15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਬੈਲਵੀਡੀਅਰ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਹਾਦਸੇ 'ਚ ਸਿੱਖ ਬੀਬੀ ਗੰਭੀਰ ਜ਼ਖ਼ਮੀ

ਅਜੀਤ ਡੈਸਕ 21-02-2026
ਲੰਡਨ, 20 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਹਲਕੇ ਈਰਥ ਤੇ ਬੈਲਵੀਡੀਅਰ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਬਾਹਰ ਵਪਾਰੇ ਸੜਕ ਹਾਦਸੇ ਵਿਚ 73 ਸਾਲਾ ਸਿੱਖ ਬੀਬੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲੋਅਰ ਰੋਡ ਸਥਿਤ ਗੁਰਦੁਆਰਾ ਸਾਹਿਬ ਤੋਂ ਬੀਬੀ ਵਾਪਿਸ ਘਰ ਜਾ ਰਹੀ ਸੀ ਜਦੋਂ ਇਹ ਹਾਦਸਾ ਹੋਇਆ | ਕਾਰ ਚਾਲਕ ਮÏਕੇ 'ਤੇ ਹੀ ਰੁਕ ਗਿਆ ਤੇ ਪੁਲਿਸ ਜਾਂਚ ਵਿਚ ਸਹਿਯੋਗ ਕਰ ਰਿਹਾ ਹੈ | ਘਟਨਾ ਸੰਬੰਧੀ ਪੁਲਿਸ ਨੇ ਮੌਕੇ ਦੇ ਗਵਾਹਾਂ ਨੂੰ ਅੱਗੇ ਆਉਣ ਦੀ ਬੇਨਤੀ ਕੀਤੀ ਹੈ | ਇਸ ਸਬੰਧੀ ਕੌਂਸਲਰ ਬਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਭਾਵੇਂ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗਿਆ, ਪਰ ਸਿੱਖ ਬੀਬੀ ਦੀ ਹਾਲਤ ਅਜੇ ਗੰਭੀਰ ਬਣੀ ਹੋਈ ਹੈ, ਉਸ ਦਾ ਸਥਾਨਿਕ ਹਸਪਤਾਲ ਵਿਚ ਇਲਾਜ਼ ਚੱਲ ਰਿਹਾ ਹੈ | ਜਾਂਚ ਅਧਿਕਾਰੀ ਨੇ ਕਿਹਾ ਕਿ ਸੀ.ਸੀ.ਟੀ.ਵੀ. ਕੈਮਰਿਆਂ ਦੀਆਂ ਵੀਡੀਓ ਰਾਹੀਂ ਜਾਂਚ ਕੀਤੀ ਜਾ ਰਹੀ ਹੈ ਕਿ ਹਾਦਸਾ ਕਿਸ ਤਰ੍ਹਾਂ ਹੋਇਆ ਹੈ |
ਪਿਛਲੀ ਖ਼ਬਰ ਕੈਲਗਰੀ ਵਿਖੇ ਜਬਰੀ ਵਸੂਲੀ ਦੇ ਦੋਸ਼ 'ਚ ਪੰਜਾਬੀ ਮੂਲ ਦੇ ਆਦਮੀ ਤੇ ਔਰਤ ਗਿ੍ਫ਼ਤਾਰ <br/> ਅਗਲੀ ਖ਼ਬਰ ਭਾਰਤੀ ਮੂਲ ਦੀਆਂ ਮਹਿਲਾਵਾਂ ਨੂੰ ਨਿਸ਼ਾਨਾ ਬਣਾਉਣ ਵਾਲਾ ਗੁਰਵਿੰਦਰ ਸਿੰਘ ਜਿਣਸੀ ਹਮਲਿਆਂ 'ਚ ਦੋਸ਼ੀ ਕਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।