08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਮੈਲਬੌਰਨ ’ਚ ਭਾਰਤੀ ਵਿਦਿਆਰਥੀਆਂ ਦੇ ਹੱਕ ’ਚ ਰੋਸ ਇਕੱਠ

ਅਜੀਤ ਡੈਸਕ 26-07-2026
ਮੈਲਬੌਰਨ, 25 ਜੁਲਾਈ (ਪਰਮਵੀਰ ਸਿੰਘ ਆਹਲੂਵਾਲੀਆ)-ਮੈਲਬੋਰਨ ਦੇ ਫੈਡਰੇਸ਼ਨ ਸਕੁਏਅਰ ਵਿਖੇ ਭਾਰਤੀ ਮੂਲ ਦੇ ਆਸਟ੍ਰੇਲੀਆਈ ਭਾਈਚਾਰੇ ਵੱਲੋਂ ਭਾਰਤ ’ਚ ਚੱਲੇ ਵਿਦਿਆਰਥੀ ਅੰਦੋਲਨ ਦੇ ਹੱਕ ’ਚ ਰੋਸ ਇਕੱਠ ਕੀਤਾ ਗਿਆ। ਇਸ ਮੌਕੇ ਹਾਜ਼ਰ ਲੋਕਾਂ ਨੇ ਵਿਦਿਆਰਥੀਆਂ ਦੀਆਂ ਮੰਗਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਸਮਾਗਮ ਦੇ ਅੰਤ ’ਚ ਮੋਮਬੱਤੀਆਂ ਜਗਾ ਕੇ ਉਨ੍ਹਾਂ ਵਿਦਿਆਰਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਨ੍ਹਾਂ ਦੀਆਂ ਮੌਤਾਂ ਸਬੰਧੀ ਖ਼ੁਦਕੁਸ਼ੀ ਜਾਂ ਆਪਣੇ ਆਪ ਨੂੰ ਨੁਕਸਾਨ ਪਹੁੰਚਾਉਣ ਦੀਆਂ ਘਟਨਾਵਾਂ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਜ਼ਿਕਰਯੋਗ ਹੈ ਕਿ ਮੈਲਬੋਰਨ ਤੋ ਇਲਾਵਾ ਵੀ ਆਸਟ੍ਰੇਲੀਆਈ ਭਰ’ਚ ਹੋਰ ਕਈ ਥਾਂਵਾਂ ’ਤੇ ਵੀ ਇਸੇ ਹੀ ਤਰ੍ਹਾਂ ਦੇ ਰੋਸ ਇਕੱਠ ਕੀਤੇ ਗਏ ਹਨ ।
ਪਿਛਲੀ ਖ਼ਬਰ ਬਿਜਲੀ ਕਰਮਚਾਰੀਆਂ ਦੀ ਹੜਤਾਲ 5ਵੇਂ ਦਿਨ ਵੀ ਜਾਰੀ ਰਹੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਨੇ ਵਜਾਇਆ 2027 ਦੀਆਂ ਪੰਜਾਬ ਚੋਣਾਂ ਦਾ ਬਿਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।