06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਰਾਸ਼ਟਰੀ ਅੰਤਰਰਾਸ਼ਟਰੀ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਮੌਕੇ ਵਿਸ਼ੇਸ਼ ਸਮਾਗਮ 26, 27 ਅਤੇ 28 ਜੂਨ ਨੂੰ

ਅਜੀਤ ਡੈਸਕ 22-06-2026

ਬਰੇਸ਼ੀਆ(ਇਟਲੀ), 21 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਗੁਰਦਵਾਰਾ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦੋਲੋ (ਬਰੇਸ਼ੀਆ) ਵਿਖੇ ਬ੍ਰਹਮ ਗਿਆਨੀ ਸੰਤ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 76 ਵੀਂ ਬਰਸੀ ਮੌਕੇ ਤਿੰਨ ਦਿਨਾ ਵਿਸ਼ੇਸ਼ ਸਮਾਗਮ 26, 27 ਅਤੇ 28 ਜੂਨ ਨੂੰ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ 26 ਜੂਨ ਨੁੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ , ਜਿਹਨਾਂ ਦੇ ਭੋਗ 28 ਜੂਨ ਦਿਨ ਐਤਵਾਰ ਨੂੰ ਪਾਏ ਜਾਣਗੇ। ਸ਼ਨੀਵਾਰ ਸ਼ਾਮ ਅਤੇ ਐਤਵਾਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ , ਜਿਹਨਾਂ ਵਿੱਚ ਭਾਈ ਸੁਖਜਿੰਦਰ ਸਿੰਘ ਨੂਰ ਦੁ ਢਾਡੀ ਜਥੇ ਵਲੋਂ ਸੰਗਤਾਂ ਨੂੰ ਸੰਤ ਬਾਬਾ ਪ੍ਰੇਮ ਸਿੰਘ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ । ਭਾਈ ਜਗਤਾਰ ਸਿੰਘ ਦੇ ਰਾਗੀ ਜਥੇ ਵਲੋਂ ਰਸਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਹਨਾਂ ਸੰਗਤਾਂ ਨੂੰ ਇਹਨਾਂ ਸਮਾਗਮਾਂ ਵਿੱਚ ਵੱਧ ਚੜ ਕੇ ਪਹੁਂਚਣ ਦੀ ਅਪੀਲ ਕੀਤੀ।

 

ਪਿਛਲੀ ਖ਼ਬਰ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਪਤੰਜਲੀ ਤੇ ਆਂਧਰਾ ਪ੍ਰਦੇਸ਼ ਸਰਕਾਰ ਵਲੋਂ ਯੋਗ ਸਮਾਗਮ ਅਗਲੀ ਖ਼ਬਰ ਸਮੁੰਦਰੀ ਪਾਣੀਆਂ ‘ਚ ਵ੍ਹੇਲਾਂ ਦੀ ਗਿਣਤੀ ਵਧੀ-ਸੈਲਾਨੀਆਂ ਦੀ ਆਮਦ ‘ਚ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।