18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪ੍ਰੋ. ਭੁੱਲਰ ਦੀ ਰਿਹਾਈ ਅਪੀਲ ਰੱਦ ਕਰਨ ਦੀ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ. ਕੇ. ਵੱਲੋਂ ਨਿੰਦਾ <br/>

ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਤੇ ਭਾਈ ਜੋਗਾ ਸਿੰਘ | ਤਸਵੀਰਾਂ: ਮਨਪ੍ਰੀਤ ਸਿੰਘ ਬੱਧਨੀ ਕਲਾਂ <br/> 15-02-2026
ਲੰਡਨ, 14 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਦਿੱਲੀ ਸਰਕਾਰ ਵੱਲੋਂ ਦਿੱਤੇ ਗਏ ਫੈਸਲੇ ਦੀ ਯੂ.ਕੇ. ਦੀਆਂ ਸਿੱਖ ਜੱਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਯੂ.ਕੇ. ਨੇ ਸਖ਼ਤ ਨਿੰਦਾ ਕੀਤੀ ਹੈ | ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਤੇ ਭਾਈ ਜੋਗਾ ਸਿੰਘ ਨੇ ਜਾਰੀ ਪ੍ਰੈੱਸ ਬਿਆਨ 'ਚ ਕਿਹਾ ਕਿ ਦਿੱਲੀ ਦੀ ਭਾਜਪਾ ਦੀ ਸਰਕਾਰ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਪੀਲ ਖਾਰਜ ਕਰਨ ਤੋਂ ਬਾਅਦ ਭਾਜਪਾ 'ਚ ਸ਼ਾਮਲ ਹੋਣ ਵਾਲੇ ਸਿੱਖ ਚਿਹਰਿਆਂ ਨੂੰ ਅਹਿਸਾਸ ਕਰਨ ਦੀ ਲੋੜ ਹੈ ਕਿ ਫਿਰਕਾਪ੍ਰਸਤ ਲਾਬੀ ਸਿੱਖ ਕੌਮ ਦਾ ਕਦੇ ਵੀ ਭਲਾ ਨਹੀਂ ਚਾਹੁੰਦੀ | ਇਸ ਤੋਂ ਇਲਾਵਾ ਬੀਤੇ ਸਮੇਂ 'ਚ ਸਿੱਖ ਸੰਘਰਸ਼ ਦੌਰਾਨ ਸਿੱਖ ਨੌਜਵਾਨੀ ਦਾ ਘਾਣ ਕਰਨ ਵਾਲੇ ਲੋਕਾਂ ਦੇ ਪਰਿਵਾਰਾਂ ਦੀਆਂ ਮੁਲਾਕਾਤਾਂ ਕਰਕੇ ਕੁਝ ਮੀਡੀਏ ਵੱਲੋਂ ਵੀਡੀਓ ਸ਼ੋਸ਼ਲ ਮੀਡੀਆ 'ਤੇ ਪਾਈਆਂ ਜਾ ਰਹੀਆਂ ਹਨ | ਉਕਤ ਆਗੂਆਂ ਨੇ ਕਿਹਾ ਕਿ ਸਿੱਖ ਕੌਮ ਦੇ ਕਾਤਲਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਇੰਟਰਵਿਊ ਕਰਕੇ ਸਰਕਾਰੀ ਖੁਸ਼ੀ ਹਾਸਲ ਕਰਨਾ ਜਾਪਦਾ ਹੈ | ਸਿੱਖ ਆਗੂਆਂ ਵਲੋਂ ਆਪਣੇ ਪਰਿਵਾਰਕ ਸਮਾਗਮਾਂ 'ਚ ਸਿੱਖ ਕੌਮ ਦੇ ਕਾਤਲਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੱਦਣ ਦੀ ਬਜਾਏ ਉਹਨਾਂ ਦਾ ਮੁਕੰਮਲ ਬਾਈਕਾਟ ਕਰਦਿਆਂ ਉਹਨਾਂ ਤੋਂ ਦੂਰੀ ਬਣਾ ਕੇ ਰੱਖਣ ਦੀ ਜਰੂਰਤ ਹੈ | ਸਿੱਖ ਆਗੂਆਂ ਨੇ ਕਿਹਾ ਕਿ ਕੇ.ਪੀ.ਐਸ ਗਿੱਲ ਵਰਗਿਆਂ ਨੇ ਵੱਡੀ ਪੱਧਰ 'ਤੇ ਇਨਸਾਨੀਅਤ ਦਾ ਘਾਣ ਕੀਤਾ ਹੈ | ਉਹਨਾਂ ਬਾਰੇ ਮੀਡੀਆ 'ਤੇ ਪੇਸ਼ਕਾਰੀ ਪੀੜਤ ਪਰਿਵਾਰਾਂ ਨੂੰ ਗਹਿਰੀ ਮਾਨਸਿਕ ਪੀੜਾ ਦਿੰਦੀ ਹੈ |

ਪਿਛਲੀ ਖ਼ਬਰ ਭਾਰਤੀ ਹਾਈ ਕਮਿਸ਼ਨ ਲੰਡਨ ਵਿਖੇ ਏ. ਆਈ. ਸੰਬੰਧੀ ਵਪਾਰਕ ਚਰਚਾ <br/> ਅਗਲੀ ਖ਼ਬਰ ਸਿਟੀ ਕੌਂਸਲ ਚੋਣਾਂ ਲਈ ਕੰਜਰਵੇਟਿਵ ਪਾਰਟੀ ਆਫ ਸਰੀ ਵੱਲੋਂ ਆਪਣੇ 6 ਉਮੀਦਵਾਰਾਂ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।