24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਜਰਮਨੀ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਜੂਨ '84 ਦੇ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਭਾਰਤੀ ਕੌਂਸਲੇਟ ਫਰੈਂਕਫਰਟ ਸਾਹਮਣੇ ਰੋਹ ਮੁਜ਼ਾਹਰਾ

ਅਜੀਤ ਡੈਸਕ 08-06-2026
ਲੰਡਨ, 7 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜੂਨ 1984 'ਚ ਸ੍ਰੀ ਦਰਬਾਰ ਸਾਹਿਬ ਤੇ 37 ਹੋਰ ਗੁਰਧਾਮਾਂ 'ਤੇ ਭਾਰਤੀ ਫੌਜ ਵੱਲੋਂ ਕੀਤੇ ਗਏ ਫੌਜੀ ਹਮਲੇ ਦੀ 42ਵੀਂ ਵਰ੍ਹੇਗੰਢ ਮੌਕੇ ਜਰਮਨੀ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ ਵੱਲੋਂ ਭਾਰਤੀ ਕੌਂਸਲੇਟ ਫਰੈਂਕਫਰਟ ਸਾਹਮਣੇ ਇਕ ਰੋਹ ਮੁਜ਼ਾਹਰਾ ਕੀਤਾ ਗਿਆ | ਬੁਲਾਰਿਆਂ ਨੇ ਆਪਣੇ ਸੰਬੋਧਨਾਂ ਦੌਰਾਨ ਕਿਹਾ ਕਿ ਜੂਨ 1984 ਦੇ ਖ਼ੂਨੀ ਘੱਲੂਘਾਰੇ ਨੇ ਵਿਸ਼ਵ ਭਰ 'ਚ ਵੱਸਦੇ ਸਿੱਖਾਂ ਦੇ ਮਨਾਂ 'ਤੇ ਨਾ ਮਿਟਣ ਵਾਲੇ ਜੋ ਜ਼ਖ਼ਮ ਉੱਕਰੇ ਹਨ ਉਹ ਚੜ੍ਹਦੇ ਜੂਨ ਮਹੀਨੇ ਆਪ ਮੁਹਾਰੇ ਰਿਸਕਣ ਲੱਗ ਪੈਂਦੇ ਹਨ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਦਰਬਾਰ ਸਾਹਿਬ ਤੇ ਹੋਰ ਗੁਰਧਾਮਾਂ ਉੱਤੇ ਕੀਤੇ ਗਏ ਫੌਜੀ ਹਮਲੇ ਨੂੰ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ ਤੇ ਇਸ ਨੂੰ ਇਤਿਹਾਸਕ ਸਾਕੇ ਵਜੋਂ ਯਾਦ ਕਰਦੀ ਹੈ | ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ਤੇ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਬਚਨਾਂ ਤੇ ਪਹਿਰਾ ਦਿੰਦੇ ਹੋਏ ਸਿੱਖ ਕੌਮ ਦੇ ਅਜ਼ਾਦ ਘਰ ਖਾਲਿਸਤਾਨ ਦੀ ਅਜ਼ਾਦੀ ਤੱਕ ਜਾਰੀ ਰੱਖਣ ਦਾ ਪ੍ਰਣ ਦੁਹਰਾਇਆ ਗਿਆ | ਬੁਲਾਰਿਆਂ ਨੇ ਕਿਹਾ ਕਿ ਵਿਦੇਸ਼ਾਂ 'ਚ ਵੱਸਦੀ ਸਿੱਖ ਸੰਗਤ ਵੱਲੋਂ ਹਰ ਸਾਲ ਸੈਮੀਨਾਰਾਂ, ਗੁਰਮਤਿ ਸਮਾਗਮਾਂ, ਪ੍ਰਦਰਸ਼ਨੀਆਂ ਤੇ ਰੋਸ ਮੁਜ਼ਾਹਰਿਆਂ ਰਾਹੀਂ ਜੂਨ 1984 ਦੀ ਯਾਦ ਨੂੰ ਜਿਊਾਦਾ ਰੱਖਿਆ ਜਾਂਦਾ ਹੈ ਤੇ ਮਨੁੱਖੀ ਅਧਿਕਾਰਾਂ, ਧਾਰਮਿਕ ਅਜ਼ਾਦੀ ਤੇ ਘੱਟ ਗਿਣਤੀ ਕੌਮਾਂ ਦੇ ਹੱਕਾਂ ਸਬੰਧੀ ਆਪਣੀ ਆਵਾਜ਼ ਬੁਲੰਦ ਕੀਤੀ ਜਾਂਦੀ ਹੈ | ਮੁਜ਼ਾਹਰੇ ਦੌਰਾਨ ਸਿੱਖ ਕੌਮ ਦੇ ਅਜ਼ਾਦ ਵਤਨ ਖਾਲਿਸਤਾਨ ਦੇ ਝੰਡੇ ਲਹਿਰਾਏ ਗਏ ਤੇ ਸ਼ਹੀਦਾਂ ਦੀ ਯਾਦ ਵਿਚ ਨਾਅਰੇਬਾਜ਼ੀ ਕੀਤੀ ਗਈ | ਵੱਖ-ਵੱਖ ਪੰਥਕ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਂ ਦੇ ਫੁੱਲ ਭੇਟ ਕੀਤੇ ਤੇ ਸਿੱਖ ਕੌਮ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣ ਦਾ ਸੰਕਲਪ ਦੁਹਰਾਇਆ | ਇਸ ਮੌਕੇ ਭਾਈ ਰੇਸ਼ਮ ਸਿੰਘ ਬੱਬਰ (ਬੱਬਰ ਖਾਲਸਾ ਜਰਮਨੀ), ਭਾਈ ਗੁਰਦਿਆਲ ਸਿੰਘ ਲਾਲੀ (ਸਿੱਖ ਫੈਡਰੇਸ਼ਨ ਜਰਮਨੀ), ਭਾਈ ਗੁਰਚਰਨ ਸਿੰਘ ਗੁਰਾਇਆ (ਵਰਲਡ ਸਿੱਖ ਪਾਰਲੀਮੈਂਟ), ਭਾਈ ਰਜਿੰਦਰ ਸਿੰਘ ਬੱਬਰ, ਭਾਈ ਜਸਵੰਤ ਸਿੰਘ ਬੱਬਰ, ਭਾਈ ਲਖਵਿੰਦਰ ਸਿੰਘ ਮੱਲੀ (ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ), ਭਾਈ ਸੁਖਵਿੰਦਰ ਸਿੰਘ ਕਲੋਨ, ਭਾਈ ਪ੍ਰਤਾਪ ਸਿੰਘ, ਭਾਈ ਪਿਰਥੀਪਾਲ ਸਿੰਘ (ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ), ਭਾਈ ਜਗਤਾਰ ਸਿੰਘ ਮਾਹਲ (ਅਕਾਲੀ ਦਲ ਵਾਰਿਸ ਪੰਜਾਬ ਦੇ), ਭਾਈ ਦਲਜੀਤ ਸਿੰਘ, ਭਾਈ ਜੁਗਰਾਜ ਸਿੰਘ, ਭਾਈ ਹਰਮੀਤ ਸਿੰਘ ਲੇਹਲ (ਪ੍ਰਧਾਨ ਦਲ ਖਾਲਸਾ ਜਰਮਨੀ), ਭਾਈ ਅੰਗਰੇਜ਼ ਸਿੰਘ, ਭਾਈ ਅਵਤਾਰ ਸਿੰਘ ਹੁੰਦਲ ਤੇ ਭਾਈ ਅਵਤਾਰ ਸਿੰਘ ਬੱਬਰ, ਗੁਰਬਿੰਦਰ ਸਿੰਘ ਨਡਾਲੋ, ਭਾਈ ਸੁਖਦੇਵ ਸਿੰਘ ਛੋਟੂ , ਸਮੇਤ ਹੋਰ ਪੰਥਕ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਲੰਡਨ ਵਿਖੇ ਆਈ.ਸੀ.ਸੀ. ਮਹਿਲਾ ਟੀ-20 ਕ੍ਰਿਕਟ ਵਿਸ਼ਵ ਕੱਪ ਸੰਬੰਧਿਤ ਸਮਾਗਮ...... ਅਗਲੀ ਖ਼ਬਰ ਜੂਨ '84 ਦੇ ਸੰਬੰਧ 'ਚ ਲੰਡਨ 'ਚ ਰੋਸ ਪ੍ਰਦਰਸ਼ਨ, ਲਹਿਰਾਏ ਖ਼ਾਲਸੇ ਦੇ ਝੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।