ਵੈਨਕੂਵਰ, 16 ਜੂਨ (ਮਲਕੀਤ ਸਿੰਘ)-ਕੈਨੇਡਾ ਦੇ ਸਰੀ ਸ਼ਹਿਰ ‘ਚ ਇਕ ਵਾਰ ਫਿਰ ਗਰਮ ਖਿਆਲੀ ਦਲਾਂ ਵੱਲੋਂ ਭਾਰਤ ਵਿਰੋਧੀ ਪ੍ਰਦਰਸ਼ਨ ਕੀਤੇ ਜਾਣ ਦੀ ਸੂਚਨਾ ਹੈ, ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਭਾਰਤੀ ਵਿਰੁੱਧ ਨਾਅਰੇਬਾਜੀ ਕੀਤੇ ਜਾਣ ਦੀਆਂ ਤਸਵੀਰਾਂ ਅਤੇ ਵੀਡੀ�ਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਜਾਣਕਾਰੀ ਅਨੁਸਾਰ ਸਰੀ ਸਥਿਤ ਲਕਸ਼ਮੀ ਨਾਰਾਇਣ ਮੰਦਰ ਦੇ ਬਾਹਰ ਕੁਝ ਖਾਲਿਸਤਾਨ ਪੱਖੀ ਕਾਰਕੁਨਾਂ ਵੱਲੋਂ ਰੋਡ ਸ਼ੋਅ ਅਤੇ ਪ੍ਰਦਰਸ਼ਨ ਕੀਤਾ ਗਿਆ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਕੁਝ ਵੀਡੀ�ਜ਼ ਵਿਚ ਭਾਰਤੀ ਤਿਰੰਗੇ ਨੂੰ ਪਾੜਨ ਦੇ ਦ੍ਰਿਸ਼ ਵੀ ਨਜ਼ਰ ਆ ਰਹੇ ਹਨ।