04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਭਾਈ ਗੁਰਚਰਨ ਸਿੰਘ ਗੁਰਾਇਆ ਦੇ ਪਿਤਾ ਬਾਪੂ ਨਿਰਮਲ ਸਿੰਘ ਜੀ ਦੇ ਸਦੀਵੀ ਵਿਛੋੜੇ ’ਤੇ ਵਿਸ਼ਵ ਸਿੱਖ ਪਾਰਲੀਮੈਂਟ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 04-07-2026
ਲੰਡਨ, 3 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਸ਼ਵ ਸਿੱਖ ਪਾਰਲੀਮੈਂਟ ਦੇ ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਦੇ ਪਿਤਾ, ਬਾਪੂ ਨਿਰਮਲ ਸਿੰਘ ਜੀ (86) ਦੇ ਅਕਾਲ ਚਲਾਣਾ ਕਰਨ ‘ਤੇ ਵਰਲਡ ਸਿੱਖ ਪਾਰਲੀਮੈਂਟ ਦੇ ਆਗੂਆਂ ਕੋਆਰਡੀਨੇਟਰ ਭਾਈ ਹਿੰਮਤ ਸਿੰਘ (ਅਮਰੀਕਾ), ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ (ਇੰਗਲੈਂਡ), ਭਾਈ ਮਨਬੀਰ ਸਿੰਘ ਸੰਧੂ, ਭਾਈ ਭਗਤ ਸਿੰਘ (ਕੈਨੇਡਾ), ਭਾਈ ਪ੍ਰਿਤਪਾਲ ਸਿੰਘ (ਸਵਿਟਜ਼ਰਲੈਂਡ), ਭਾਈ ਹਰਜੋਤ ਸਿੰਘ ਸੰਧੂ, ਹਰਜੀਤ ਸਿੰਘ, ਜਸਵਿੰਦਰ ਸਿੰਘ (ਹਾਲੈਂਡ), ਭਾਈ ਸਤਨਾਮ ਸਿੰਘ ਅਤੇ ਭਾਈ ਸ਼ਿੰਗਾਰਾ ਸਿੰਘ ਮਾਨ (ਫਰਾਂਸ), ਭਾਈ ਜਤਿੰਦਰ ਸਿੰਘ. ਭਾਈ ਗੁਰਪਾਲ ਸਿੰਘ (ਜਰਮਨੀ), ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਬੇਹੱਦ ਔਖੀ ਅਤੇ ਦੁੱਖ ਦੀ ਘੜੀ ਵਿੱਚ, ਸਮੁੱਚੀ ਵਰਲਡ ਸਿੱਖ ਪਾਰਲੀਮੈਂਟ ਭਾਈ ਗੁਰਚਰਨ ਸਿੰਘ ਗੁਰਾਇਆ ਦੇ ਨਾਲ ਖੜ੍ਹੀ ਹੈ। ਆਗੂਆਂ ਨੇ ਕਿਹਾ ਕਿ ਦੁਨਿਆਵੀ ਤੌਰ ‘ਤੇ ਪਿਤਾ ਦਾ ਸਿਰ ਤੋਂ ਸਾਇਆ ਉੱਠ ਜਾਣਾ ਇੱਕ ਬਹੁਤ ਵੱਡਾ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ, ਪਰ ਇਹ ਦੁੱਖ ਉਸ ਵੇਲੇ ਹੋਰ ਵੀ ਦੁੱਗਣਾ ਹੋ ਜਾਂਦਾ ਹੈ ਜਦੋਂ ਖਾਲਿਸਤਾਨ ਦੀ ਆਜ਼ਾਦੀ ਦੇ ਸੰਘਰਸ਼ ਖਾਤਰ ਜਲਾਵਤਨੀ ਕੱਟ ਰਿਹਾ ਇੱਕ ਪੁੱਤਰ ਆਪਣੇ ਪਿਤਾ ਦੀਆਂ ਅੰਤਿਮ ਰਸਮਾਂ ਵਿੱਚ ਵੀ ਸ਼ਾਮਲ ਨਾ ਹੋ ਸਕੇ। ਭਾਈ ਗੁਰਚਰਨ ਸਿੰਘ ਗੁਰਾਇਆ ਪਿਛਲੇ 26 ਸਾਲਾਂ ਤੋਂ ਜਰਮਨੀ ਵਿੱਚ ਰਹਿ ਰਹੇ ਹਨ। ਸਿੱਖ ਪਾਰਲੀਮੈਂਟ ਦੇ ਆਗੂਆਂ ਨੇ ਕਿਹਾ ਕਿ ਭਾਈ ਗੁਰਚਰਨ ਸਿੰਘ ਗੁਰਾਇਆ ਵੱਲੋਂ ਸਿੱਖ ਪੰਥ ਅਤੇ ਕੌਮੀ ਆਜ਼ਾਦੀ ਦੇ ਸੰਘਰਸ਼ ਲਈ ਕੀਤੀਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਲਾਮਿਸਾਲ ਹਨ। ਬਾਪੂ ਨਿਰਮਲ ਸਿੰਘ ਜੀ ਦਾ ਅੰਤਿਮ ਸੰਸਕਾਰ 4 ਜੁਲਾਈ ਦਿਨ ਸ਼ਨੀਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਗੁਰਾਇਆ, ਪਤਾ: ਪੱਤੀ ਮਾਗਾ, ਪਿੰਡ ਗੁਰਾਇਆ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਪਿਛਲੀ ਖ਼ਬਰ ਸ਼ੇਰੇ ਪੰਜਾਬ ਸਪੋਰਟਸ ਐਂਡ ਕਲਚਰਲ ਕਲੱਬ ਸ਼ਿਕਾਗੋ ਵਲੋਂ ਕਰਵਾਏ ਗਏ ਸਾਲਾਨਾ ਕਬੱਡੀ ਕੱਪ ਵਿਚ ਨਿਊਯਾਰਕ ਕਿੰਗਜ਼ ਕਬੱਡੀ ਕਲੱਬ... ਅਗਲੀ ਖ਼ਬਰ ਯੂ ਕੇ ਦੀ ਭਾਰਤੀ ਮੂਲ ਦੀ ਸੱਭਿਆਚਾਰਕ ਮੰਤਰੀ ਲੀਜ਼ਾ ਨੰਦੀ ਨੇ ਦੁਰਵਿਵਹਾਰ ਤੇ ਗਲਤ ਜਾਣਕਾਰੀ ਦਾ ਹਵਾਲਾ ਦਿੰਦੇ ਹੋਏ ਐਲਨ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।