ਐਡਮਿੰਟਨ, 14 ਫਰਵਰੀ (ਦਰਸ਼ਨ ਸਿੰਘ ਜਟਾਣਾ)-ਬਠਿੰਡਾ ਜ਼ਿਲ੍ਹੇ ਦੇ ਕੋਠਾ ਗੁਰੂ ਕੇ ਦੀ 22 ਸਾਲਾ ਵਿਦਿਆਰਥਣ ਦੀ ਦਿਲ ਦਾ ਦੌਰਾ ਪੈਣ ਕਰ ਕੇ ਮੌਤ ਹੋ ਗਈ | ਅਰਸ਼ਦੀਪ ਕੌਰ ਮੌਨਕਟਨ ਬਰੇਜਵਿਕ ਵਿਖੇ ਕੰਮ ਕਰ ਰਹੀ ਸੀ | ਅਚਾਨਕ ਉਸ ਨੂੰ ਦਿਲ ਦਾ ਦੌਰਾ ਪਿਆ ਤੇ ਉਸ ਦੀ ਮੌਤ ਹੋ ਗਈ | ਇਸ ਸਮੇਂ ਮੌਨਕਟਨ ਦੇ ਸਿੱਖ ਭਾਈਚਾਰੇ ਨੇ ਉਸ ਦੇ ਮਿ੍ਤਕ ਸਰੀਰ ਨੂੰ ਭਾਰਤ ਭੇਜਣ ਦੀ ਜ਼ਿੰਮੇਵਾਰੀ ਲਈ ਹੈ | ਜ਼ਿਕਰਯੋਗ ਹੈ ਕਿ ਕੈਨੇਡਾ ਵਿਚ ਹੁਣ ਕੰਮ ਦੀ ਕਮੀ ਤੇ ਬੱਚਿਆਂ ਲਈ ਪੱਕੇ ਹੋਣ ਲਈ ਬਹੁਤ ਮਿਹਨਤ ਕਰਨੀ ਪੈ ਰਹੀ ਹੈ ਤੇ ਇਸ ਨੂੰ ਲੈ ਕੇ ਬੱਚੇ ਪ੍ਰੇਸ਼ਾਨ ਰਹਿੰਦੇ ਹਨ ਜਿਸ ਕਰਕੇ ਅਜਿਹੇ ਹਾਦਸੇ ਵਾਪਰ ਰਹੇ ਹਨ |