08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਨਿਊਯਾਰਕ ਦੇ ਕੋਨੀ ਆਈਲੈਂਡ ’ਚ ਆਜ਼ਾਦੀ ਦਿਵਸ ਮੌਕੇ ਗੋਲੀਬਾਰੀ, ਪੰਜ ਜ਼ਖ਼ਮੀ- ਇੱਕ ਦੀ ਹਾਲਤ ਨਾਜ਼ੁਕ

ਅਜੀਤ ਡੈਸਕ 06-07-2026

ਨਿਊਯਾਰਕ, 5 ਜੁਲਾਈ (ਰਾਜੂ ਸਹਿਬਾਜ਼ਪੁਰਾ)-ਅਮਰੀਕਾ ਦੇ ਆਜ਼ਾਦੀ ਦਿਵਸ (4 ਜੁਲਾਈ) ਦੇ ਜਸ਼ਨਾਂ ਦੌਰਾਨ ਨਿਊਯਾਰਕ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਕੋਨੀ ਆਈਲੈਂਡ ਵਿੱਚ ਦੇਰ ਸ਼ਾਮ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਹਮਲੇ ਵਿਚ ਪੰਜ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਹੜਕੰਪ ਮਚ ਗਿਆ ਤੇ ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ। ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਮੁਤਾਬਕ ਗੋਲੀਬਾਰੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰ ਬਾਰੇ ਅਜੇ ਤੱਕ ਕੋਈ ਅਧਿਕਾਰਿਕ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਅਤੇ ਪੁਲਿਸ ਸੀ.ਸੀ.ਟੀ.ਵੀ. ਫੁਟੇਜ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਦੇ ਆਧਾਰ ’ਤੇ ਜਾਂਚ ਕਰ ਰਹੀ ਹੈ।

ਪਿਛਲੀ ਖ਼ਬਰ ਸਿੱਖ ਖੇਡ ਪੁਰਸਕਾਰ ਦੌਰਾਨ ਵੱਖ-ਵੱਖ ਖੇਡਾਂ ’ਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਅਗਲੀ ਖ਼ਬਰ ਅਮਰੀਕਾ ’ਚ 10 ਸਾਲਾ ਯੂ-ਵੀਜ਼ਾ ਘੁਟਾਲੇ ਦਾ ਪਰਦਾਫਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।