05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸਰੀ ’ਚ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਅਜੀਤ ਡੈਸਕ 24-06-2026
ਵੈਨਕੂਵਰ, 23 ਜੂਨ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿਚ ਕਈ ਮਹੀਨਿਆਂ ਤੋਂ ਚੱਲ ਰਹੀ ਨਸ਼ਾ ਤਸਕਰੀ ਦੀ ਜਾਂਚ ਦੌਰਾਨ ਇਕ 24 ਸਾਲਾ ਪੰਜਾਬੀ ਮੂਲ ਦੇ ਵਿਅਕਤੀ ਗੁਰਜੋਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਨਸ਼ਾ ਤਸਕਰੀ ਅਤੇ ਤਸਕਰੀ ਦੇ ਉਦੇਸ਼ ਨਾਲ ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ ਲਗਾਏ ਗਏ ਹਨ। ਸਰੀ ਪੁਲਿਸ ਵੱਲੋਂ ਫ਼ਰਵਰੀ ਵਿੱਚ ਸ਼ੁਰੂ ਕੀਤੀ ਗਈ ਜਾਂਚ ਤਹਿਤ ਮਈ ਮਹੀਨੇ ਵਿੱਚ ਇੱਕ ਘਰ ’ਤੇ ਛਾਪਾ ਮਾਰਿਆ ਗਿਆ ਸੀ। ਛਾਪੇ ਦੌਰਾਨ ਤਿੰਨ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਗਿਆ ਸੀ। ਜਾਂਚ ਮਗਰੋਂ ਗੁਰਜੋਤ ਸਿੰਘ ਨੂੰ 19 ਜੂਨ ਨੂੰ ਮੁੜ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਉਸ ਦੀ ਅਗਲੀ ਪੇਸ਼ੀ 26 ਜੂਨ ਨੂੰ ਹੋਣੀ ਹੈ।
ਪਿਛਲੀ ਖ਼ਬਰ ਗੈਸ ਨਾ ਮਿਲਣ ’ਤੇ ਲਾਭਪਾਤਰੀਆਂ ਨੇ ਪਨਸਪ ਏਜੰਸੀ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਅੱਤਵਾਦ ਵਿਰੋਧੀ ਪੁਲਿਸ ਕਰ ਰਹੀ ਐਡਨਬਰਾ ਹਮਲੇ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।