25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

60 ਸਾਲਾਂ ਦੇ ਇੰਤਜ਼ਾਰ ਮਗਰੋਂ ਖੁੱਲ੍ਹਿਆ ‘ਗਵਾਸਾਲਾ-ਨਾਕਵਾਕਸਦਾ ਐਕਸਵ’ ਭਾਈਚਾਰੇ ਦਾ ਬਿਗ ਹਾਊਸ

ਅਜੀਤ ਡੈਸਕ 18-06-2026
ਵੈਨਕੂਵਰ, 17 ਜੂਨ (ਮਲਕੀਤ ਸਿੰਘ) � ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਵੈਨਕੂਵਰ ਟਾਪੂ ਦੇ ਪੋਰਟ ਹਾਰਡੀ ਨੇੜੇ ‘ਗਵਾਸਾਲਾ-ਨਾਕਵਾਕਸਦਾ ਐਕਸਵ’ ਭਾਈਚਾਰੇ ਦੇ ਨਵੇਂ ਬਿਗ ਹਾਊਸ ਦਾ ਰਸਮੀ ਉਦਘਾਟਨ ਕੀਤਾ ਗਿਆ| ਇਸ ਇਤਿਹਾਸਕ ਮੌਕੇ ਨੂੰ ਯਾਦਗਾਰ ਬਣਾਉਣ ਲਈ ਚਾਰ ਦਿਨਾਂ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਸੈਂਕੜੇ ਲੋਕ ਹਿੱਸਾ ਲੈ ਰਹੇ ਹਨ। ਸਮਾਗਮ ਦੌਰਾਨ ਰਵਾਇਤੀ ਗੀਤ, ਨਾਚ, ਸੱਭਿਆਚਾਰਕ ਰਸਮਾਂ ਅਤੇ ਭਾਈਚਾਰਕ ਇਕੱਠ ਰਾਹੀਂ ਮੂਲ ਨਿਵਾਸੀਆਂ ਦੀ ਅਮੀਰ ਵਿਰਾਸਤ ਨੂੰ ਉਜਾਗਰ ਕੀਤਾ ਜਾ ਰਿਹਾ ਹੈ| ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਇਹ ਬਿਗ ਹਾਊਸ ਸਿਰਫ਼ ਇੱਕ ਇਮਾਰਤ ਨਹੀਂ, ਸਗੋਂ ਉਨ੍ਹਾਂ ਦੀ ਪਛਾਣ, ਸੱਭਿਆਚਾਰ, ਪਰੰਪਰਾਵਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਿਰਾਸਤ ਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ ਇਸ ਸੁਪਨੇ ਨੂੰ ਸਾਕਾਰ ਹੋਣ ਵਿੱਚ 60 ਸਾਲ ਤੋਂ ਵੱਧ ਦਾ ਸਮਾਂ ਲੱਗਾ| ਸਮਾਗਮ ਵਿੱਚ ਸ਼ਾਮਲ ਲੋਕਾਂ ਨੇ ਇਸ ਨੂੰ ਭਾਈਚਾਰੇ ਦੇ ਇਤਿਹਾਸ ਦਾ ਇੱਕ ਅਹਿਮ ਮੀਲ ਪੱਥਰ ਕਰਾਰ ਦਿੰਦਿਆਂ ਕਿਹਾ ਕਿ ਨਵਾਂ ਬਿਗ ਹਾਊਸ ਭਵਿੱਖ ਵਿੱਚ ਸੱਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਦਾ ਮਹੱਤਵਪੂਰਨ ਕੇਂਦਰ ਬਣੇਗਾ|
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਨਕਲ ਕਰਵਾ ਕੇ ਲੱਖਾਂ ਪੌਂਡ ਕਮਾਉਣ ਵਾਲੇ ਨੂੰ ਤਿੰਨ ਸਾਲ ਕੈਦ ਅਗਲੀ ਖ਼ਬਰ ਧੀ ਨਾਲ ਜਿਨਸੀ ਸ਼ੋਸ਼ਣ ਕਰਨ ਵਾਲੇ ਪਿਤਾ ਨੂੰ 15 ਸਾਲ ਤੋਂ ਵੱਧ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।