ਵੈਨਕੂਵਰ, 16 ਜੂਨ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਾਨਿਚ ਇਲਾਕੇ ਵਿਚ ਜਪਾਨੀ ਭਾਈਚਾਰੇ ਦੇ ਲੋਕਾਂ ਵੱਲੋਂ ਆਯੋਜਿਤ ‘ਜਾਪਾਨ ਫੈਸਟ’ ਦੌਰਾਨ ਜਾਪਾਨੀ ਸੱਭਿਆਚਾਰ, ਖਾਣ-ਪੀਣ ਅਤੇ ਰੰਗਾਰੰਗ ਪੇਸ਼ਕਾਰੀਆਂ ਨੇ ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਸਮਾਗਮ ਦੌਰਾਨ ਜਾਪਾਨ ਦੀਆਂ ਰਵਾਇਤੀ ਕਲਾਵਾਂ, ਸੰਗੀਤ, ਨਾਚ ਅਤੇ ਢੋਲ ਵਾਜਿਆਂ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਜਾਪਾਨੀ ਪਕਵਾਨਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਜਿਸ ਦਾ ਲੋਕਾਂ ਨੇ ਭਰਪੂਰ ਆਨੰਦ ਮਾਣਿਆ। ਪ੍ਰਬੰਧਕਾਂ ਅਨੁਸਾਰ ਇਸ ਤਿਉਹਾਰ ਦਾ ਮਕਸਦ ਜਪਾਨੀ ਸੱਭਿਆਚਾਰ ਨਾਲ ਲੋਕਾਂ ਨੂੰ ਜਾਣੂ ਕਰਵਾਉਣਾ ਅਤੇ ਵੱਖ-ਵੱਖ ਭਾਈਚਾਰਿਆਂ ਵਿਚਕਾਰ ਸੱਭਿਆਚਾਰਕ ਸਾਂਝ ਨੂੰ ਉਤਸ਼ਾਹਿਤ ਕਰਨਾ ਹੈ। ਸਮਾਗਮ ਦੌਰਾਨ ਪਰਿਵਾਰਾਂ, ਨੌਜਵਾਨਾਂ ਅਤੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਥਾਨਕ ਲੋਕਾਂ ਦਾ ਕਹਿਣਾ ਸੀ ਕਿ ਅਜਿਹੇ ਸੱਭਿਆਚਾਰਕ ਮੇਲੇ ਨਾ ਸਿਰਫ਼ ਮਨੋਰੰਜਨ ਦਾ ਸਾਧਨ ਬਣਦੇ ਹਨ, ਸਗੋਂ ਵੱਖ-ਵੱਖ ਦੇਸ਼ਾਂ ਦੀਆਂ ਪਰੰਪਰਾਵਾਂ ਅਤੇ ਵਿਰਸੇ ਨੂੰ ਨੇੜਿ�ਂ ਜਾਣਨ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ।