗੜ੍ਹ 'ਚ ਭਾਜਪਾ ਦੀ ਐਨ.ਆਰ.ਆਈਜ਼. ਮਿਲਣੀ 'ਚ ਵਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।