20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ- ਸਕੌਮਿਸ ‘ਚ ਸਜਾਇਆ ਗਿਆ ਨਗਰ ਕੀਰਤਨ ਵੱਡੀ ਗਿਣਤੀ ਚ ਸੰਗਤਾਂ ਨੇ ਭਰੀ ਹਾਜ਼ਰੀ

ਅਜੀਤ ਡੈਸਕ 23-06-2026
ਵੈਨਕੂਵਰ, 22 ਜੂਨ (ਮਲਕੀਤ ਸਿੰਘ) ਕੈਨੇਡਾ ਦੇ ਸ਼ਹਿਰ ਬ੍ਰਿਟਿਸ਼ ਕੋਲੰਬੀਆ ਦੇ ਖੂਬਸੂਰਤ ਪਹਾੜਾਂ ‘ਚ ਘਿਰੇ ਸ਼ਹਿਰ ਸਕੌਮਿਸ਼ ਵਿੱਚ ਅੱਜ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਜਜ਼ਬੇ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਸਕੌਮਿਸ਼ ਦੇ ਗ :ਬਾਬਾ ਨਾਨਕ ਸਾਹਿਬ ਤੋਂ ਜਿੱਥੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਵਿੱਚ ਆਰੰਭ ਹੋਇਆ ਇਹ ਨਗਰ ਕੀਰਤਨ ਵਿਕਟੋਰੀਆ ਸਟਰੀਟ ਵਿਨੀਪੈਗ ਸਟਰੀਟ, ਕਲੇਵਲੇਡ ਐਵਨਿਊ, ਮੇਨ ਸਟਰੀਟ ਤੇ ਥਰਡ ਐਵਨਿਉ ਤੋਂ ਹੁੰਦਾ ਹੋਇਆ ਸ਼ਾਮ ਵੇਲੇ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ ਸ਼ਹਿਰ ਦੇ ਮੁੱਖ ਮਾਰਗਾਂ ਤੋਂ ਹੁੰਦਾ ਹੋਇਆ। ਨਗਰ ਕੀਰਤਨ ਦੌਰਾਨ ਵੱਖ-ਵੱਖ ਢਾਡੀ ਕਵੀਸ਼ਰੀ ਅਤੇ ਹੋਰਨਾਂ ਪ੍ਰਚਾਰਕਾਂ ਵੱਲੋਂ ਜਿੱਥੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ ਉੱਥੇ ਕੇਸਰੀ ਦਸਤਾਰਾਂ ਅਤੇ ਕੇਸਰੀ ਚੁੰਨੀਆਂ ਸਜਾਈਆਂ ਬਹੁਗਿਣਤੀ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਸਮੁੱਚਾ ਮਾਹੌਲ ਖਾਲਸਾਈ ਰੰਗ ਚ ਰੰਗਿਆ ਮਹਿਸੂਸ ਹੋਇਆ। ਨਗਰ ਕੀਰਤਨ ਦੌਰਾਨ ਗਤਕਾ ਟੀਮਾਂ ਨੇ ਸਿੱਖ ਯੁੱਧ ਕਲਾ ਦੇ ਸ਼ਾਨਦਾਰ ਜੌਹਰ ਵਿਖਾਏ, ਜਦਕਿ ਬੱਚਿਆਂ ਅਤੇ ਨੌਜਵਾਨਾਂ ਨੇ ਧਾਰਮਿਕ ਝਾਕੀਆਂ ਰਾਹੀਂ ਸਿੱਖ ਇਤਿਹਾਸ ਨੂੰ ਦਰਸਾਇਆ। ਨਗਰ ਕੀਰਤਨ ਦੇ ਤੈਅਸ਼ੁਦਾ ਰੂਟਾ ਉੱਪਰ ਸਥਾਨਕ ਸਿੱਖ ਸੰਗਤਾਂ ਵੱਲੋਂ ਥਾਂ-ਥਾਂ ਸਵਾਦਲੇ ਪਕਵਾਨਾਂ ਵਾਲੇ ਲੰਗਰਾਂ ਦੇ ਨਾਲ ਨਾਲ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਹੋਰ ਸੇਵਾਵਾਂ ਦੇ ਕੀਤੇ ਗਏ ਵਿਸ਼ੇਸ਼ ਪ੍ਰਬੰਧ ਸੀ ਸਲਾਹੁਣਯੋਗ ਸਨ । ਨਗਰ ਕੀਰਤਨ ਦੇ ਮੱਦੇਨਜ਼ਰ ਪੁਲਿਸ ਅਤੇ ਸਵੈਸੇਵਕਾਂ ਵੱਲੋਂ ਆਵਾਜਾਈ ਦੇ ਸੁਚਾਰੂ ਪ੍ਰਬੰਧ ਕੀਤੇ ਗਏ, ਜਿਸ ਕਾਰਨ ਸਮਾਗਮ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋਇਆ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਾਲ ਵੀ ਹਜ਼ਾਰਾਂ ਲੋਕਾਂ ਦੀ ਸ਼ਮੂਲੀਅਤ ਨਾਲ ਸਕੌਮਿਸ਼ ਦਾ ਸਾਲਾਨਾ ਨਗਰ ਕੀਰਤਨ ਯਾਦਗਾਰੀ ਬਣ ਗਿਆ। ਅਖੀਰ ਪ੍ਰਧਾਨ ਸਤਨਾਮ ਸਿੰਘ ਸੇਖੋ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮਸਲਿਆਂ ਬਾਰੇ ਭਾਰਤ ਸਰਕਾਰ ਨਾਲ ਸੰਵਾਦ ਦੀ ਪਹਿਲ ਦਾ ਸਮਰਥਨ ਅਗਲੀ ਖ਼ਬਰ ਸ਼ਹੀਦੀ ਪੁਰਬ ਦੀ ਯਾਦ ਵਿਚ ਪਿੰਕ ਸਿਟੀ ਹੇਜ਼ ਵਿਖੇ ਛਬੀਲ ਦੀ ਸੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।