ਸਾਨ ਫਰਾਂਸਿਸਕੋ,9 ਜੂਨ-(ਐੱਸ.ਅਸ਼ੋਕ ਭÏਰਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ 'ਚ ਸ਼ਾਮਲ ਹੋਣ ਲਈ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਦੇ ਗੁਰੂ ਘਰਾਂ 'ਚ ਨਤਮਸਤਕ ਹੋਣ ਪੁੱਜ ਰਹੀ ਸੰਗਤ ਦੀ ਗਾਖਲ ਗਰੁੱਪ ਯੂ.ਐੱਸ.ਏ. ਤੇ ਗਾਖਲ ਪਰਿਵਾਰ ਯੂ.ਐਸ.ਏ. ਵਲੋਂ ਬੋਤਲਾਂ ਵਾਲੇ ਠੰਡੇ ਪਾਣੀ ਨਾਲ ਸੇਵਾ ਕੀਤੀ ਜਾ ਰਹੀ ਹੈ¢ ਬਾਅਦ ਵਿਚ 16 ਜੂਨ ਨੂੰ ਗੁਰਦੁਆਰਾ ਡੇਰਾ ਸਾਹਿਬ ਲਾਹÏਰ ਤੇ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਸਾਰੇ ਵੱਡੇ ਗੁਰਦੁਆਰਾ ਸਾਹਿਬਾਨ 'ਚ ਸੰਗਤ ਦੀ ਬੋਤਲਾਂ ਵਾਲੇ ਠੰਡੇ ਪਾਣੀ ਨਾਲ ਸੇਵਾ ਕੀਤੀ ਜਾਵੇਗੀ | ਹਮੇਸ਼ਾ ਦੀ ਤਰ੍ਹਾਂ ਠੰਡੇ ਪਾਣੀ ਦੀਆਂ ਬੋਤਲਾਂ ਵਰਤਾਉਣ ਦੀ ਸੇਵਾ ਬਾਬਾ ਗੁਰੂ ਨਾਨਕ ਹਾਕੀ ਅਕੈਡਮੀ ਨਨਕਾਣਾ ਸਾਹਿਬ ਦੇ ਸੇਵਾਦਾਰਾਂ ਵਲੋਂ ਕੀਤੀ ਜਾਵੇਗੀ | ਗਾਖਲ ਗਰੁੱਪ ਯੂ.ਐਸ.ਏ. ਦੇ ਚੇਅਰਮੈਨ ਅਮੋਲਕ ਸਿੰਘ ਗਾਖਲ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਉਨ੍ਹਾਂ ਦੇ ਪਰਿਵਾਰ ਤੋਂ ਅਜਿਹੀ ਸੇਵਾ ਹਮੇਸ਼ਾ ਲੈਂਦੇ ਰਹਿਣ | ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਵਸਦੀ ਸਿੱਖ ਸੰਗਤ ਨੂੰ ਪਾਕਿਸਤਾਨ ਦੇ ਗੁਰੂ ਘਰਾਂ 'ਚ ਦਰਸ਼ਨ ਕਰਨ ਲਈ ਪਰਿਵਾਰਾਂ ਸਮੇਤ ਜ਼ਰੂਰ ਜਾਣਾ ਚਾਹੀਦਾ ਹੈ ਤਾਂ ਜੋ ਸਾਡੀ ਅਗਲੀ ਪੀੜ੍ਹੀ ਨੂੰ ਸਿੱਖ ਇਤਿਹਾਸ ਬਾਰੇ ਤਾਂ ਜਾਣਕਾਰੀ ਮਿਲੇ ਹੀ ਸਗੋਂ ਇਤਿਹਾਸਕ ਸਥਾਨਾਂ ਬਾਰੇ ਉਹ ਜਾਣੂ ਹੋ ਸਕਣ¢