ਲੈਸਟਰ (ਇੰਗਲੈਂਡ), 3 ਜੂਨ (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ ਵਿਚ ਇੱਕ ਸਿੱਖ ਨÏਜਵਾਨ ਵੱਲੋਂ ਕਥਿਤ ਤÏਰ 'ਤੇ ਕਿਰਪਾਨ ਨਾਲ ਹਮਲਾ ਕਰਕੇ ਇੱਕ ਬਿ੍ਟਿਸ਼ ਬੱਚੇ ਦੀ ਹੱਤਿਆ ਕੀਤੇ ਜਾਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਲੈਸਟਰ ਦੇ ਜਨਰਲ ਸਕੱਤਰ ਸਤਵਿੰਦਰ ਸਿੰਘ ਦਿਓਲ ਨੇ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ | ਸਤਵਿੰਦਰ ਸਿੰਘ ਦਿਓਲ ਨੇ ਕਿਹਾ ਕਿ ਕਿਸੇ ਵੀ ਨਿਰਦੋਸ਼ ਵਿਅਕਤੀ ਦੀ ਜਾਨ ਲੈਣਾ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਘਟਨਾ ਹੈ¢ ਉਨ੍ਹਾਂ ਕਿਹਾ ਕਿ ਗੁਰੂ ਦਾ ਸੱਚਾ ਸਿੱਖ ਕਦੇ ਵੀ ਕਿਰਪਾਨ ਦੀ ਵਰਤੋਂ ਇਸ ਤਰ੍ਹਾਂ ਨਹੀਂ ਕਰ ਸਕਦਾ | ਕਿਰਪਾਨ ਸਿੱਖ ਧਰਮ ਵਿਚ ਸਵੈ-ਰੱਖਿਆ, ਨਿਆਂ ਅਤੇ ਮਨੁੱਖਤਾ ਦੀ ਰੱਖਿਆ ਦਾ ਪ੍ਰਤੀਕ ਹੈ, ਨਾ ਕਿ ਕਿਸੇ 'ਤੇ ਹਮਲਾ ਕਰਨ ਜਾਂ ਉਸ ਨੂੰ ਨੁਕਸਾਨ ਪਹੁੰਚਾਉਣ ਦਾ ਸਾਧਨ |