07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬਰਤਾਨਵੀ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਵਲੋਂ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ <br/>

ਅਜੀਤ ਡੈਸਕ 19-04-2026
ਲੰਡਨ, 18 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਨਿੱਜੀ ਦੌਰੇ 'ਤੇ ਆਈ ਬਰਤਾਨੀਆ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈੈਂਬਰ ਪ੍ਰੀਤ ਕੌਰ ਗਿੱਲ ਨੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ | ਗਿੱਲ ਨੇ ਕਿਹਾ ਕਿ ਦਿੱਲੀ ਵਿਚ ਤਰਨਜੀਤ ਸਿੰਘ ਸੰਧੂ ਨੂੰ ਮਿਲਣਾ ਇਕ ਸਨਮਾਨ ਦੀ ਗੱਲ ਸੀ | ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਦਿੱਲੀ ਦੇ ਲੈਫਟੀਨੈਂਟ ਗਵਰਨਰ ਵਜੋਂ ਨਿਯੁਕਤ ਕੀਤੇ ਗਏ ਸੰਧੂ ਦਾ ਅਮਰੀਕਾ 'ਚ ਭਾਰਤ ਦੇ ਰਾਜਦੂਤ ਵਜੋਂ ਸੇਵਾ ਨਿਭਾਉਣ ਸਮੇਤ ਉਨ੍ਹਾਂ ਦੀ ਅਗਵਾਈ ਤੇ ਜਨਤਕ ਸੇਵਾ ਵਿਚ ਤਜਰਬਾ ਪ੍ਰੇਰਨਾਦਾਇਕ ਹੈ | ਇਸ ਮੌਕੇ ਦੋਵੇਂ ਨੇਤਾਵਾਂ ਵਿਚਕਾਰ ਭਾਰਤ ਤੇ ਬਰਤਾਨੀਆ ਵਿਚਕਾਰ ਹੋਏ ਮੁਕਤ ਵਪਾਰ ਸਮਝੌਤੇ ਤੇ ਇਸ ਦਾ ਪੰਜਾਬ ਨੂੰ ਲਾਭ ਤੇ ਭਾਈਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਸਾਂਝੀਆਂ ਤਰਜੀਹਾਂ 'ਤੇ ਵਿਚਾਰ-ਵਟਾਂਦਰਾ ਹੋਇਆ | ਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਇਸ ਮੌਕੇ ਤੇਜਾ ਸਿੰਘ ਸਮੁੰਦਰੀ ਦੀਆਂ ਪੰਥਕ ਸੇਵਾਵਾਂ ਨੂੰ ਵੀ ਯਾਦ ਕੀਤਾ ਗਿਆ |

ਪਿਛਲੀ ਖ਼ਬਰ ਅਦਿਤੀ ਅਸ਼ੋਕ ਨੇ ਲਾਸ ਏਾਜਲਸ ਵਿਚ ਕੱਟ ਹਾਸਿਲ ਕੀਤਾ <br/> ਅਗਲੀ ਖ਼ਬਰ ਮੇਟਾ 8,000 ਕਰਮਚਾਰੀਆਂ ਦੀ ਛਾਂਟੀ ਦੀ ਬਣਾ ਰਿਹਾ ਯੋਜਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।