ਬਰੇਸ਼ੀਆ (ਇਟਲੀ), 28 ਅਪੈ੍ਰਲ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ ਦੀ ਰਾਜਧਾਨੀ ਰੋਮ ਦੇ ਨੇੜਲੇ ਗੁਰਦੁਆਰਾ ਗੋਬਿੰਦਸਰ ਸਾਹਿਬ, ਲਵੀਨੀਉ ਵਿਖੇ ਵੱਸਦਿਆਂ ਸੰਗਤਾਂ ਵੱਲੋਂ ਖ਼ਾਲਸਾ ਸਾਜਨਾ ਦਿਹਾੜੇ ਦੀਆਂ ਖ਼ੁਸ਼ੀਆਂ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ¢ ਜਿਸ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਸ਼ਾਮਲ ਸਿੱਖ ਸੰਗਤਾਂ ਨੇ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਲਵੀਨੀਉ ਸ਼ਹਿਰ ਨੂੰ ਗੂੰਜਣ ਲਾ ਦਿੱਤਾ | ਇਸ ਮੌਕੇ ਸੰਗਤ ਨੇ ਗੁਰਬਾਣੀ ਜਾਪ ਕਰਦਿਆ ਮਾਹÏਲ ਨੂੰ ਗੁਰੂ ਦੇ ਰੰਗ ਵਿਚ ਰੰਗ ਦਿੱਤਾ | ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਚਲਾਈ ਲੰਗਰ ਦੀ ਪਰੰਪਰਾ ਤੇ ਪਹਿਰਾ ਦਿੰਦਿਆਂ ਸਥਾਨਿਕ ਸੰਗਤਾਂ ਵੱਲੋਂ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਗੁਰ ਕੇ ਲੰਗਰ ਅਤੁੱਟ ਵਰਤਾਏ ਗਏ ¢ ਇਸ ਮÏਕੇ ਆਰਦੀਆ ਤੇ ਆਂਸੀੳ ਸ਼ਹਿਰਾਂ ਦੇ ਅਧਿਕਾਰੀਆਂ ਸਮੇਤ ਕਈ ਆਗੂਆਂ ਨੇ ਸ਼ਮੂਲੀਅਤ ਕਰਕੇ ਸਿੱਖ ਸੰਗਤਾਂ ਨੂੰ ਨਗਰ ਕੀਰਤਨ ਦੀਆਂ ਵਧਾਈਆਂ ਦਿੱਤੀਆਂ | ਭਾਈ ਬਲਜਿੰਦਰ ਸਿੰਘ ਪੰਜੋਖੜਾ ਸਾਹਿਬ ਵਾਲੇ, ਭਾਈ ਬੱਲ ਸਿੰਘ, ਭਾਈ ਜਸਪਾਲ ਸਿੰਘ ਅਤੇ ਗਿਆਨੀ ਦਲਬੀਰ ਸਿੰਘ ਸਮੇਤ ਵੱਖ-ਵੱਖ ਜਥਿਆਂ ਵਲੋਂ ਕੀਰਤਨ ਤੇ ਕਥਾ ਰਾਹੀ ਆਈਆ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਿੰਘਾਂ ਵੱਲੋਂ ਗੱਤਕਾ ਕਲਾ ਦੇ ਜÏਹਰ ਵਿਖਾਏ ਗਏ | ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਨਗਰ ਕੀਰਤਨ ਲਈ ਸੇਵਾਵਾਂ ਨਿਭਾਉਣ ਵਾਲਿਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ |