30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਕੈਨੇਡਾ ਵਿਚ ਮੀਂਹ ਤੇ ਹਨੇਰੀ ਨੇ ਮਚਾਈ ਤਬਾਹੀ -130 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲੀ ਹਵਾ

ਅਜੀਤ ਡੈਸਕ 12-06-2026
ਵਿਨੀਪੈਗ, 11 ਜੂਨ (ਵਰਿੰਦਰ ਸਿੰਘ ਰੰਧਾਵਾ)-ਪਿਛਲੇ ਦਿਨੀਂ ਕੈਨੇਡਾ ਦੇ ਸੂਬੇ ਮੈਨੀਟੋਬਾ ਤੇ ਆਸ ਪਾਸ ਦੇ ਇਲਾਕਿਆਂ ਵਿਚ ਮੀਂਹ ਅਤੇ ਤੇਜ਼ ਹਵਾਵਾਂ ਨੇ ਭਾਰੀ ਨੁਕਸਾਨ ਕੀਤਾ ਹੈ ¢ ਮÏਸਮ ਵਿਭਾਗ ਵੱਲੋਂ ਇਸ ਸਬੰਧੀ ਕੁੱਝ ਸਮਾਂ ਪਹਿਲਾਂ ਹੀ ਲੋਕਾਂ ਨੂੰ ਚੇਤਾਵਨੀ ਦਿੱਤੀ ਗਈ ਸੀ ¢ ਤੇਜ਼ ਤੂਫ਼ਾਨ ਅਤੇ ਮੀਂਹ ਕਾਰਨ ਲੋਕਾਂ ਦੇ ਘਰਾਂ ਵਿਚ ਪਾਣੀ ਭਰ ਗਿਆ ¢ਇਸ ਤੋਂ ਇਲਾਵਾ ਹੋਈ ਭਾਰੀ ਗੜੇਮਾਰੀ ਕਾਰਨ ਲੋਕਾਂ ਦੇ ਘਰਾਂ ਅਤੇ ਵਾਹਨਾਂ ਨੂੰ ਵੀ ਨੁਕਸਾਨ ਹੋਇਆ ਹੈ ¢ ਹਜ਼ਾਰਾਂ ਲੋਕਾਂ ਦੇ ਘਰਾਂ ਦੀ ਬਿਜਲੀ ਬੰਦ ਹੋ ਗਈ ਸੀ | ਮੈਨੀਟੋਬਾ ਦੇ ਕੁੱਝ ਇਲਾਕਿਆਂ ਵਿਚ ਹੜ੍ਹ ਆਉਣ ਦਾ ਖ਼ਤਰਾ ਬਣਿਆ ਹੋਇਆ ਹੈ ¢ ਮੈਨੀਟੋਬਾ ਸਰਕਾਰ ਦੇ ਇੱਕ ਅਦਾਰੇ ਨੇ ਦੱਸਿਆ ਕਿ ਹਜ਼ਾਰਾਂ ਲੋਕਾਂ ਵੱਲੋਂ ਵੱਖ-ਵੱਖ ਕਲੇਮਾਂ ਸਬੰਧੀ ਅਰਜ਼ੀਆਂ ਦਿੱਤੀਆਂ ਹਨ ਤਾਂ ਜੋ ਉਨ੍ਹਾਂ ਦੇ ਹੋਏ ਨੁਕਸਾਨ ਦੀ ਪੂਰਤੀ ਹੋ ਸਕੇ ¢ਇਕ ਰਿਪੋਰਟ ਮੁਤਾਬਿਕ ਕੁੱਝ ਇਲਾਕਿਆਂ ਵਿਚ 130 ਕਿੱਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚਲੀਆਂ ਸਨ ਅਤੇ ਕਾਫ਼ੀ ਮੋਟੇ ਗੜੇ ਪੈਣ ਕਾਰਨ ਲੋਕਾਂ ਦੇ ਵਾਹਨਾਂ ਤੇ ਘਰਾਂ ਵਿਚ ਟੋਏ ਪੈ ਗਏ ਹਨ |

ਵਿਨੀਪੈਗ ਪਿਕ

ਪਿਛਲੀ ਖ਼ਬਰ ਨਾਵਲ 'ਚਾਲੀ ਦਿਨ' ਦੇ ਲੇਖਕ ਡਾ. ਗੁਰਪ੍ਰੀਤ ਸਿੰਘ ਧੁੱਗਾ ਦਾ ਸਿਡਨੀ ਵਿੱਚ ਨਿੱਘਾ ਸਵਾਗਤ ਅਗਲੀ ਖ਼ਬਰ ਹੈਨਰੀ ਨੋਵਾਕ ਮਾਮਲੇ 'ਚ ਹੋਏ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ ਹੁਣ ਤੱਕ 8 ਵਿਅਕਤੀਆਂ ਨੂੰ ਜੇਲ੍ਹ -ਹੋਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।