28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪੰਥਕ ਜਥੇਬੰਦੀਆਂ ਤੇ ਸਿੱਖ ਸੰਪਰਦਾਵਾਂ ਦੀ ਚੁੱਪ ਪੰਥ ਲਈ ਸਹੀ ਨਹੀਂ-ਇੰਟਰਨੈਸ਼ਨਲ ਪੰਥਕ ਦਲ

ਅਜੀਤ ਡੈਸਕ 28-02-2026
ਲੰਡਨ, 27 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਟਰਨੈਸ਼ਨਲ ਪੰਥਕ ਦਲ ਦੇ ਆਗੂਆਂ ਵੱਲੋਂ ਸਾਂਝੇ ਬਿਆਨ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਫੈਸਲੇ ਦੀ ਕੜੀ ਨਿੰਦਾ ਕੀਤੀ ਤੇ ਕਿਹਾ ਪੰਥਕ ਜਥੇਬੰਦੀਆਂ ਤੇ ਸਿੱਖ ਸੰਪਰਦਾਵਾਂ ਦੀ ਚੁੱਪ ਨੇ ਬਾਦਲ ਪਰਿਵਾਰ ਨੂੰ ਮੁੜ ਮਨਮਰਜ਼ੀ ਕਰਨ ਦਾ ਮÏਕਾ ਦਿੱਤਾ ਹੈ | ਇੰਗਲੈਂਡ ਤੋਂ ਦਲ ਦੇ ਪ੍ਰਧਾਨ ਭਾਈ ਰਘਬੀਰ ਸਿੰਘ, ਅੰਤਰਰਾਸ਼ਟਰੀ ਚੀਫ ਆਰਗੇਨਾਈਜ਼ਰ ਭਾਈ ਪਰਮਜੀਤ ਸਿੰਘ ਢਾਡੀ, ਜਨਰਲ ਸਕੱਤਰ ਅਤੇ ਮੁੱਖ ਬੁਲਾਰਾ ਭਾਈ ਕਪਤਾਨ ਸਿੰਘ, ਇਟਲੀ ਤੋਂ ਪ੍ਰਧਾਨ ਪ੍ਰਗਟ ਸਿੰਘ ਤੇ ਆਸਟਰੀਆ ਤੋਂ ਪ੍ਰਧਾਨ ਨਛੱਤਰ ਸਿੰਘ ਨੇ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੈਡ ਗ੍ਰੰਥੀ ਵੱਲੋਂ ਉਠਾਏ ਗਏ ਸਵਾਲਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਤਸੱਲੀਬਖ਼ਸ਼ ਜਵਾਬ ਦਿੱਤਾ ਜਾਂਦਾ, ਪਰ ਐਸਾ ਨਹੀਂ ਕੀਤਾ ਗਿਆ¢ ਉਨ੍ਹਾਂ ਦਾ ਦੋਸ਼ ਹੈ ਕਿ ਸ਼੍ਰੋਮਣੀ ਕਮੇਟੀ ਇਕ ਪਰਿਵਾਰ ਦੇ ਅਧੀਨ ਚੱਲ ਰਹੀ ਹੈ ਤੇ ਉਹ ਨਹੀਂ ਚਾਹੁੰਦੇ ਕਿ ਕÏਮ ਦੇ ਫੈਸਲੇ ਸਲਾਹ-ਮਸ਼ਵਰੇ ਨਾਲ ਕੀਤੇ ਜਾਣ | ਇਸੇ ਕਰਕੇ ਜਿਨ੍ਹਾਂ ਜਥੇਦਾਰਾਂ ਨੇ 2 ਦਸੰਬਰ 2024 ਨੂੰ ਬਾਦਲਾਂ ਖਿਲਾਫ ਕਾਰਵਾਈ ਸਬੰਧੀ ਗੁਰਮਤ ਦੀ ਰÏਸ਼ਨੀ 'ਚ ਆਦੇਸ਼ ਜਾਰੀ ਕੀਤੇ ਸਨ, ਉਹਨਾਂ ਨੂੰ ਵਾਰੋ-ਵਾਰੀ ਜ਼ਲੀਲ ਕਰਕੇ ਸੇਵਾ ਮੁਕਤ ਕਰ ਦਿੱਤਾ ਗਿਆ | ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਿਜੰਦਰ ਸਿੰਘ ਧਾਮੀ ਨੇ ਕੌਮ ਨਾਲ ਵਾਅਦਾ ਕੀਤਾ ਸੀ ਕਿ ਜਥੇਦਾਰਾਂ ਦੀ ਨਿਯੁਕਤੀ ਜਾਂ ਸੇਵਾ ਮੁਕਤੀ ਸਮੁੱਚੀ ਕੌਮ ਨਾਲ ਸਲਾਹ-ਮਸ਼ਵਰੇ ਲਈ ਬਣਾਈ ਜਾਣ ਵਾਲੀ ਕਮੇਟੀ ਦੇ ਫੈਸਲੇ ਅਨੁਸਾਰ ਹੋਵੇਗੀ, ਪਰ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਇਸ ਦਾ ਇਕ ਵੱਡਾ ਕਾਰਨ ਇਹ ਵੀ ਹੈ ਕਿ ਦੇਸ਼ ਤੇ ਵਿਦੇਸ਼ ਦੀਆਂ ਪੰਥਕ ਜਥੇਬੰਦੀਆਂ ਤੇ ਸਿੱਖ ਸੰਪਰਦਾਵਾਂ ਦੀ ਚੁੱਪ ਨੇ ਬਾਦਲਕਿਆਂ ਨੂੰ ਮੁੜ ਮਨਮਰਜ਼ੀ ਕਰਨ ਦਾ ਮÏਕਾ ਦਿੱਤਾ ਹੈ |
ਪਿਛਲੀ ਖ਼ਬਰ ਬੋਦਲ ਘਰਾਣੇ ਦੇ ਉਸਤਾਦ ਅਵਤਾਰ ਸਿੰਘ ਬੋਦਲ ਦਾ ਸਿਡਨੀ 'ਚ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਗਿਆਨੀ ਰਘਬੀਰ ਸਿੰਘ ਵੱਲੋਂ ਉਠਾਏ ਸਵਾਲਾਂ ਦਾ ਜਵਾਬ ਦੇਵੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ-ਸਿੱਖ ਫੈਡਰੇਸ਼ਨ ਯੂ.ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।