24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਗਲਾਸਗੋ ਵਿੱਚ ਪਟਿਆਲੇ ਦੇ ਨੌਜਵਾਨ ਦੀ ਦਰਦਨਾਕ ਮੌਤ

ਅਜੀਤ ਡੈਸਕ 18-06-2026
ਗਲਾਸਗੋ, 17 ਜੂਨ (ਹਰਜੀਤ ਸਿੰਘ ਦੁਸਾਂਝ ਪੁਆਦੜਾ )-ਪੰਜਾਬ ਦੇ ਪਟਿਆਲਾ ਨਾਲ ਸਬੰਧਿਤ 33 ਸਾਲਾ ਰਵਿੰਦਰ ਕੁਮਾਰ ਦੀ ਗਲਾਸਗੋ ਵਿੱਚ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਨਾਲ ਪਰਿਵਾਰ ਅਤੇ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ। ਰਵਿੰਦਰ ਕੁਮਾਰ 2023 ਤੋਂ ਸਕਾਟਲੈਂਡ ਵਿੱਚ ਰਹਿ ਰਿਹਾ ਸੀ ਅਤੇ ਇੱਕ ਨਿਰਮਾਣ ਕੰਪਨੀ ਵਿੱਚ ਬਿਲਡਰ ਵਜੋਂ ਕੰਮ ਕਰਦਾ ਸੀ। ਘਟਨਾ ਉਸ ਵੇਲੇ ਵਾਪਰੀ ਜਦੋਂ ਉਹ ਆਪਣੀ ਡਿਊਟੀ ਪੂਰੀ ਕਰਕੇ ਘਰ ਵਾਪਸ ਜਾਣ ਤੋਂ ਪਹਿਲਾਂ ਨੇੜਲੀ ਦੁਕਾਨ ਵੱਲ ਜਾ ਰਿਹਾ ਸੀ। ਰਾਹ ਵਿੱਚ ਉਸਦੀ ਅਚਾਨਕ ਤਬੀਅਤ ਵਿਗੜ ਗਈ ਅਤੇ ਉਹ ਬੇਹੋਸ਼ ਹੋ ਕੇ ਫੁੱਟਪਾਥ ‘ਤੇ ਡਿੱਗ ਪਿਆ। ਡਿੱਗਣ ਦੌਰਾਨ ਫੁੱਟਪਾਥ ਦੀ ਬੰਨ੍ਹੀ ਵਿੱਚ ਉਸਦਾ ਸਿਰ ਵੱਜਣ ਕਾਰਨ ਉਸ ਨੂੰ ਗੰਭੀਰ ਸੱਟ ਲੱਗੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਐਮਰਜੈਂਸੀ ਸੇਵਾਵਾਂ ਨੂੰ ਸੂਚਿਤ ਕੀਤਾ। ਪੈਰਾਮੈਡਿਕ ਟੀਮ ਨੇ ਰਵਿੰਦਰ ਦੀ ਹਾਲਤ ਨਾਜ਼ੁਕ ਹੋਣ ਕਾਰਨ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਦੀ ਜਾਨ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ। ਪਰ ਸਿਰ ਦੀ ਗੰਭੀਰ ਸੱਟ ਕਾਰਨ ਉਹ ਕੋਮਾ ਵਿੱਚ ਚਲਾ ਗਿਆ ਅਤੇ ਦੋ ਦਿਨ ਬਾਅਦ ਉਸਦੀ ਮੌਤ ਹੋ ਗਈ। ਉਸ ਦੇ ਦੋਸਤਾਂ ਅਤੇ ਪਰਿਵਾਰ ਵੱਲੋਂ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਉਸਦਾ ਅੰਤਿਮ ਸੰਸਕਾਰ ਉਸਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।
ਪਿਛਲੀ ਖ਼ਬਰ ਪ੍ਰਿੰਸ ਹੈਰੀ ਤੇ ਮੇਘਨ ਬੱਚਿਆਂ ਸਮੇਤ ਆ ਸਕਦੇ ਹਨ ਬ੍ਰਿਟੇਨ, ਸ਼ਾਹੀ ਪਰਿਵਾਰ ਨਾਲ ਮੁਲਾਕਾਤ ਦੀਆਂ ਚਰਚਾਵਾਂ ਤੇਜ਼ ਅਗਲੀ ਖ਼ਬਰ -ਫ਼ੀਫ਼ਾ ਵਿਸ਼ਵ ਕੱਪ- ਵੈਨਕੂਵਰ ਦੇ ਕਈ ਰੈਸਟੋਰੈਂਟਾਂ ’ਚ ਗਾਹਕਾਂ ਦੀ ਰੌਣਕ ਵਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।