26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਓਾਟਾਰੀਓ ਖਾਲਸਾ ਦਰਬਾਰ ਗੁਰੂਘਰ ਵਿਖੇ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਏ

ਅਜੀਤ ਡੈਸਕ 11-06-2026
ਟੋਰਾਂਟੋ, 10 ਜੂਨ (ਹਰਜੀਤ ਸਿੰਘ ਬਾਜਵਾ)-ਓਾਟਾਰੀਓ ਖ਼ਾਲਸਾ ਦਰਬਾਰ ਗੁਰਦੁਆਰਾ ਸਾਹਿਬ ਵਿਖੇ 1984 ਦੀ ਸਿੱਖ ਨਸਲਕੁਸ਼ੀ ਅਤੇ ਅਪ੍ਰੇਸ਼ਨ ਬਲੂਸਟਾਰ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਢਾਡੀ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕਵੀਸ਼ਰੀ ਅਤੇ ਢਾਡੀ ਜਥਿਆਂ ਵੱਲੋਂ ਹਾਜ਼ਰੀ ਭਰੀ ਗਈ | ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਗ੍ਰੰਥੀ ਭਾਈ ਭੁਪਿੰਦਰ ਸਿੰਘ ਤੇ ਦੂਜੇ ਗ੍ਰੰਥੀ ਸਿੰਘਾਂ ਵੱਲੋਂ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ | ਉਪਰੰਤ ਸਮੂਹ ਸ਼ਹੀਦਾਂ ਨਮਿਤ ਅਰਦਾਸ ਕੀਤੀ ਗਈ ਤੇ ਸਾਰਾ ਦਿਨ ਕੀਰਤਨ ਦਰਬਾਰ ਅਤੇ ਢਾਡੀ ਗਾਇਨ ਚਲਦੇ ਰਹੇ | ਇਸ ਮÏਕੇ ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਗੁਰੂਘਰ ਦੇ ਮੁੱਖ ਸਕੱਤਰ ਭਾਈ ਪਰਮਜੀਤ ਸਿੰਘ ਗਿੱਲ ਨੇ 1984 ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਉਸ ਵਕਤ ਦਾ ਇਤਿਹਾਸ ਚੇਤੇ ਕਰਵਾਇਆ ਕਿ ਕਿਵੇਂ ਉਸ ਸਮੇਂ ਦੀ ਸਰਕਾਰ ਨੇ ਟੈਂਕਾਂ, ਤੋਪਾਂ ਨਾਲ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕਰਵਾਇਆ ਤੇ ਬੇਕਸੂਰ ਲੋਕਾਂ ਦਾ ਕਤਲੇਆਮ ਕੀਤਾ, ਗੁਰੂਘਰ ਦੇ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਅਤੇ ਓਾਟਾਰੀਓ ਸਿੱਖ ਐਂਡ ਗੁਰਦੁਆਰਾ ਕੌਂਸਲ ਦੇ ਚੇਅਰਮੈਨ ਭਾਈ ਓਾਕਾਰ ਸਿੰਘ ਗਰੇਵਾਲ ਨੇ ਆਖਿਆ ਕਿ ਜੂਨ 1984 ਦੀ ਇਹ ਅਤਿ ਨਿੰਦਣਯੋਗ ਘਟਨਾ ਜਿਸ ਨਾਲ ਹਰ ਇੱਕ ਸਿੱਖ ਦਾ ਹਿਰਦਾ ਵਲੂੰਧਰਿਆ ਗਿਆ ਨੂੰ ਕਦੇ ਨਹੀ ਭੁਲਾਇਆ ਜਾ ਸਕਦਾ, ਉਨ੍ਹਾਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਬਾਰੇ ਆਖਿਆ ਕਿ ਉਨ੍ਹਾਂ ਕਿਹਾ ਸੀ ਕਿ ਜਿਸ ਦਿਨ ਫ਼ੌਜ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕਰੇਗੀ ਉਸ ਦਿਨ ਖ਼ਾਲਿਸਤਾਨ ਦੀ ਨੀਂਹ ਰੱਖੀ ਜਾਵੇਗੀ, ਉਨ੍ਹਾਂ ਇਹ ਵੀ ਆਖਿਆ ਕਿ ੳਹਨਾਂ 'ਤੇ ਦਬਾਅ ਪਾਇਆ ਜਾਂਦਾ ਹੈ ਕਿ ਗੁਰੂਘਰ ਵਿਚ ਲੱਗੀਆਂ ਸ਼ਹੀਦਾਂ ਦੀਆਂ ਫ਼ੋਟੋਆਂ ਹਟਾਈਆਂ ਜਾਣ ਤੇ ਉਸ ਖ਼ੂਨੀ ਸਾਕੇ ਨੂੰ ਭੁੱਲਿਆ ਜਾਵੇ ਪਰ ਅਸੀਂ ਅਜਿਹਾ ਨਹੀਂ ਕਰਾਂਗੇ | ਸਮਾਗਮ ਦÏਰਾਨ ਸੰਗਤਾਂ ਦੇ ਸਨਮੁੱਖ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਭਾਈ ਗੁਲਾਬ ਸਿੰਘ, ਭਾਈ ਕਰਨੈਲ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਪਲਵਿੰਦਰ ਸਿੰਘ, ਭਾਈ ਮਨਜੋਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਗੁਰਵਿੰਦਰ ਸਿੰਘ ਆਦਿ ਨੇ ਗੁਰਬਾਣੀ ਕੀਰਤਨ ਨਾਲ ਤੇ ਭਾਈ ਰਣਜੀਤ ਸਿੰਘ ਵੱਲੋਂ ਕਥਾ ਵਿਚਾਰ ਨਾਲ ਹਾਜ਼ਰੀ ਭਰੀ ਗਈ¢ ਇਸ ਮÏਕੇ ਗਿਆਨੀ ਅਮਨਦੀਪ ਸਿੰਘ ਭੁੱਲਾਰਾਈ ਤੇ ਭਾਈ ਗੁਰਿੰਦਰ ਸਿੰਘ ਬੈਂਸ ਦੇ ਢਾਡੀ ਜਥਿਆਂ ਵੱਲੋਂ ਢਾਡੀ ਵਾਰਾਂ ਅਤੇ ਭਾਈ ਗੁਰਿੰਦਰਪਾਲ ਸਿੰਘ ਬੈਂਕਾ ਵੱਲੋਂ ਕਵੀਸ਼ਰੀ ਰੰਗ ਵਿਚ ਸਿੰਘਾਂ ਦੀ ਬਹਾਦਰੀ ਦੇ ਪ੍ਰਸੰਗ ਸੁਣਾਏ ਗਏ | ਇਸ ਮÏਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਾਈ ਗੁਰਵੀਰ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਹੋਰ ਸਟਾਫ਼ ਵੀ ਮÏਜੂਦ ਸੀ |
ਪਿਛਲੀ ਖ਼ਬਰ ਚਾਲੀ ਦਿਨ ਫ਼ਿਲਮ ਦੀ ਟੀਮ ਦਾ ਆਸਟ੍ਰੇਲੀਆ 'ਚ ਭਰਵਾਂ ਸਵਾਗਤ ਅਗਲੀ ਖ਼ਬਰ ਭਾਰਤੀ ਵਿਦਿਆਰਥਣ 25 ਫੁੱਟ ਉਚਾਈ ਤੋਂ ਡਿੱਗੀ, ਹਾਲਤ ਗੰਭੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।