04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਟਰੰਪ ਨੇ ਪ੍ਰਵਾਸੀਆਂ 'ਤੇ ਕਾਰਵਾਈ ਨੂੰ ਠਹਿਰਾਇਆ ਜਾਇਜ਼

ਅਜੀਤ ਡੈਸਕ 12-04-2026
ਮਿਆਮੀ (ਅਮਰੀਕਾ), 11 ਅਪ੍ਰੈਲ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਪ੍ਰਸ਼ਾਸਨ ਦੇ ਦੇਸ਼ ਨਿਕਾਲੇ ਦੇ ਯਤਨਾਂ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ 'ਚ ਫਲੋਰੀਡਾ ਦੇ ਇਕ ਗੈਸ ਸਟੇਸ਼ਨ 'ਤੇ ਇਕ ਅÏਰਤ ਦੇ ਕਤਲ ਨੂੰ ਦਰਸਾਉਂਦੀ ਇਕ ਵੀਡੀਓ ਸਾਂਝੀ ਕੀਤੀ | ਜਿਸ 'ਚ ਕਥਿਤ ਤੌਰ 'ਤੇ ਹੈਤੀ ਦੇ ਇਕ ਪ੍ਰਵਾਸੀ ਵਲੋਂ ਹਥੌੜੇ ਨਾਲ ਔਰਤ ਨੂੰ ਮਾਰ ਦਿੱਤਾ ਗਿਆ ਸੀ | 40 ਸਾਲਾ ਰੋਲਬਰਟ ਜੋਆਚਿਨ ਨੂੰ 2 ਅਪ੍ਰੈਲ ਨੂੰ ਫੋਰਟ ਮਾਇਰਸ ਵਿਚ ਇਕ ਅÏਰਤ ਦੇ ਕਤਲ ਦੇ ਦੋਸ਼ ਵਿਚ ਗਿ੍ਫਤਾਰ ਕੀਤਾ ਗਿਆ ਸੀ | ਜ਼ਿਕਰਯੋਗ ਹੈ ਕਿ ਟਰੰਪ ਨੇ ਅਕਸਰ ਪ੍ਰਵਾਸੀਆਂ ਨੂੰ ਅਮਰੀਕਾ ਵਿਚ ਵਧ ਰਹੇ ਅਪਰਾਧ ਦੇ ਕਾਰਨ ਵਜੋਂ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ | ਆਲੋਚਕਾਂ ਦਾ ਤਰਕ ਹੈ ਕਿ ਰਾਸ਼ਟਰਪਤੀ ਆਪਣੇ ਇਮੀਗ੍ਰੇਸ਼ਨ ਏਜੰਡੇ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਵਿਚ ਸਾਰੇ ਪ੍ਰਵਾਸੀਆਂ ਨੂੰ ਗਲਤ ਢੰਗ ਨਾਲ ਅਪਰਾਧੀਆਂ ਵਜੋਂ ਪੇਸ਼ ਕਰਦੇ ਹਨ, ਹਾਲਾਂਕਿ ਅਧਿਐਨਾਂ ਅਨੁਸਾਰ ਗੈਰ-ਕਾਨੂੰਨੀ ਤੌਰ 'ਤੇ ਰਹਿਣ ਵਾਲੇ ਵਿਅਕਤੀਆਂ ਦੇ ਮੂਲ-ਜਨਮੇ ਅਮਰੀਕੀ ਨਾਗਰਿਕਾਂ ਦੇ ਮੁਕਾਬਲੇ ਅਪਰਾਧਾਂ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ -ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ- ਆਯੁਸ਼ ਫਾਈਨਲ 'ਚ ਪੁੱਜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।