10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਵਰਲਡ ਸਿੱਖ ਪਾਰਲੀਮੈਂਟ ਨੇ ਅਮਰੀਕਨ ਟਰਾਂਸਪੋਰਟੇਸ਼ਨ ਵਿਭਾਗ ਨਾਲ ਕੀਤੀ ਉੱਚ ਪੱਧਰੀ ਮੀਟਿੰਗ

ਅਜੀਤ ਡੈਸਕ 14-07-2026
ਸਿਆਟਲ, 13 ਜੁਲਾਈ (ਹਰਮਨਪ੍ਰੀਤ ਸਿੰਘ)-ਅਮਰੀਕਾ ’ਚ ਪੰਜਾਬੀ ਸਿੱਖ ਟਰੱਕ ਡਰਾਈਵਰਾਂ ਦੀਆਂ ਮੁਸ਼ਕਿਲਾਂ ਤੇ ਹੋਰ ਸਿੱਖ ਭਾਈਚਾਰੇ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਵਰਲਡ ਸਿੱਖ ਪਾਰਲੀਮੈਂਟ ਦੇ ਵਫ਼ਦ ਵਲੋਂ ਅੱਜ ਅਮਰੀਕਨ ਟਰਾਂਸਪੋਰਟੇਸ਼ਨ ਵਿਭਾਗ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਵਿਸਥਾਰ ਨਾਲ ਸਾਰੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ| ਇਸ ਉੱਚ ਪੱਧਰੀ ਡੈਲੀਗੇਸ਼ਨ ਵਿਚ ਕਨੈਕਟੀਕਟ ਸਿਟੀ ਦੇ ਸਿੱਖ ਮੇਅਰ ਸਵਰਨਜੀਤ ਸਿੰਘ ਖ਼ਾਲਸਾ, ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਹਿੰਮਤ ਸਿੰਘ, ਗੁਰਪ੍ਰਤਾਪ ਸਿੰਘ, ਹਰਮਿੰਦਰ ਸਿੰਘ ਆਹਲੂਵਾਲੀਆ, ਸਿੱਖ ਕੋਆਲੀਸ਼ਨ, ਯੂਨੀਈਟਿਡ ਸਿੱਖਸ, ਸਿੱਖ ਆਰਟ ਗੈਲਰੀ ਅਤੇ ਅਮਰੀਕਨ ਸਿੱਖ ਕਾਗਰੈਸ਼ਨਲ ਕਾਕਸ ਦੇ ਨੁਮਾਇੰਦੇ ਸ਼ਾਮਿਲ ਸਨ| ਡੀ.ਸੀ. ਵਾਸ਼ਿੰਗਟਨ ਵਿਖੇ ਹੋਈ ਮੀਟਿੰਗ ਵਿਚ ਵਫ਼ਦ ਨੇ ਟਰਾਂਸਪੋਰਟੇਸ਼ਨ ਦੇ ਉੱਚ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਜਨਤਕ ਸੁਰੱਖਿਆ ਇਕ ਸਭ ਤੋਂ ਜ਼ਰੂਰੀ ਪੱਖ ਹੈ ਪਰ ਇਸ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਕਿ ਸਰਕਾਰੀ ਨਿਯਮਾਂ ਅਤੇ ਨੀਤੀਆਂ ਨੂੰ ਨਿਆਸੰਗਤ ਅਤੇ ਪਾਰਦਰਸ਼ੀ ਤੇ ਵਿਵਹਾਰਕ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਕਿ ਅਮਰੀਕਾ ਦੀ ਆਰਥਿਕਤਾ ਵਿਚ ਲੰਮੇ ਸਮੇਂ ਤੋਂ ਟਰਾਂਸਪੋਰਟ ਉਦਯੋਗ ਵਿਚ ਯੋਗਦਾਨ ਪਾ ਰਹੇ ਟਰੱਕ ਡਰਾਈਵਰਾਂ ਨਾਲ ਕਿਸੇ ਤਰ੍ਹਾਂ ਦੀ ਬੇਇਨਸਾਫ਼ੀ ਨਾ ਹੋਵੇ| ਵਫ਼ਦ ਨੇ ਇਹ ਵੀ ਮੰਗ ਰੱਖੀ ਕਿ ਟਰਾਂਸਪੋਰਟ ਦੀਆਂ ਨਵੀਆਂ ਨੀਤੀਆਂ ਨੂੰ ਲਾਗੂ ਕਰਨ ਸਮੇਂ ਸਾਰਿਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਿਆ ਜਾਵੇ| ਇਸ ਮੌਕੇ ਡੀ.ਓ.ਟੀ. ਦੇ ਅਧਿਕਾਰੀਆਂ ਨੇ ਕਿਹਾ ਕਿ ਵਿਭਾਗ ਦਾ ਮੁੱਖ ਉਦੇਸ਼ ਸੰਘੀ/ਫੈਡਰਲ ਸੁਰੱਖਿਆ ਮਾਪਦੰਡਾਂ ਨੂੰ ਇਕਸਾਰ ਢੰਗ ਨਾਲ ਲਾਗੂ ਕਰਕੇ ਅਮਰੀਕਾ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣਾ ਹੈ| ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਫੈਡਰਲ ਫਾਈਨਲ ਰੂਲ ਅਤੇ ਕੈਲੀਫੋਰਨੀਆ ਦੀ ਨੀਤੀ ਆਪਸ ਵਿਚ ਵੱਖਰੇ ਵਿਸ਼ੇ ਹਨ ਤੇ ਸੰਘੀ ਨਿਯਮਾਂ ਸੰਬੰਧੀ ਸਾਰੇ ਹਿੱਸੇਦਾਰਾਂ ਦੇ ਸੁਝਾਵਾਂ ਦਾ ਸਵਾਗਤ ਕੀਤਾ ਜਾਵੇਗਾ| ਉਨ੍ਹਾਂ ਇਹ ਵੀ ਕਿਹਾ ਕਿ ਅੰਗਰੇਜ਼ੀ ਭਾਸ਼ਾ ਦੀ ਯੋਗਤਾ ਦਾ ਉਦੇਸ਼ ਸਿਰਫ਼ ਇਹ ਯਕੀਨੀ ਬਣਾਉਣਾ ਹੈ ਕਿ ਡਰਾਈਵਰ ਸੁਰੱਖਿਆ ਨਾਲ ਸੰਬੰਧਿਤ ਹਦਾਇਤਾਂ, ਡਰਾਈਵਿੰਗ ਟੈਸਟ ਤੇ ਸੜਕਾਂ ’ਤੇ ਹੋਣ ਵਾਲੀਆਂ ਜਾਂਚਾਂ ਦੌਰਾਨ ਦਿੱਤੀਆਂ ਜਾਣ ਵਾਲੀਆਂ ਹਦਾਇਤਾਂ ਨੂੰ ਸਮਝ ਸਕਣ| ਇਸ ਮੌਕੇ ਮੇਅਰ ਸਵਰਨਜੀਤ ਸਿੰਘ ਖ਼ਾਲਸਾ ਨੇ ਅਮਰੀਕੀ ਟਰਾਂਸਪੋਰਟੇਸ਼ਨ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦਾ ਸਿੱਖ ਸੰਸਥਾਵਾਂ ਦੇ ਵਫ਼ਦ ਨਾਲ ਸਿੱਧਾ ਸੰਵਾਦ ਕਰਨ ’ਤੇ ਧੰਨਵਾਦ ਕੀਤਾ|
ਪਿਛਲੀ ਖ਼ਬਰ ਫਰਾਂਸ ਦੀ ਵਿਸ਼ਵ ਕੱਪ ਟੀਮ ’ਤੇ ਟਿੱਪਣੀਆਂ ਲਈ ਸਾਬਕਾ ਸਪੇਨੀ ਪ੍ਰਧਾਨ ਮੰਤਰੀ ਦੀ ਆਲੋਚਨਾ ਅਗਲੀ ਖ਼ਬਰ ਅੱਜ ਤੋਂ 96 ਸਾਲ ਪਹਿਲਾਂ ਰੱਖੀ ਗਈ ਸੀ ਫੀਫਾ ਵਿਸ਼ਵ ਕੱਪ ਦੀ ਨੀਂਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।