28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਬਰੇਸ਼ੀਆ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆ ਦੀ 76ਵੀਂ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਏ

ਅਜੀਤ ਡੈਸਕ 30-06-2026
ਬਰੇਸ਼ੀਆ(ਇਟਲੀ), 29 ਜੂਨ (ਬਲਦੇਵ ਸਿੰਘ ਬੂਰੇ ਜੱਟਾਂ) ਗੁਰਦੁਆਰਾ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦੋਲੋ(ਬਰੇਸੀਆ) ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਸਲਾਨਾ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਬੜੀ ਸ਼ਰਧਾ-ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਇਲਾਕੇ ਭਰ ਤੋਂ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ ਅਤੇ ਸਾਥੀਆ ਨੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਨਿਹਾਲ ਕੀਤਾ।ਉਪਰੰਤ ਇਟਲੀ ਦੇ ਪ੍ਰਸਿੱਧ ਢਾਡੀ ਭਾਈ ਸੁਖਜਿੰਦਰ ਸਿੰਘ ਨੂਰ ਅਤੇ ਸਾਥੀਆਂ ਦੁਆਰਾ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਜੀ ਜੀਵਨ ਫਲਸਫ਼ੇ ਤੋਂ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਉਹਨਾ ਦੁਆਰਾ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਸੰਗਤਾਂ ਲਈ ਕਈ ਤਰਾਂ ਦੇ ਸਟਾਲ ਵੀ ਲਗਾਏ ਗਏ। ਬਰੇਸ਼ੀਆ ਦੇ ਨਜਦੀਕ ਸਮੂਹ ਗੁਰਦੁਆਰਾ ਸਾਹਿਬ ਤੋ ਪ੍ਰਬੰਧਕ ਕਮੇਟੀਆਂ ਨੇ ਪਹੁੰਚ ਕਰਕੇ ਹਾਜ਼ਰੀਆਂ ਭਰੀਆਂ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵੱਖ ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆ ਅਤੇ ਸਮਾਗਮ ਲਈ ਸੇਵਾਵਾਂ ਨਿਭਾਉਣ ਵਾਲੇ ਪਰਿਵਾਰਾਂ ਨੂੰ ਸਿਰੋਪਾੳ ਦੇ ਨਾਲ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਸਮੁਚੱੀਆਂ ਸੰਗਤਾਂ ਦਾ ਸਮਾਗਮ ਵਿੱਚ ਸ਼ਮੂਲੀਅਤ ਕਰਨ ਤੇ ਧੰਨਵਾਦ ਕੀਤਾ। ਉਹਨਾਂ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੂੰ ਸ਼ਰਧਾ ਦੇ ਫੁੱਲ ਕਰਦਿਆਂ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੇ ਵਿੱਦਿਆ ਦੇ ਖ਼ੇਤਰ ਅਤੇ ਸਮਾਜ ਦੇ ਖ਼ੇਤਰ ਵਿਚ ਜਿੱਥੇ ਯੋਗਦਾਨ ਪਾਇਆ, ਉੱਥੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ। ਸਾਨੂੰ ਸੰਤ ਮਹਾਂਪੁਰਖਾਂ ਦੁਆਰਾ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ।ਗੁਰਦੁਆਰਾ ਸਾਹਿਬ ਦੀ ਸਮੂਹ ਕਮੇਟੀ ਵਲੋ ਸਮੂਹ ਸੰਗਤਾਂ , ਜਥਿਆਂ ਅਤੇ ਧਾਰਮਿਕ ਸੰਸਥਾਵਾਂ ਦਾ ਸਮਾਗਮ ਦੀ ਸਫਲਤਾ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਮੁਸ਼ਕਲਾਂ ਸਾਨੂੰ ਤੋੜਦੀਆਂ ਨਹੀਂ, ਸਗੋਂ ਸਾਨੂੰ ਹੋਰ ਮਜ਼ਬੂਤ ਤੇ ਇੱਕਜੁੱਟ ਕਰਦੀਆਂ ਹਨ -ਰਵੀ ਸਿੰਘ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਿਊ ਵੈਸਟਮਨਿਸਟਰ ’ਚ ਸਜਾਇਆ ਗਿਆ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।