20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸ਼ਹੀਦੀ ਪੁਰਬ ਦੀ ਯਾਦ ਵਿਚ ਪਿੰਕ ਸਿਟੀ ਹੇਜ਼ ਵਿਖੇ ਛਬੀਲ ਦੀ ਸੇਵਾ

ਅਜੀਤ ਡੈਸਕ 23-06-2026
ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿੱਖਾਂ ਦੇ ਪੰਜਵੇਂ ਗੁਰੂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਪਿੰਕ ਸਿਟੀ ਹੇਜ਼ ਵਿਖੇ ਸਲਾਨਾ ਛਬੀਲ ਲਗਾਈ ਗਈ ਅਤੇ ਰਾਹਗੀਰਾਂ ਨੂੰ ਸ਼ਹੀਦੀ ਦਿਹਾੜੇ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੁੱਖ ਪ੍ਰਬੰਧਕ ਲਖਵਿੰਦਰ ਸਿੰਘ ਗਿੱਲ ਤੇ ਕੌਂਸਲਰ ਰਾਜੂ ਸੰਸਾਰਪੁਰੀ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖ ਇਤਿਹਾਸ ਦੇ ਪਹਿਲੇ ਸ਼ਹੀਦ ਹਨ, ਜਿਨ੍ਹਾਂ ਨੇ ਧਾਰਮਿਕ ਅਜ਼ਾਦੀ, ਸੱਚ ਅਤੇ ਬਰਾਬਰਤਾ ਦੇ ਸਿਧਾਂਤ ਲਈ ਸ਼ਹਾਦਤ ਦਿੱਤੀ ਸੀ। ਅਸੀਂ ਵੀ ਉਹਨਾਂ ਦੀਆਂ ਸਿੱਖਿਆਵਾਂ ਨੂੰ ਹਰ ਵਰਗ ਦੇ ਲੋਕਾਂ ਨਾਲ ਸਾਂਝਾ ਕਰਨ ਦੀ ਕੋਸ਼ਿਸ਼ ਕਰਦੇ ਹਾਂ। ਗੁਰੂ ਸਾਹਿਬ ਦੀ ਅਦੁੱਤੀ ਸ਼ਹਾਦਤ ਅਤੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਪ੍ਰਣਾਮ ਕਰਦਿਆਂ ਸਾਰਾ ਦਿਨ ਆਮ ਲੋਕਾਂ ਨੂੰ ਠੰਢਾ-ਮਿੱਠਾ ਜਲ ਅਤੇ ਠੰਢੇ ਡ੍ਰਿੰਕਸ ਛਕਾਏ ਗਏ। ਸਾਬਕਾ ਸੰਸਦ ਮੈਂਬਰ ਵਰਿੰਦਰ ਸ਼ਰਮਾਂ, ਕੌਂਸਲਰ ਗੁਰਸ਼ਰਨ ਸਿੰਘ ਮੰਡ, ਅਜਾਇਬ ਸਿੰਘ ਪੁਵਾਰ, ਜਸਵੰਤ ਸਿੰਘ ਮੰਡ, ਸਾਬਕਾ ਕੌਂਸਲਰ ਮਹਿੰਦਰ ਸਿੰਘ ਬੀਰਾ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸੇਵਾ ਵਿੱਚ ਹਿੱਸਾ ਲਿਆ।
ਪਿਛਲੀ ਖ਼ਬਰ -ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ- ਸਕੌਮਿਸ ‘ਚ ਸਜਾਇਆ ਗਿਆ ਨਗਰ ਕੀਰਤਨ ਵੱਡੀ ਗਿਣਤੀ ਚ... ਅਗਲੀ ਖ਼ਬਰ ਬ੍ਰਿਟੇਨ ਫਸਟ ਰੈਲੀ ਦੇ ਵਿਰੋਧ ‘ਚ ਕੀਤੇ ਮਜ਼ਾਹਰੇ ਦੌਰਾਨ ਸਾਬਕਾ ਕੌਂਸਲਰ ਗੁਰਦਿਆਲ ਸਿੰਘ ਅਟਵਾਲ ਨੇ ਸਿੱਖਾਂ ਸਿਧਾਂਤਾਂ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।