25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਸਾਹਿਤ ਸੁਰ ਸੰਗਮ ਸਭਾ ,ਇਟਲੀ ਵੱਲੋਂ ਡਾ. ਭੁਪਿੰਦਰ ਸਿੰਘ ਬੇਦੀ ਦਾ ਨਿੱਘਾ ਸਵਾਗਤ

ਅਜੀਤ ਡੈਸਕ 25-06-2026
ਬਰੇਸ਼ੀਆ (ਇਟਲੀ), 24 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਅਧਿਆਪਨ, ਸਾਹਿਤ ਅਤੇ ਸਮਾਜਿਕ ਖੇਤਰ ਨਾਲ ਜੁੜੀ ਬਹੁਪੱਖੀ ਸ਼ਖਸ਼ੀਅਤ ਡਾ. ਭੁਪਿੰਦਰ ਸਿੰਘ ਬੇਦੀ ਅੱਜਕਲ ਇਟਲੀ ਆਏ ਹੋਏ ਹਨ। ਪਰਿਵਾਰਿਕ ਮਿਲਣੀ ਦੇ ਨਾਲ ਨਾਲ ਜਿੱਥੇ ਉਹ ਇਟਲੀ ਦੀਆਂ ਖੂਬਸੂਰਤ ਥਾਵਾਂ ਅਤੇ ਸਮਾਜਿਕ-ਧਾਰਮਿਕ ਅਦਾਰਿਆਂ ਵਿੱਚ ਵਿਚਰ ਰਹੇ ਹਨ। ਉਥੇ ਉਹ ਇਟਲੀ ਦੇ ਪੰਜਾਬੀ ਲੇਖਕਾਂ ਨਾਲ ਸਾਹਿਤਿਕ ਵਿਚਾਰ ਵਟਾਂਦਰੇ ਵੀ ਕਰ ਰਹੇ ਹਨ। ਇਸੇ ਲੜੀ ਤਹਿਤ ਉਨ੍ਹਾਂ ਨੇ ਸਾਹਿਤ ਸੁਰ ਸੰਗਮ ਸਭਾ, ਇਟਲੀ ਦੇ ਨੁਮਾਇੰਦਿਆਂ ਨਾਲ ਗੁਰੂਦੁਆਰਾ ਸਿੰਘ ਸਭਾ , ਪਾਰਮਾ ਵਿਖੇ ਯੂਰਪੀ ਪੰਜਾਬੀ ਸਾਹਿਤ ਬਾਰੇ ਗਹਿਰੀ ਵਿਚਾਰ ਚਰਚਾ ਕੀਤੀ। ਸਭਾ ਵਲੋਂ ਪ੍ਰੋ ਜਸਪਾਲ ਸਿੰਘ ਅਤੇ ਦਲਜਿੰਦਰ ਸਿੰਘ ਰਹਿਲ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਯੂਰਪੀ ਪੰਜਾਬੀ ਸਾਹਿਤ ਦੀਆਂ ਕਿਤਾਬਾਂ ਭੇਟ ਕੀਤੀਆ। ਡਾ. ਭੁਪਿੰਦਰ ਸਿੰਘ ਬੇਦੀ ਨੇ ਵੀ ਆਪਣੀਆਂ ਲਿਖਤਾਂ ਦਾ ਇੱਕ ਵਿਸ਼ੇਸ਼ ਸੈੱਟ ਸਭਾ ਦੀ ਲਾਇਬ੍ਰੇਰੀ ਲਈ ਦਿੱਤਾ। ਜ਼ਿਕਰਯੋਗ ਹੈ ਇਸ ਸਮੇਂ ਡਾ. ਸਾਹਿਬ ਗੁਰਦੁਆਰਾ ਸਿੰਘ ਸਭਾ ਪਾਰਮਾ ਵਿਖੇ ਨਤਮਸਤਕ ਹੋਏ ਅਤੇ ਸੰਗਤਾਂ ਨਾਲ ਗੁਰੂ ਅਰਜਨ ਦੇਵ ਜੀ ਅਤੇ ਗੁਰਮਤਿ ਬਾਰੇ ਵੱਡਮੁੱਲੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਭਾਈ ਸਤਨਾਮ ਸਿੰਘ, ਭਾਈ ਜਸਬੀਰ ਸਿੰਘ, ਭਾਈ ਬਲਵੀਰ ਸਿੰਘ, ਜਰਨੈਲ ਸਿੰਘ, ਸ਼ਿਵ ਇੰਦਰ ਦਿਆਲ ਸਿੰਘ, ਸੁਖਜਿੰਦਰ ਸਿੰਘ, ਡਾਕਟਰ ਕਿਰਪਾਲ ਸਿੰਘ, ਇੰਦਰਜੀਤ ਸਿੰਘ , ਬੂਟਾ ਸਿੰਘ , ਜਸਬੀਰ ਕੌਰ, ਗਗਨਜੋਤ ਕੌਰ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਭੁਪਿੰਦਰ ਸਿੰਘ ਆਦਿ ਸ਼ਾਮਿਲ ਹੋਏ।
ਪਿਛਲੀ ਖ਼ਬਰ ਗੁਰਦੁਆਰਾ ਸੁਖ ਸਾਗਰ ਤੋਂ ਨਗਰ ਕੀਰਤਨ 28 ਜੂਨ ਨੂੰ ਅਗਲੀ ਖ਼ਬਰ ਕੈਲੀਫੋਰਨੀਆ ਵਿਚ ਹੋਈ ਗੋਲੀਬਾਰੀ ਵਿੱਚ 2 ਮੌਤਾਂ ਤੇ ਇਕ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।