22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸਿਆਟਲ ਦੇ ਗੁਰਦੁਆਰਾ ਰੈਂਟਨ ਵਿਖੇ ਗੁਰੂ ਅਰਜਨ ਦੇਵ ਜੀ ਦੇ ਵਿਆਹ ਪੁਰਬ ਦੀ ਖੁਸ਼ੀ ਵਿਚ ਵਿਸ਼ੇਸ਼ ਸਮਾਗਮ ਕਰਵਾਇਆ

ਅਜੀਤ ਡੈਸਕ 30-06-2026
ਸਿਆਟਲ, 29 ਜੂਨ (ਹਰਮਨਪ੍ਰੀਤ ਸਿੰਘ)-ਅੱਜ ਸਿਆਟਲ ਦੇ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਵਿਆਹ ਪੂਰਬ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ ਸਿਆਟਲ ਵਲੋਂ ਇਸ ਸਾਰੇ ਸਮਾਗਮ ਦਾ ਪ੍ਰਬੰਧ ਕੀਤਾ ਗਿਆ। ਤਿੰਨ ਦਿਨਾਂ ਤੋਂ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਦਵਿੰਦਰ ਸਿੰਘ ਸੋਢੀ ਉਚੇਚੇ ਤੌਰ ’ਤੇ ਭਾਰਤ ਤੋਂ ਪੁੱਜੇ ਹੋਏ ਸਨ, ਜਿਨ੍ਹਾਂ ਚਾਰ ਦਿਨ ਲਗਾਤਾਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਅੱਜ ਦੇ ਸਮਾਗਮ ਵਿਚ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲੇ, ਭਾਈ ਹਰਚਰਨ ਸਿੰਘ ਖ਼ਾਲਸਾ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਰਨੈਲ ਸਿੰਘ ਲੁਧਿਆਣੇ ਵਾਲੇ, ਭਾਈ ਵਰਿਆਮ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ। ਇਸ ਮੌਕੇ ਗੁਰੂ ਘਰ ਕਮੇਟੀ ਤੇ ਸੇਵਾ ਸੁਸਾਇਟੀ ਵਲੋਂ ਤਾਰਾ ਸਿੰਘ ਤੰਬੜ, ਸਨਮੋਹਨ ਸਿੰਘ ਸੋਢੀ, ਇੰਦਰਜੀਤ ਸਿੰਘ, ਦਰਸ਼ਨ ਸਿੰਘ ਤੇ ਸੁਖਬੀਰ ਸਿੰਘ ਜੋਸਨ ਨੇ ਭਾਈ ਦਵਿੰਦਰ ਸਿੰਘ ਸੋਢੀ ਅਤੇ ਭਾਈ ਹਰਚਰਨ ਸਿੰਘ ਖਾਲਸਾ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਤਾਰਾ ਸਿੰਘ ਤੰਬੜ ਤੇ ਸਨਮੋਹਨ ਸਿੰਘ ਸੋਢੀ ਨੇ ਰਾਗੀ ਜਥਿਆਂ ਦਾ ਅਤੇ ਭਾਰੀ ਗਿਣਤੀ ਵਿਚ ਪੂਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਤੇ ਗੁਰੂ ਸਾਹਿਬ ਦੇ ਵਿਆਹ ਪੂਰਬ ਦੀਆਂ ਮੁਬਾਰਕਾਂ ਦਿੱਤੀਆਂ। ਸਾਰੇ ਸਮਾਗਮ ਦੀ ਸਟੇਜ ਸਕੱਤਰ ਦੇ ਜ਼ਿੰਮੇਵਾਰੀ ਕਮੇਟੀ ਦੇ ਜਨਰਲ ਸਕੱਤਰ ਸਰਨਜੀਤ ਸਿੰਘ ਸਗਲਾਨੀ ਨੇ ਬੜੇ ਸੁਚੱਜੇ ਢੰਗ ਨਾਲ ਨਿਭਾਈ। ਸੰਗਤਾਂ ਲਈ ਤਰ੍ਹਾਂ-ਤਰ੍ਹਾਂ ਦੇ ਲੰਗਰ ਦੇ ਪ੍ਰਬੰਧ ਕੀਤੇ ਗਏ ਸਨ।
ਪਿਛਲੀ ਖ਼ਬਰ ਅਮਰੀਕਾ ’ਚ 6.5 ਅਰਬ ਡਾਲਰ ਦਾ ਹੈਲਥ ਕੇਅਰ ਘੁਟਾਲਾ, 455 ਵਿਅਕਤੀਆਂ ਖ਼ਿਲਾਫ਼ ਦੋਸ਼ ਅਗਲੀ ਖ਼ਬਰ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਤੇ ਸ਼੍ਰੋਮਣੀ ਅਕਾਲੀ ਦਲ ਯੂ.ਕੇ. ਦੇ ਸਾਬਕਾ ਪ੍ਰਧਾਨ ਮਲਕੀਤ ਸਿੰਘ ਗਰੇਵਾਲ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।