ਰੋਮ (ਇਟਲੀ), 3 ਜੂਨ (ਹਰਦੀਪ ਸਿੰਘ ਕੰਗ)- ਸੰਤ ਬਾਬਾ ਪ੍ਰੇਮ ਸਿਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਜਿੱਥੇ ਦੇਸ਼ਾਂ-ਵਿਦੇਸ਼ਾਂ ਵਿਚ ਵਸਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ, ਉਥੇ ਰਾਜਧਾਨੀ ਰੋਮ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਕਮੇਟੀ ਰੋਮ ਵਲੋਂ 7 ਜੂਨ ਦਿਨ ਐਤਵਾਰ ਨੂੰ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ | ਕਮੇਟੀ ਦੇ ਪ੍ਰਬੰਧਕ ਪਰਮਜੀਤ ਸਿੰਘ ਨੇ ਦੱਸਿਆ ਕਿ 26ਵੇਂ ਬਰਸੀ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਏ ਜਾ ਰਹੇ ਹਨ ¢ ਇਸ ਮÏਕੇ ਭਾਈ ਸਰਬਜੀਤ ਸਿੰਘ ਮਾਣਕਪੁਰੀ ਦੇ ਕਵੀਸ਼ਰੀ ਜਥੇ ਵਲੋਂ ਵਾਰਾਂ ਪੇਸ਼ ਕੀਤੀਆਂ ਜਾਣਗੀਆਂ | ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਇਸ ਸਮਾਗਮ 'ਚ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ |