22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਅਮਰੀਕਾ ’ਚ 6.5 ਅਰਬ ਡਾਲਰ ਦਾ ਹੈਲਥ ਕੇਅਰ ਘੁਟਾਲਾ, 455 ਵਿਅਕਤੀਆਂ ਖ਼ਿਲਾਫ਼ ਦੋਸ਼

ਅਜੀਤ ਡੈਸਕ 30-06-2026
ਨਿਊਯਾਰਕ, 29 ਜੂਨ (ਰਾਜੂ ਸਹਿਬਾਜ਼ਪੁਰਾ)-ਅਮਰੀਕਾ ਦੇ ਨਿਆਂ ਵਿਭਾਗ ਨੇ ਦੇਸ਼ ਦੇ ਇਤਿਹਾਸ ਦੀ ਸਭ ਤੋਂ ਵੱਡੀ ਹੈਲਥ ਕੇਅਰ ਧੋਖਾਧੜੀ ਵਿਰੋਧੀ ਮੁਹਿੰਮ ਚਲਾਉਂਦੇ ਹੋਏ 45 ਰਾਜਾਂ ਤੇ 56 ਫੈਡਰਲ ਜ਼ਿਲ੍ਹਿਆਂ ’ਚ 455 ਵਿਅਕਤੀਆਂ ਖ਼ਿਲਾਫ਼ ਫੌਜਦਾਰੀ ਦੋਸ਼ ਲਗਾਏ ਹਨ। ਇਨ੍ਹਾਂ ਵਿੱਚ ਕਰੀਬ 90 ਡਾਕਟਰ, ਨਰਸ ਪ੍ਰੈਕਟੀਸ਼ਨਰ ਤੇ ਹੋਰ ਲਾਇਸੈਂਸਸ਼ੁਦਾ ਮੈਡੀਕਲ ਪੇਸ਼ੇਵਰ ਸ਼ਾਮਲ ਹਨ। ਨਿਆਂ ਵਿਭਾਗ ਦਾ ਦੋਸ਼ ਹੈ ਕਿ ਇਨ੍ਹਾਂ ਨੇ ਮੈਡੀਕੇਅਰ, ਮੈਡੀਕਏਡ ਅਤੇ ਹੋਰ ਸਰਕਾਰੀ ਸਿਹਤ ਯੋਜਨਾਵਾਂ ਨਾਲ 6.5 ਅਰਬ ਡਾਲਰ ਤੋਂ ਵੱਧ ਦੀ ਕਥਿਤ ਧੋਖਾਧੜੀ ਕੀਤੀ। ਜ਼ਿਕਰਯੋਗ ਹੈ ਕਿ ਇਹ ਸਿਰਫ਼ ਦੋਸ਼ ਹਨ ਤੇ ਅਦਾਲਤ ’ਚ ਸਾਬਤ ਹੋਣ ਤੱਕ ਸਾਰੇ ਮੁਲਜ਼ਮ ਬੇਕਸੂਰ ਮੰਨੇ ਜਾਂਦੇ ਹਨ।
ਪਿਛਲੀ ਖ਼ਬਰ ਸਿਆਟਲ ਦੇ ਪ੍ਰਸਿੱਧ ਕਾਰੋਬਾਰੀ ਬਲਬੀਰ ਸਿੰਘ ਉਸਮਾਨਪੁਰ ਦੇ ਪਿਤਾ ਮਹਿੰਦਰ ਸਿੰਘ ਉਸਮਾਨਪੁਰ ਦੀ ਪਹਿਲੀ ਬਰਸੀ ਮਨਾਈ ਅਗਲੀ ਖ਼ਬਰ ਸਿਆਟਲ ਦੇ ਗੁਰਦੁਆਰਾ ਰੈਂਟਨ ਵਿਖੇ ਗੁਰੂ ਅਰਜਨ ਦੇਵ ਜੀ ਦੇ ਵਿਆਹ ਪੁਰਬ ਦੀ ਖੁਸ਼ੀ ਵਿਚ ਵਿਸ਼ੇਸ਼ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।