14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਫ਼ਲਸਤੀਨੀ ਕਾਰਕੁਨ ਮਹਿਮੂਦ ਖ਼ਲੀਲ ਨੇ ਟਰੰਪ ਪ੍ਰਸ਼ਾਸਨ ਖ਼ਿਲਾਫ਼ ਦਾਇਰ ਕੀਤਾ ਮੁਕੱਦਮਾ, ਬੋਲਣ ਦੀ ਆਜ਼ਾਦੀ ਦਬਾਉਣ ਦੇ ਲਗਾਏ ਦੋਸ਼

ਅਜੀਤ ਡੈਸਕ 16-07-2026
ਨਿਊਯਾਰਕ, 15 ਜੁਲਾਈ (ਰਾਜੂ ਸਹਿਬਾਜ਼ਪੁਰਾ)—ਕੋਲੰਬੀਆ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਫ਼ਲਸਤੀਨ ਪੱਖੀ ਕਾਰਕੁਨ ਮਹਿਮੂਦ ਖ਼ਲੀਲ ਨੇ ਟਰੰਪ ਪ੍ਰਸ਼ਾਸਨ ਅਤੇ ਕੁਝ ਨਿੱਜੀ ਸੰਸਥਾਵਾਂ ਖ਼ਿਲਾਫ਼ ਅਮਰੀਕੀ ਫੈਡਰਲ ਅਦਾਲਤ ਵਿੱਚ ਸਿਵਲ ਮੁਕੱਦਮਾ ਦਾਇਰ ਕੀਤਾ ਹੈ। ਖ਼ਲੀਲ ਦਾ ਦੋਸ਼ ਹੈ ਕਿ ਸਰਕਾਰੀ ਅਤੇ ਨਿੱਜੀ ਸੰਸਥਾਵਾਂ ਨੇ ਮਿਲ ਕੇ ਇਜ਼ਰਾਈਲ ਦੀ ਆਲੋਚਨਾ ਕਰਨ ਵਾਲੇ ਵਿਦਿਆਰਥੀ ਕਾਰਕੁਨਾਂ ਨੂੰ ਨਿਸ਼ਾਨਾ ਬਣਾਉਣ, ਉਨ੍ਹਾਂ ਦੀ ਬਦਨਾਮੀ ਕਰਨ, ਗ੍ਰਿਫ਼ਤਾਰ ਕਰਵਾਉਣ ਅਤੇ ਦੇਸ਼ ਨਿਕਾਲੇ ਦੀ ਕਾਰਵਾਈ ਦਾ ਸਾਹਮਣਾ ਕਰਵਾਉਣ ਲਈ ਤਾਲਮੇਲ ਨਾਲ ਕੰਮ ਕੀਤਾ। ਮੁਕੱਦਮੇ ਵਿੱਚ ਹੇਰਿਟੇਜ ਫਾਊਂਡੇਸ਼ਨ, ਕੈਨਰੀ ਮਿਸ਼ਨ ਅਤੇ ਬੇਟਾਰ ਵਰਗੀਆਂ ਸੰਸਥਾਵਾਂ ਦੇ ਨਾਮ ਵੀ ਸ਼ਾਮਲ ਕੀਤੇ ਗਏ ਹਨ। ਖ਼ਲੀਲ ਦਾ ਕਹਿਣਾ ਹੈ ਕਿ ਇਨ੍ਹਾਂ ਸੰਸਥਾਵਾਂ ਨੇ ਇਜ਼ਰਾਈਲ ਦੀ ਆਲੋਚਨਾ ਕਰਨ ਵਾਲੇ ਲੋਕਾਂ ਦੀਆਂ ਸੂਚੀਆਂ ਤਿਆਰ ਕਰਕੇ ਉਨ੍ਹਾਂ ਨੂੰ ਹਮਾਸ ਨਾਲ ਜੋੜਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਸਰਕਾਰੀ ਏਜੰਸੀਆਂ ਨੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ। ਖ਼ਲੀਲ ਦੇ ਵਕੀਲਾਂ ਦਾ ਦਲੀਲ ਹੈ ਕਿ ਜੇਕਰ ਸਰਕਾਰ ਅਤੇ ਨਿੱਜੀ ਸੰਸਥਾਵਾਂ ਨੇ ਮਿਲ ਕੇ ਇਹ ਕਾਰਵਾਈ ਕੀਤੀ ਹੈ ਤਾਂ ਇਹ ਅਮਰੀਕੀ ਕਾਨੂੰਨ ਦੀ ਉਲੰਘਣਾ ਹੋ ਸਕਦੀ ਹੈ। ਉਨ੍ਹਾਂ ਨੇ ਅਦਾਲਤ ਤੋਂ ਇਸ ਕਥਿਤ ਸਾਜ਼ਿਸ਼ ਨੂੰ ਰੋਕਣ ਅਤੇ ਹਰਜਾਨਾ ਦੇਣ ਦੀ ਮੰਗ ਕੀਤੀ ਹੈ। ਮਹਿਮੂਦ ਖ਼ਲੀਲ 2025 ਵਿੱਚ ਕੋਲੰਬੀਆ ਯੂਨੀਵਰਸਿਟੀ ਵਿੱਚ ਗਾਜ਼ਾ ਜੰਗ ਦੇ ਵਿਰੋਧ ਵਿੱਚ ਹੋਏ ਵਿਦਿਆਰਥੀ ਪ੍ਰਦਰਸ਼ਨਾਂ ਦੌਰਾਨ ਪ੍ਰਮੁੱਖ ਚਿਹਰਾ ਬਣ ਕੇ ਉਭਰੇ ਸਨ। ਉਸੇ ਸਾਲ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਉਹ 104 ਦਿਨ ਲੂਈਜ਼ੀਆਨਾ ਦੇ ਇਮੀਗ੍ਰੇਸ਼ਨ ਡਿਟੈਂਸ਼ਨ ਸੈਂਟਰ ਵਿੱਚ ਰਹੇ। ਬਾਅਦ ਵਿੱਚ ਨਿਊ ਜਰਸੀ ਦੀ ਇੱਕ ਫੈਡਰਲ ਅਦਾਲਤ ਨੇ ਉਨ੍ਹਾਂ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ। ਦੂਜੇ ਪਾਸੇ ਵ੍ਹਾਈਟ ਹਾਊਸ ਨੇ ਇਸ ਮੁਕੱਦਮੇ ‘ਤੇ ਸਿੱਧੀ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਹੈ, ਪਰ ਕਿਹਾ ਹੈ ਕਿ ਸਰਕਾਰ ਕੋਲ ਜਨਤਕ ਸੁਰੱਖਿਆ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਦੀ ਅਖੰਡਤਾ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਅਧਿਕਾਰ ਮੌਜੂਦ ਹਨ।
ਖ਼ਲੀਲ ਨੇ ਆਪਣੇ ਉੱਪਰ ਲੱਗੇ ਹਮਾਸ ਨਾਲ ਸਬੰਧਾਂ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਵਿਰੋਧ ਸਿਰਫ਼ ਇਸ ਗੱਲ ਨਾਲ ਹੈ ਕਿ ਲੋਕਾਂ ਦਾ ਟੈਕਸ ਜਾਂ ਟਿਊਸ਼ਨ ਫ਼ੀਸ ਹਥਿਆਰ ਬਣਾਉਣ ਵਾਲੀਆਂ ਕੰਪਨੀਆਂ ਵਿੱਚ ਨਾ ਲਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਅੱਜ ਰਾਜਨੀਤਿਕ ਦਬਾਅ ਹੇਠ ਸੰਵਿਧਾਨਕ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਸਕਦਾ ਹੈ ਤਾਂ ਕੱਲ੍ਹ ਇਹ ਕਿਸੇ ਵੀ ਨਾਗਰਿਕ ਨਾਲ ਹੋ ਸਕਦਾ ਹੈ।
ਪਿਛਲੀ ਖ਼ਬਰ ਵੈਨਕੂਵਰ ਆਈਲੈਂਡ ਨੇੜੇ ਵਾਪਰੇ ਹੈਲੀਕਾਪਟਰ ਹਾਦਸੇ ‘ਚ 2 ਮੌਤਾਂ, ਇਕ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਅੱਧੀ ਰਾਤ ਤੋਂ ਬਾਅਦ 16 ਤੇ 17 ਸਾਲ ਦੇ ਨੌਜਵਾਨਾਂ ਲਈ ਸਮਾਜਿਕ ਮਾਧਿਅਮਾਂ ਉੱਤੇ ਪਾਬੰਦੀ ਦੀ ਤਿਆਰੀ —ਨੀਂਦ, ਪੜ੍ਹਾਈ ਅਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।