14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ 1 ਅਗਸਤ ਨੂੰ ਸਜਾਇਆ ਜਾਵੇਗਾ

ਅਜੀਤ ਡੈਸਕ 16-07-2026
ਵੈਨਕੂਵਰ, 15 ਜੁਲਾਈ (ਮਲਕੀਤ ਸਿੰਘ)-ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਸਰੀ-ਡੈਲਟਾ ਦੇ ਸਕਾਟ ਰੋਡ ਤੇ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਤੋਂ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਇਕ ਮਹਾਨ ਨਗਰ ਕੀਰਤਨ 1 ਅਗਸਤ ਨੂੰ ਸਜਾਇਆ ਜਾ ਰਿਹਾ ਹੈ। ਜਿਸ ਸਬੰਧੀ ਲੋੜੀਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤੀ ਜਾਣਕਾਰੀ ਮੁਤਾਬਕ 1 ਅਗਸਤ ਨੂੰ ਸਵੇਰੇ 9 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ‘ਚ ਸ਼ੁਰੂ ਹੋਣ ਵਾਲਾ ਇਹ ਨਗਰ ਕੀਰਤਨ ਨਿਰਧਾਰਤ ਰੂਟਾਂ ਰਾਹੀਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰੂ ਘਰ ਵਿਖੇ ਸਮਾਪਤ ਹੋਵੇਗਾ। ਪ੍ਰਬੰਧਕ ਕਮੇਟੀ ਅਨੁਸਾਰ ਇਸ ਦਿਹਾੜੇ ਨੂੰ ਸਮਰਪਿਤ ਗੁਰਦੁਆਰੇ ’ਚ 23 ਜੁਲਾਈ ਤੋਂ ਇਕ ਮਹਾਨ ਕੀਰਤਨ ਦਰਬਾਰ ਵੀ ਕਰਵਾਇਆ ਜਾਵੇਗਾ। ਜਿਸ ਵਿਚ ਸਿੱਖ ਪੰਥ ਦੇ ਉੱਚ ਕੋਟੀ ਦੇ ਕੀਰਤਨੀ ਜਥੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ।
ਪਿਛਲੀ ਖ਼ਬਰ ਵਿਸਕਾਂਸਿਨ ਚੋਣਾਂ ’ਚ ਪੈਸਿਆਂ ਦੀ ਪੇਸ਼ਕਸ਼ ਨੂੰ ਲੈ ਕੇ ਐਲੌਨ ਮਸਕ ਕਾਨੂੰਨੀ ਘੇਰੇ ਵਿਚ ਅਗਲੀ ਖ਼ਬਰ ਯੈਂਕੀ ਸਟੇਡੀਅਮ ਵਿਚ ਜੇ-ਜ਼ੀ ਕਨਸਰਟ ਦੌਰਾਨ ਸੁਰੱਖਿਆ ਚੂਕ, ਹਜ਼ਾਰਾਂ ਪ੍ਰਸ਼ੰਸਕ ਘੰਟਿਆਂ ਤੱਕ ਬਾਹਰ ਫਸੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।