25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

8 ਸਾਲ ਪੁਰਾਣੇ ਕਤਲ ਮਾਮਲੇ ਵਿੱਚ ਦੋਸ਼ੀ ‘ਤੇ ਪਹਿਲੇ ਦਰਜੇ ਦੇ ਕਤਲ ਦਾ ਦੋਸ਼ ਆਇਦ

ਅਜੀਤ ਡੈਸਕ 18-06-2026
ਵੈਨਕੂਵਰ, 17 ਜੂਨ (ਮਲਕੀਤ ਸਿੰਘ) � ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਪਿੱਟ ਮੀਡੋਜ਼ ਵਿੱਚ 8 ਸਾਲ ਪਹਿਲਾਂ ਮਿਲੀ ਇੱਕ ਵਿਅਕਤੀ ਦੀ ਲਾਸ਼ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਮਾਮਲੇ ਵਿੱਚ 45 ਸਾਲਾ ਵਿਅਕਤੀ ਖ਼ਿਲਾਫ਼ ਪਹਿਲੇ ਦਰਜੇ ਦੇ ਕਤਲ ਅਤੇ ਨਿਆਂ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਕਰਨ ਦੇ ਦੋਸ਼ ਆਇਦ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ 43 ਸਾਲਾ ਇਆਨ ਰਾਬਰਟਸ ਦੀ ਲਾਸ਼ 30 ਅਪ੍ਰੈਲ 2018 ਨੂੰ ਪਿੱਟ ਮੀਡੋਜ਼ ਦੇ ਇੱਕ ਪੇਂਡੂ ਇਲਾਕੇ ਵਿੱਚੋਂ ਬਰਾਮਦ ਹੋਈ ਸੀ। ਇਸ ਮਾਮਲੇ ਦੀ ਜਾਂਚ ਕਈ ਸਾਲਾਂ ਤੱਕ ਜਾਰੀ ਰਹੀ, ਜਿਸ ਤੋਂ ਬਾਅਦ ਹੁਣ ਪੁਲਿਸ ਨੇ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਪਹਿਲੇ ਦਰਜੇ ਦੇ ਕਤਲ ਅਤੇ ਨਿਆਂ ਵਿੱਚ ਰੁਕਾਵਟ ਪੈਦਾ ਕਰਨ ਦੇ ਦੋਸ਼ ਦਰਜ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਲੰਬੇ ਸਮੇਂ ਤੱਕ ਚੱਲੀ ਜਾਂਚ ਦਾ ਨਤੀਜਾ ਹੈ ਅਤੇ ਮਾਮਲੇ ਸਬੰਧੀ ਅਦਾਲਤੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਕਾਰਨ ਜਾਂਚ ਏਜੰਸੀਆਂ ਨੇ ਇਸ ਵੇਲੇ ਹੋਰ ਵੇਰਵੇ ਜਨਤਕ ਨਹੀਂ ਕੀਤੇ।
ਪਿਛਲੀ ਖ਼ਬਰ ਡਾ. ਰਘਬੀਰ ਸਿੰਘ ਸਿਰਜਣਾ ‘ਇਕਬਾਲ ਅਰਪਨ ਯਾਦਗਾਰੀ ਪੁਰਸਕਾਰ’ ਨਾਲ ਸਨਮਾਨਿਤ ਅਗਲੀ ਖ਼ਬਰ 16 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਨਾ ਲਗਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।