04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸਕਾਟਲੈਂਡ ਭਰ ਵਿਚ ਇਮੀਗ੍ਰੇਸ਼ਨ ਅਪਰਾਧਾਂ ਖਿਲਾਫ਼ ਛਾਪੇਮਾਰੀ, ਸਲੂਨਾਂ ਤੇ ਵੇਪ ਦੁਕਾਨਾਂ, ਕਾਰਾਂ ਧੋਣ ਵਾਲੀਆਂ ਥਾਂਵਾਂ ’ਤੇ ਪੁਲਿਸ ਦੇ ਛਾਪੇ

ਅਜੀਤ ਡੈਸਕ 04-07-2026
ਗਲਾਸਗੋ, 3 ਜੁਲਾਈ (ਹਰਜੀਤ ਸਿੰਘ ਦੁਸਾਂਝ ਪੁਆਦੜਾ)-ਸਕਾਟਲੈਂਡ ’ਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਅਤੇ ਮਜ਼ਦੂਰੀ ਕਾਨੂੰਨਾਂ ਦੀ ਉਲੰਘਣਾ ਖ਼ਿਲਾਫ਼ ਚਲਾਈ ਜਾ ਰਹੀ ਵਿਆਪਕ ਮੁਹਿੰਮ ਤਹਿਤ ਪੁਲਿਸ ਅਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਕਈ ਸਲੂਨਾਂ ਅਤੇ ਵੇਪ (ਈ-ਸਿਗਰੈਟ)। ਕਾਰਾਂ ਧੋਣ ਵਾਲੀਆਂ ਥਾਂਵਾਂ ਆਦਿ ’ਤੇ ਛਾਪੇਮਾਰੀ ਕੀਤੀ। ਛਾਪਿਆਂ ਦੌਰਾਨ ਅਧਿਕਾਰੀਆਂ ਨੇ ਕਈ ਗੈਰ ਕਾਨੂੰਨੀ ਤਰੀਕੇ ਨਾਲ ਕੰਮ ਕਰਨ ਵਾਲੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਅਧਿਕਾਰੀਆਂ ਨੇ ਕਾਰੋਬਾਰਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਅਤੇ ਕਰਮਚਾਰੀਆਂ ਦੇ ਕੰਮ ਕਰਨ ਦੇ ਕਾਨੂੰਨੀ ਅਧਿਕਾਰਾਂ ਦੀ ਪੁਸ਼ਟੀ ਕੀਤੀ। ਜਿੱਥੇ ਵੀ ਇਮੀਗ੍ਰੇਸ਼ਨ ਨਿਯਮਾਂ ਦੀ ਉਲੰਘਣਾ ਦੇ ਸਬੂਤ ਮਿਲਣਗੇ, ਉੱਥੇ ਸੰਬੰਧਿਤ ਵਿਅਕਤੀਆਂ ਅਤੇ ਕਾਰੋਬਾਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਗੈਰ-ਕਾਨੂੰਨੀ ਤੌਰ ’ਤੇ ਕੰਮ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾਉਣ ਲਈ ਨਹੀਂ, ਸਗੋਂ ਉਨ੍ਹਾਂ ਕਾਰੋਬਾਰਾਂ ਖ਼ਿਲਾਫ਼ ਵੀ ਹੈ ਜੋ ਬਿਨਾਂ ਕਾਨੂੰਨੀ ਇਜਾਜ਼ਤ ਵਾਲੇ ਕਰਮਚਾਰੀਆਂ ਨੂੰ ਨੌਕਰੀ ਦੇ ਕੇ ਮਜ਼ਦੂਰੀ ਕਾਨੂੰਨਾਂ ਦੀ ਉਲੰਘਣਾ ਕਰਦੇ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਸ਼ੱਕੀ ਗਤੀਵਿਧੀ, ਮਨੁੱਖੀ ਤਸਕਰੀ ਜਾਂ ਗੈਰ-ਕਾਨੂੰਨੀ ਰੁਜ਼ਗਾਰ ਬਾਰੇ ਜਾਣਕਾਰੀ ਹੋਵੇ ਤਾਂ ਉਹ ਸੰਬੰਧਿਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਜਾਂ ਗੁਪਤ ਤੌਰ ’ਤੇ ਸੂਚਨਾ ਦੇਣ। ਸਕਾਟਲੈਂਡ ਵਿੱਚ ਇਸ ਤਰ੍ਹਾਂ ਦੀਆਂ ਕਾਰਵਾਈਆਂ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ, ਕਿਉਂਕਿ ਸਰਕਾਰ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਗੈਰ-ਕਾਨੂੰਨੀ ਇਮੀਗ੍ਰੇਸ਼ਨ ਅਤੇ ਮਜ਼ਦੂਰਾਂ ਦੇ ਸ਼ੋਸ਼ਣ ਨੂੰ ਰੋਕਣ ਲਈ ਆਪਣੀ ਮੁਹਿੰਮ ਹੋਰ ਤੇਜ਼ ਕਰ ਰਹੀਆਂ ਹਨ।
ਪਿਛਲੀ ਖ਼ਬਰ ਆਨਲਾਈਨ ਗਰੁੱਪਾਂ ਰਾਹੀਂ ਔਰਤਾਂ ਨੂੰ ਨਸ਼ੀਲਾ ਪਦਾਰਥ ਦੇ ਕੇ ਜਬਰ-ਜਨਾਹ ਲਈ ਉਕਸਾਉਣ ਵਾਲੇ ਗਰੋਹਾਂ ਖ਼ਿਲਾਫ਼ ਬਰਤਾਨੀਆ ’ਚ... ਅਗਲੀ ਖ਼ਬਰ ਸ਼ੇਰੇ ਪੰਜਾਬ ਸਪੋਰਟਸ ਐਂਡ ਕਲਚਰਲ ਕਲੱਬ ਸ਼ਿਕਾਗੋ ਵਲੋਂ ਕਰਵਾਏ ਗਏ ਸਾਲਾਨਾ ਕਬੱਡੀ ਕੱਪ ਵਿਚ ਨਿਊਯਾਰਕ ਕਿੰਗਜ਼ ਕਬੱਡੀ ਕਲੱਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।