14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸਰੀ ’ਚ ਯਾਦਗਾਰ ਸਥਾਪਤ ਕਰਨ ਦੀ ਮੰਗ

ਅਜੀਤ ਡੈਸਕ 16-07-2026

ਵੈਨਕੂਵਰ, 15 ਜੁਲਾਈ (ਮਲਕੀਤ ਸਿੰਘ)-ਸਰੀ ‘ਚ ਆਯੋਜਿਤ ਇਕ ਸਮਾਗਮ ਦੌਰਾਨ ਗੁਰੂ ਨਾਨਕ ਏਡ, ਇਕ ਸੰਸਾਰ, ਬੀ ਸੀ ਏ ਕੇ ਜੇ, ਅਕਾਲ ਖਾਲਸਾ ਸਿੱਖ ਮਾਰਸ਼ਲ ਆਰਟਸ, ਅਕਾਲ ਫੋਰਸ, ਸਤਿਕਾਰ ਸੇਵਾ ਨੈੱਟਵਰਕ, ਨਾਰਥ ਅਮਰੀਕਨ ਸਿੱਖ ਐਸੋਸੀਏਸ਼ਨ, ਖਾਲਸਾ ਹੈਰੀਟੇਜ ਫਾਊਂਡੇਸ਼ਨ ਦੇ ਨੁਮਾਇੰਦਿਆਂ ਅਤੇ ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਦੇ ਡਾਇਰੈਕਟਰਾਂ ਵੱਲੋਂ ਸਰੀ ਦੀ ਮੇਅਰ ਬ੍ਰੈਂਡਾ ਲੌਕ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਵਿੱਚ ਅਪੀਲ ਕੀਤੀ ਗਈ ਕਿ ਮਨੁੱਖੀ ਅਧਿਕਾਰਾਂ ਦੇ ਯੋਧੇ ਅਤੇ ਸੱਚਾਈ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਸਦੀਵੀ ਸਨਮਾਨ ਦੇਣ ਲਈ ਸਰੀ ਸ਼ਹਿਰ ਵਿੱਚ ਇੱਕ ਯਾਦਗਾਰ ਸਥਾਪਤ ਕੀਤੀ ਜਾਵੇ। ਇਸ ਮੌਕੇ ’ਤੇ ਬਿਕਰਮਜੀਤ ਸਿੰਘ, ਜਗਜੀਤ ਸਿੰਘ, ਜਸਦੀਪ ਸਿੰਘ, ਹਰਪ੍ਰੀਤ ਸਿੰਘ ਮਾਨਕਟਾਲਾ, ਇੰਦਰਜੀਤ ਸਿੰਘ ਲੱਧੜ, ਲਖਵੀਰ ਸਿੰਘ ਗਰੇਵਾਲ, ਮਨਜੀਤ ਸਿੰਘ ਚੀਮਾ, ਸੰਦੀਪ ਸਿੰਘ ਧੰਜੂ, ਐਡਵੋਕੇਟ ਅਵਤਾਰ ਸਿੰਘ ਧਨੋਆ, ਦੇਵਿੰਦਰ ਸਿੰਘ ਸ਼ੇਰਗਿੱਲ, ਅਮਰਜੀਤ ਸਿੰਘ ਬਰਾੜ, ਹਰਪ੍ਰੀਤ ਸਿੰਘ ਹੈਰੀ ਅਤੇ ਜਸ਼ਨਜੀਤ ਸਿੰਘ ਥਿੰਦ ਹਾਜ਼ਰ ਸਨ।
ਪਿਛਲੀ ਖ਼ਬਰ ਪੂਰੇ ਯੂਨਾਈਟਿਡ ਕਿੰਗਡਮ ’ਚ ਲਾਗੂ ਹੋਇਆ ਭਾਰਤ-ਬਰਤਾਨੀਆ ਵਪਾਰ ਮੁਕਤ ਸਮਝੌਤਾ ਅਗਲੀ ਖ਼ਬਰ ਇਰਾਨ ’ਤੇ ਅਮਰੀਕੀ ਹਮਲੇ ਜਾਰੀ, ਸਮੁੰਦਰੀ ਨਾਕਾਬੰਦੀ ਨਾਲ ਹੋਰ ਤਣਾਅ -ਤੇਹਰਾਨ ਨੇ ਗੱਲਬਾਤ ਤੋਂ ਕੀਤਾ ਇਨਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।