26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸਿਡਨੀ ’ਚ ਡਾਕਟਰ ਹਰਜਿੰਦਰ ਸਿੰਘ ਦੀ ਕਿਤਾਬ ‘ਜੀਵਨ ਜਾਚ’ ਲੋਕ ਅਰਪਣ

ਅਜੀਤ ਡੈਸਕ 24-06-2026
ਸਿਡਨੀ, 23 ਜੂਨ (ਹਰਕੀਰਤ ਸਿੰਘ ਸੰਧਰ)-ਪੰਜਾਬੀ ਭਾਸ਼ਾ ਦੇ ਪ੍ਰਸਿੱਧ ਚਿੰਤਕ ਅਤੇ ਲੇਖਕ ਡਾਕਟਰ ਹਰਜਿੰਦਰ ਸਿੰਘ ਦੀ ਨਵੀਂ ਕਿਤਾਬ ‘ਜੀਵਨ ਜਾਚ’ ਨੂੰ ਸਿਡਨੀ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲੋਕ ਅਰਪਿਤ ਕੀਤਾ ਗਿਆ। ਇਹ ਸਮਾਗਮ ਪੰਜਾਬੀ ਹੈਰੀਟੇਜ ਆਫ਼ ਆਸਟ੍ਰੇਲੀਆ ਵੱਲੋਂ ਕਰਵਾਇਆ ਗਿਆ, ਜਿਸ ਵਿੱਚ ਸਾਹਿਤ ਪ੍ਰੇਮੀਆਂ ਅਤੇ ਭਾਈਚਾਰੇ ਦੇ ਵੱਡੀ ਗਿਣਤੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਕਿਤਾਬ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ‘ਜੀਵਨ ਜਾਚ’ ਗਿਆਨੀ ਰਘਵੀਰ ਸਿੰਘ ਜੀ ਨੂੰ ਸਮਰਪਿਤ ਹੈ। ਕਿਤਾਬ ਵਿੱਚ ਮਨੁੱਖੀ ਜੀਵਨ ਨਾਲ ਜੁੜੀਆਂ ਛੋਟੀਆਂ-ਵੱਡੀਆਂ ਘਟਨਾਵਾਂ, ਤਜਰਬਿਆਂ ਅਤੇ ਵਿਚਾਰਾਂ ਨੂੰ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਇਹ ਰਚਨਾ ਪਾਠਕਾਂ ਨੂੰ ਜੀਵਨ ਨੂੰ ਸਕਾਰਾਤਮਕ ਦ੍ਰਿਸ਼ਟੀਕੋਣ ਨਾਲ ਦੇਖਣ ਲਈ ਪ੍ਰੇਰਿਤ ਕਰਦੀ ਹੈ। ਸਮਾਗਮ ਦੇ ਪ੍ਰਬੰਧਕ ਦਵਿੰਦਰ ਸਿੰਘ ਧਾਰੀਆ ਨੇ ਕਿਹਾ ਕਿ ਭਾਵੇਂ ਅੱਜ ਦੇ ਸਮੇਂ ਵਿੱਚ ਕਿਤਾਬਾਂ ਪੜ੍ਹਨ ਦਾ ਰੁਝਾਨ ਘੱਟ ਰਿਹਾ ਹੈ, ਪਰ ਅਜਿਹੀਆਂ ਪੁਸਤਕਾਂ ਨਵੇਂ ਪਾਠਕਾਂ ਲਈ ਪ੍ਰੇਰਣਾ ਦਾ ਸਰੋਤ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ‘ਜੀਵਨ ਜਾਚ’ ਦੀ ਵਿਸ਼ੇਸ਼ਤਾ ਇਹ ਹੈ ਕਿ ਪਾਠਕ ਇੱਕ ਵਾਰ ਪੜ੍ਹਨਾ ਸ਼ੁਰੂ ਕਰੇ ਤਾਂ ਅੰਤ ਤੱਕ ਕਿਤਾਬ ਨਾਲ ਜੁੜਿਆ ਰਹਿੰਦਾ ਹੈ। ਲੇਖਕ ਪ੍ਰੋਫੈਸਰ ਹਰਜਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਿਤਾਬ ਦਾ ਮੁੱਖ ਉਦੇਸ਼ ਆਮ ਲੋਕਾਂ ਤੱਕ ਜੀਵਨ ਦੀਆਂ ਚੁਣੌਤੀਆਂ ਅਤੇ ਉਨ੍ਹਾਂ ਦੇ ਹੱਲਾਂ ਸਬੰਧੀ ਵਿਚਾਰ ਪਹੁੰਚਾਉਣਾ ਹੈ, ਤਾਂ ਜੋ ਲੋਕ ਵਧੇਰੇ ਸਕਾਰਾਤਮਕ ਅਤੇ ਉਤਸ਼ਾਹਪੂਰਨ ਜੀਵਨ ਜੀ ਸਕਣ। ਇਸ ਮੌਕੇ ਮਹਿੰਦਰ ਸਿੰਘ ਪ੍ਰੀਤਮ ਬੈਨੀਪਾਲ ਸਮੇਤ ਹੋਰ ਕਈ ਸਾਹਿਤਕ, ਸਮਾਜਿਕ ਅਤੇ ਭਾਈਚਾਰਕ ਸ਼ਖਸੀਅਤਾਂ ਨੇ ਹਾਜ਼ਰੀ ਭਰੀ ਅਤੇ ਲੇਖਕ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਇੱਕ ਪੁਰਾਣੇ ਲੱਕੜ ਦੇ ਢਾਂਚੇ ਤੋਂ ਪਤਾ ਲੱਗ ਸਕਦਾ ਹੈ ਕਿ ਪ੍ਰਾਚੀਨ ਬ੍ਰਿਟੇਨ ਵਾਸੀਆਂ ਨੇ ਸੂਰਜ ਦੀ ਚਾਲ ਨੂੰ ਪਹਿਲੀ ਵਾਰ... ਅਗਲੀ ਖ਼ਬਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਹਰਭੇਜ ਸਿੰਘ ਸਠਿਆਲਾ ਦਾ ਆਸਟ੍ਰੇਲੀਆ ਵਿਖੇ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।