25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਘਰ ਅੰਦਰ ਬੰਧਕ ਬਣਾਏ ਵਿਅਕਤੀ ਨੂੰ ਛੁਡਾਉਣ ਦੌਰਾਨ ਪੁਲਿਸ ਦੀ ਗੋਲੀ ਨਾਲ ਹਮਲਾਵਰ ਢੇਰ

ਅਜੀਤ ਡੈਸਕ 10-06-2026
ਵੈਨਕੂਵਰ, 9 ਜੂਨ (ਮਲਕੀਤ ਸਿੰਘ)-ਵੈਨਕੂਵਰ ਦੇ ਇਕ ਰਿਹਾਇਸ਼ੀ ਇਲਾਕੇ ਵਿੱਚ ਘਰ ਅੰਦਰ ਦਾਖ਼ਲ ਹੋ ਕੇ ਇਕ ਵਿਅਕਤੀ ਨੂੰ ਬੰਧਕ ਬਣਾਉਣ ਵਾਲੇ ਕਥਿਤ ਹਮਲਾਵਰ ਨੂੰ ਪੁਲਿਸ ਨੇ ਗੋਲੀ ਮਾਰ ਕੇ ਢੇਰ ਕਰ ਦਿੱਤਾ | ਪੁਲਿਸ ਅਨੁਸਾਰ ਇਹ ਘਟਨਾ ਕਮਰਸ਼ੀਅਲ ਸਟਰੀਟ ਇਲਾਕੇ ਵਿੱਚ ਵਾਪਰੀ, ਜਿੱਥੇ ਇੱਕ ਵਿਅਕਤੀ ਜ਼ਬਰਦਸਤੀ ਘਰ ਅੰਦਰ ਦਾਖ਼ਲ ਹੋ ਗਿਆ ਅਤੇ ਉਸ ਵੱਲੋਂ ਇੱਕ ਹੋਰ ਵਿਅਕਤੀ ਨੂੰ ਬੰਧਕ ਬਣਾ ਲਿਆ ਗਿਆ | ਸੂਚਨਾ ਮਿਲਣ ਉਪਰੰਤ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ | ਅਧਿਕਾਰੀਆਂ ਦਾ ਕਹਿਣਾ ਹੈ ਕਿ ਗੱਲਬਾਤ ਅਤੇ ਹੋਰ ਉਪਰਾਲਿਆਂ ਦੇ ਬਾਵਜੂਦ ਹਾਲਾਤ ਕਾਬੂ ਤੋਂ ਬਾਹਰ ਹੋਣ ਕਾਰਨ ਪੁਲਿਸ ਨੂੰ ਆਖ਼ਰਕਾਰ ਗੋਲੀ ਚਲਾਉਣ ਲਈ ਮਜਬੂਰ ਹੋਣਾ ਪਿਆ | ਗੋਲੀ ਲੱਗਣ ਨਾਲ ਕਥਿਤ ਹਮਲਾਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬੰਧਕ ਬਣਾਇਆ ਗਿਆ ਵਿਅਕਤੀ ਸੁਰੱਖਿਅਤ ਬਚਾ ਲਿਆ ਗਿਆ | ਘਟਨਾ ਤੋਂ ਬਾਅਦ ਮਾਮਲੇ ਦੀ ਜਾਂਚ ਸੁਤੰਤਰ ਜਾਂਚ ਏਜੰਸੀ ਨੂੰ ਸੌਂਪ ਦਿੱਤੀ ਗਈ ਹੈ, ਜੋ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਅਤੇ ਘਟਨਾ ਦੇ ਸਾਰੇ ਪੱਖਾਂ ਦੀ ਪੜਤਾਲ ਕਰੇਗੀ |

ਪਿਛਲੀ ਖ਼ਬਰ ਸਿੱਖ ਜਥੇਬੰਦੀਆਂ ਵਲੋਂ ਸ਼ਿਕਾਗੋ ਵਿਖੇ ਭਾਰਤੀ ਕੌਂਸਲੇਟ ਜਨਰਲ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਅਗਲੀ ਖ਼ਬਰ ਭਾਰਤ ਦੇ ਹਾਈ ਕਮਿਸ਼ਨਰ ਪੀ. ਕੁਮਾਰਨ ਨੇ ਅਧਿਕਾਰਤ ਅਹੁਦਾ ਸੰਭਾਲਣ ਲਈ ਮਹਾਰਾਜਾ ਚਾਰਲਸ ਨੂੰ ਨਿਯੁਕਤੀ ਪੱਤਰ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।