24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਪਤਨੀ ਅਤੇ ਪੁੱਤਰ ਦੇ ਕਤਲ ਮਾਮਲੇ ਵਿੱਚ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ

ਅਜੀਤ ਡੈਸਕ 18-06-2026
ਵੈਨਕੂਵਰ, 17 ਜੂਨ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੇ ਤਸਾਇ ਕੇਹ ਡੇਨੇ ਭਾਈਚਾਰੇ ਨਾਲ ਸੰਬੰਧਿਤ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਅਤੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਦੋਸ਼ਾਂ ਤਹਿਤ ਮਾਣਯੋਗ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ �ਰਲਨ ਮਾਰਸੇਲ ਡੈਨਿਸ ਨਾਂ ਵੀ ਇਸ ਵਿਅਕਤੀ ਨੇ ਸਾਲ 2024 ਚ ਆਪਣੀ ਪਤਨੀ ਡਾਰਲੀਨ ਡੈਨਿਸ ਅਤੇ ਪੁੱਤਰ ਡੋਰੀਅਨ ਡੈਨਿਸ ਨੂੰ ਕਤਲ ਕਰ ਦਿੱਤਾ ਸੀ ਅਤੇ ਇਸ ਮਾਮਲੇ ਵਿੱਚ ਦੂਜੇ ਦਰਜੇ ਦੇ ਕਤਲ ਦੇ ਦੋਸ਼ ਕਬੂਲ ਕਰ ਲਏ ਸਨ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਅਦਾਲਤੀ ਕਾਰਵਾਈ ਦੌਰਾਨ ਜੱਜ ਨੇ ਇਸ ਘਟਨਾ ਨੂੰ ਬੇਹੱਦ ਦੁਖਦਾਈ ਦੱਸਦਿਆਂ ਕਿਹਾ ਕਿ ਇਸ ਅਪਰਾਧ ਨੇ ਪੂਰੇ ਪਰਿਵਾਰ ਅਤੇ ਭਾਈਚਾਰੇ ਨੂੰ ਡੂੰਘਾ ਸਦਮਾ ਪਹੁੰਚਾਇਆ ਹੈ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਦੋਸ਼ੀ ਘੱਟੋ-ਘੱਟ 10 ਸਾਲ ਤੱਕ ਪੈਰੋਲ ਲਈ ਯੋਗ ਨਹੀਂ ਹੋਵੇਗਾ।
ਪਿਛਲੀ ਖ਼ਬਰ ਏਲੀ ਦੰਗਿਆਂ ਦੇ ਪਹਿਲੇ ਪੰਜ ਦੋਸ਼ੀਆਂ ਨੂੰ ਸਜ਼ਾਵਾਂ, ਅਦਾਲਤ ਵਿਚ ਜੱਜ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਪ੍ਰਿੰਸ ਹੈਰੀ ਤੇ ਮੇਘਨ ਬੱਚਿਆਂ ਸਮੇਤ ਆ ਸਕਦੇ ਹਨ ਬ੍ਰਿਟੇਨ, ਸ਼ਾਹੀ ਪਰਿਵਾਰ ਨਾਲ ਮੁਲਾਕਾਤ ਦੀਆਂ ਚਰਚਾਵਾਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।