07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਇੰਗਲੈਂਡ ਦੀ ਸਿੱਖ ਸੰਗਤ ਨੇ ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਕੀਤੇ ਦਰਸ਼ਨ

ਅਜੀਤ ਡੈਸਕ 26-07-2026
ਲੰਡਨ, 25 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਈ ਰੂਪ ਚੰਦ ਨੂੰ ਗੁਰੂ ਸਾਹਿਬ ਵੱਲੋਂ ਦਿੱਤੀਆਂ ਗਈਆਂ ਇਤਿਹਾਸਕ ਨਿਸ਼ਾਨੀਆਂ ਦੇ ਇੰਗਲੈਂਡ ’ਚ ਸਿੱਖ ਸੰਗਤ ਨੇ ਦਰਸ਼ਨ ਕੀਤੇ। ਇਹ ਨਿਸ਼ਾਨੀਆਂ ਭਾਈ ਰੂਪ ਚੰਦ ਦੀ 14ਵੀਂ ਪੀੜ੍ਹੀ ਵਿਚੋਂ ਭਾਈ ਜਸਕਰਨ ਸਿੰਘ ਲੈ ਕੇ ਇੰਗਲੈਂਡ ਆਏ ਹਨ। ਨਿਸ਼ਾਨੀਆਂ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਪ੍ਰਮਿੰਦਰ ਸਿੰਘ ਨੇ ਦੱਸਿਆ ਕਿ ਇਹ ਛੇਵੀਂ ਤੇ ਦਸਵੀਂ ਪਾਤਸ਼ਾਹੀ ਦੇ ਪਵਿੱਤਰ ਸ਼ਸਤਰ ਤੇ ਨਿਸ਼ਾਨੀਆਂ ਹਨ, ਜੋ ਭਾਈ ਰੂਪਚੰਦ ਜੀ ਦੇ ਪਰਿਵਾਰ ਨੂੰ ਬਖਸ਼ੇ ਗਏ ਸਨ। ਜਿਹਨਾਂ ’ਚ ਸ੍ਰੀ ਸਾਹਿਬ ਪਾਤਸ਼ਾਹੀ ਛੇਵੀਂ, ਕਟਾਰ ਪਾਤਸ਼ਾਹੀ ਛੇਵੀਂ, ਪੋਥੀ ਸਾਹਿਬ ਪਾਤਸ਼ਾਹੀ ਦਸਵੀਂ ਤੋਂ ਇਲਾਵਾ ਛੇਵੀਂ ਪਾਤਸ਼ਾਹੀ ਦੀ ਸਮਕਾਲੀ ਪੇਂਟਿੰਗ (ਤਸਵੀਰ), ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਹੁਕਮਨਾਮਾ ਤੇ ਸਿੱਖ ਰਾਜ ਕਾਲ ਦੀਆਂ ਹੋਰ ਇਤਿਹਾਸਕ ਵਸਤੂਆਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ। ਇਹਨਾਂ ਨਿਸ਼ਾਨੀਆਂ ਦੇ ਹੁਣ ਤੱਕ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਜੈਂਡ, ਗੁਰਦੁਆਰਾ ਬਾਬਾ ਦੀਪ ਸਿੰਘ ਬ੍ਰਮਿੰਘਮ, ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਸਮੇਤ ਹੋਰ ਕਈ ਸ਼ਹਿਰਾ ਵਿਚ ਸੰਗਤਾਂ ਦਰਸ਼ਨ ਕਰ ਚੁੱਕੀਆਂ ਹਨ।
ਪਿਛਲੀ ਖ਼ਬਰ ਕੈਨੇਡਾ ’ਚ ਪੰਜਾਬੀ ਲੜਕੀ ਦੀ ਹੱਤਿਆ, ਦੋਸ਼ੀ ਗ੍ਰਿਫ਼ਤਾਰ ਅਗਲੀ ਖ਼ਬਰ ਭਾਰਤ ਨੇ ਜ਼ਿੰਬਾਬਵੇ ਖ਼ਿਲਾਫ਼ ਜਿੱਤੀ ਲੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।