24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸੰਤ ਤੇਜਾ ਸਿੰਘ ਦੀ ਯਾਦ ’ਚ ਸਮਾਗਮ ਕਰਵਾਇਆ

ਅਜੀਤ ਡੈਸਕ 09-07-2026
ਵੈਨਕੂਵਰ, 8 ਜੁਲਾਈ (ਮਲਕੀਤ ਸਿੰਘ)–ਗੁਰੂ ਨਾਨਕ ਸਿੱਖ ਗੁਰਦੁਆਰਾ, ਸਰੀ-ਡੈਲਟਾ ਅਤੇ ਅਕਾਲ ਅਕੈਡਮੀ ਸਰੀ ਦੇ ਸਾਂਝੇ ਉਪਰਾਲੇ ਸਦਕਾ ਸੰਤ ਤੇਜਾ ਸਿੰਘ ਦੀ ਯਾਦ ਵਿੱਚ ਇੱਕ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਜਾਏ ਗਏ ਇੱਕ ਧਾਰਮਿਕ ਦੀਵਾਨ ਦੌਰਾਨ ਕੀਰਤਨੀ, ਕਵੀਸ਼ਰੀ ਅਤੇ ਢਾਡੀ ਜਥਿਆਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਹੋਰਨਾਂ ਬੁਲਾਰਿਆਂ ਤੋਂ ਇਲਾਵਾ ਇਸ ਮੌਕੇ ‘ਤੇ ਗਿਆਨ ਸਿੰਘ ਸੰਧੂ, ਡਾ. ਗੁਰਵਿੰਦਰ ਸਿੰਘ ਧਾਲੀਵਾਲ, ਡਾ. ਪਰਗਟ ਸਿੰਘ ਭੁਰਜੀ, ਲਖਵਿੰਦਰ ਸਿੰਘ ਕਾਹਨੇਕੇ ਅਤੇ ਭਾਈ ਅਵਤਾਰ ਸਿੰਘ ਗਿੱਲ ਨੇ ਸੰਤ ਤੇਜਾ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੀਆਂ ਇਤਿਹਾਸਕ ਘਾਲਣਾਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ।ਬੁਲਾਰਿਆਂ ਨੇ ਇਹ ਵੀ ਦੱਸਿਆ ਕਿ ਸੰਤ ਤੇਜਾ ਸਿੰਘ ਨੇ ਉੱਤਰੀ ਅਮਰੀਕਾ ਵਿੱਚ ਖਾਲਸਾ ਦੀਵਾਨ ਸੁਸਾਇਟੀਆਂ ਦੀ ਸਥਾਪਨਾ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਭਾਰਤੀਆਂ ਨੂੰ ਬ੍ਰਿਟਿਸ਼ ਹੋਂਡੂਰਸ ਭੇਜਣ ਦੀ ਯੋਜਨਾ ਨੂੰ ਅਸਫਲ ਬਣਾਉਣ ਲਈ ਸੰਘਰਸ਼ ਕੀਤਾ ਅਤੇ ਕੈਨੇਡਾ ਵਿੱਚ ਭਾਰਤੀਆਂ ਨੂੰ ਬਰਾਬਰੀ ਦੇ ਅਧਿਕਾਰ ਦਿਵਾਉਣ ਲਈ ਨਿਰੰਤਰ ਆਵਾਜ਼ ਬੁਲੰਦ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੈਨੇਡਾ ਦੇ ਇਤਿਹਾਸ ਵਿੱਚ ਪਹਿਲੇ ਅੰਮ੍ਰਿਤ ਸੰਚਾਰ ਅਤੇ ਪਹਿਲੇ ਨਗਰ ਕੀਰਤਨ ਦਾ ਆਯੋਜਨ ਕਰਕੇ ਸਿੱਖ ਇਤਿਹਾਸ ਵਿੱਚ ਨਵੇਂ ਅਧਿਆਇ ਦੀ ਪਿਰਤ ਪਾਈ ਗਈ। ਡਾ. ਗੁਰਵਿੰਦਰ ਸਿੰਘ ਧਾਲੀਵਾਲ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਲ 2027 ਵਿੱਚ ਸੰਤ ਤੇਜਾ ਸਿੰਘ ਜੀ ਦਾ 150ਵਾਂ ਜਨਮ ਦਿਨ ਵਿਸ਼ਵ ਪੱਧਰ ‘ਤੇ ਮਨਾਏ ਜਾਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਯੂ.ਕੇ. ਦੇ ਸਾਬਕਾ ਪ੍ਰਧਾਨ ਮਲਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।