ਸੈਕਰਾਮੈਂਟੋ, 4 ਜੂਨ (ਹੁਸਨ ਲੜੋਆ ਬੰਗਾ)-ਯੂ.ਐਸ. ਡਿਪਾਰਟਮੈਂਟ ਆਫ਼ ਹੋਮਲੈਂਡ ਸਿਕਿਰਿਟੀ ਨੇ ਪੰਜਾਬੀ ਨਾਗਰਿਕ ਲੁਬਾਣਾ ਸਿੰਘ ਨੂੰ ਆਪਣੀ ‘ਸਭ ਤੋਂ ਭੈੜੀ’ ਜਨਤਿਕ ਸੂਚੀ ‘ਚ ਸ਼ਾਮਲ ਕੀਤਾ ਹੈ, ਜੋ ਕਿ ਯੂ.ਐਸ. ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ ਵਲੋਂ ਦੇਸ਼ ਭਰ ਵਿਚ ਗ੍ਰਿਫਤਾਰ ਕੀਤੇ ਗਏ ਵਿਦੇਸ਼ੀ ਨਾਗਰਿਕਾਂ ਦੀ ਪਛਾਣ ਕਰਦੀ ਹੈ। ਡੀ.ਐਚ.ਐਸ. ਅਨੁਸਾਰ, ਲੁਬਾਣਾ ਸਿੰਘ ਨੂੰ ਮਿਲਾਨ, ਮਿਸ਼ੀਗਨ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਏਜੰਸੀ ਨੇ ਕਿਹਾ ਕਿ ਉਸ ਦੇ ਅਪਰਾਧਿਕ ਇਤਿਹਾਸ @ਚ ਸਿੰਥੈਟਿਕ ਨਸ਼ੀਲੇ ਪਦਾਰਥਾਂ ਤੇ ਹੋਰ ਖਤਰਨਾਕ ਨਸ਼ਿਆਂ ਦੀ ਵਿਕਰੀ ਨਾਲ ਜੁੜੇ ਅਪਰਾਧ ਸ਼ਾਮਲ ਹਨ। ਇਸ ਸੂਚੀ ਵਿਚ 5000 ਨਾਂਅ ਸ਼ਾਮਿਲ ਹੋ ਚੁੱਕੇ ਹਨ ਜਿਨ੍ਹਾਂ ਦਾ ਪਿਛੋਕੜ ਅਪਰਾਧ ਨਾਲ ਜੁੜਿਆ ਹੋਇਆ ਹੈ।