15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸਰੀ ਪੁਲਿਸ ਵੱਲੋਂ 2 ਪੰਜਾਬੀਆਂ ਸਮੇਤ 4 ਨੌਜਵਾਨ ਗ੍ਰਿਫ਼ਤਾਰ

ਅਜੀਤ ਡੈਸਕ 27-06-2026
ਵੈਨਕੂਵਰ, 26 ਜੂਨ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਸਰੀ ਦੀ ਪੁਲਿਸ ਵੱਲੋਂ ਗੋਲੀਬਾਰੀ ਦੇ ਇਕ ਮਾਮਲੇ ਦੀ ਜਾਂਚ ਕਰਦਿਆਂ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿੰਨਾਂ ’ਚ 2 ਪੰਜਾਬੀ ਮੂਲ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਹ ਵਾਰਦਾਤ 11 ਜੂਨ ਦੀ ਸਵੇਰ ਸਰੀ ਦੇ 96 ਐਵੇਨਿਊ ਤੇ 133 ਸਟਰੀਟ ਸਥਿਤ ਇੱਕ ਘਰ ਵਿਖੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਸਨ। ਜਿਸ ਮਗਰੋਂ ਪੁਲਿਸ ਵੱਲੋਂ ਕੀਤੀ ਗਈ ਪੜਤਾਲ ਦੌਰਾਨ ਗੋਲੀਬਾਰੀ ਕਰਨ ਦੇ ਦੋਸ਼ ਹੇਠ 21 ਸਾਲਾ ਅਰਮਾਨ ਸਿੰਘ ਅਤੇ 22 ਸਾਲਾ ਸਿਮਰਜੀਤ ਸਿੰਘ ਨੂੰ ਨਾਮਜ਼ਦ ਕਰ ਕੇ ਕੇਸ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਕੱਚਾ ਕਾਲਜ ਰੋਡ ਦੇ ਕਈ ਮੁਹੱਲਿਆਂ ’ਚ ਟੂਟੀਆਂ ਰਾਹੀਂ ਆ ਰਿਹਾ ਗੰਦਾ ਪਾਣੀ ਅਗਲੀ ਖ਼ਬਰ ਕਨਿਸ਼ਕਾ ਕਾਂਡ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਦੁਹਰਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।