08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਗਲਾਸਗੋ ’ਚ ਇਮੀਗ੍ਰੇਸ਼ਨ ਵਿਰੋਧੀ ਪ੍ਰਦਰਸ਼ਨ ਦੌਰਾਨ ਹਿੰਸਾ

ਅਜੀਤ ਡੈਸਕ 26-07-2026
ਗਲਾਸਗੋ, 25 ਜੁਲਾਈ (ਹਰਜੀਤ ਸਿੰਘ ਦੁਸਾਂਝ ਪੁਆਦੜਾ)-ਸਕਾਟਲੈਂਡ ਦੇ ਸ਼ਹਿਰ ਗਲਾਸਗੋ ’ਚ ਗਲਾਸਗੋ ਗ੍ਰੀਨ ਪਾਰਕ ਵਿਖੇ ਹੋਏ ਇਮੀਗ੍ਰੇਸ਼ਨ ਵਿਰੋਧੀ ਪ੍ਰਦਰਸ਼ਨ ਦੌਰਾਨ ਹਿੰਸਕ ਝੜਪਾਂ ਹੋਈਆਂ, ਜਿੱਥੇ ਪ੍ਰਦਰਸ਼ਨਕਾਰੀਆਂ ਤੇ ਵਿਰੋਧੀ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅ ਵਧਣ ਤੋਂ ਬਾਅਦ ਪੁਲਿਸ ਨੂੰ ਦਖ਼ਲ ਦੇਣਾ ਪਿਆ। ਇਸ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਪੁਲਿਸ ਅਧਿਕਾਰੀਆਂ ’ਤੇ ਬੋਤਲਾਂ ਤੇ ਹੋਰ ਚੀਜ਼ਾਂ ਸੁੱਟੀਆਂ ਗਈਆਂ, ਜਿਸ ਕਾਰਨ ਇਲਾਕੇ ’ਚ ਤਣਾਅ ਦਾ ਮਾਹੌਲ ਬਣ ਗਿਆ। ਗਲਾਸਗੋ ’ਚ “ਯੂਨਾਈਟ ਦ ਕਲੈਨਜ਼” ਦੇ ਬੈਨਰ ਹੇਠ ਇਕ ਇਮੀਗ੍ਰੇਸ਼ਨ ਵਿਰੋਧੀ ਰੈਲੀ ਕੱਢੀ ਜਾ ਰਹੀ ਸੀ, ਜਦਕਿ “ਸਟੈਂਡ ਅਪ ਟੂ ਰੇਸਿਜ਼ਮ” ਸਮੇਤ ਹੋਰ ਸੰਗਠਨਾਂ ਨੇ ਇਸ ਦੇ ਵਿਰੋਧ ’ਚ ਵੱਖਰਾ ਪ੍ਰਦਰਸ਼ਨ ਕੀਤਾ। ਜਦੋਂ ਦੋਵੇਂ ਧਿਰਾਂ ਆਹਮੋ-ਸਾਹਮਣੇ ਆਈਆਂ ਤਾਂ ਮਾਹੌਲ ਤਣਾਅਪੂਰਨ ਹੋ ਗਿਆ। ਕੁਝ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰਨ ਲੱਗੇ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਪਿੱਛੇ ਧੱਕਿਆ ਤੇ ਦੋਵੇਂ ਧਿਰਾਂ ਨੂੰ ਵੱਖ ਕਰਨ ਲਈ ਘੋੜਸਵਾਰ ਪੁਲਿਸ ਤੇ ਵੱਡੀ ਗਿਣਤੀ ’ਚ ਅਧਿਕਾਰੀ ਤਾਇਨਾਤ ਕੀਤੇ। ਘਟਨਾ ਦੌਰਾਨ ਕੁਝ ਲੋਕਾਂ ਵੱਲੋਂ ਪ੍ਰੋਜੈਕਟਾਈਲ ਤੇ ਹੋਰ ਵਸਤੂਆਂ ਸੁੱਟੀਆਂ ਗਈਆਂ, ਜਦਕਿ ਹੈਲੀਕਾਪਟਰ ਰਾਹੀਂ ਵੀ ਸਥਿਤੀ ’ਤੇ ਨਜ਼ਰ ਰੱਖੀ ਗਈ। ਪੁਲਿਸ ਨੇ ਤੁਰੰਤ ਕਾਰਵਾਈ ਕਰਕੇ ਹਾਲਾਤ ਨੂੰ ਕਾਬੂ ਵਿਚ ਲਿਆ ਤੇ ਦੋਵੇਂ ਧਿਰਾਂ ਨੂੰ ਇੱਕ-ਦੂਜੇ ਤੋਂ ਦੂਰ ਕੀਤਾ। ਪੁਲਿਸ ਸਕਾਟਲੈਂਡ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਾਨੂੰਨ ਆਪਣੇ ਹੱਥ ਵਿਚ ਨਾ ਲੈਣ ਦੀ ਅਪੀਲ ਕੀਤੀ ਹੈ। ਘਟਨਾ ਸਬੰਧੀ ਜਾਂਚ ਜਾਰੀ ਹੈ ਤੇ ਅਧਿਕਾਰੀਆਂ ਨੇ ਕਿਹਾ ਹੈ ਕਿ ਹਿੰਸਾ ਜਾਂ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਬੂਤਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ 547 ਮਿਲੀਅਨ ਦੇ ਮੈਡੀਕੇਅਰ ਧੋਖਾਧੜੀ ਮਾਮਲੇ ਦਾ ਭਗੌੜਾ ਖਾਲਿਦ ਸਤਾਰੀ ਵਿਦੇਸ਼ ਤੋਂ ਗ੍ਰਿਫ਼ਤਾਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਨੇ ਵਜਾਇਆ 2027 ਦੀਆਂ ਪੰਜਾਬ ਚੋਣਾਂ ਦਾ ਬਿਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।