06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਕਲਿੰਟਨ ਇਲਾਕੇ ’ਚ ਜੰਗਲੀ ਅੱਗ ਦੇ ਕਹਿਰ ਮਗਰੋਂ ਸੈਂਕੜੇ ਘਰਾਂ ਨੂੰ ਖਾਲੀ ਕਰਨ ਦੇ ਹੁਕਮ

ਅਜੀਤ ਡੈਸਕ 27-07-2026
ਵੈਨਕੂਵਰ, 26 ਜੁਲਾਈ (ਮਲਕੀਤ ਸਿੰਘ) – ਬ੍ਰਿਟਿਸ਼ ਕੋਲੰਬੀਆ ਦੇ ਕਲਿੰਟਨ ਇਲਾਕੇ ਨੇੜੇ ਭੜਕੀਆਂ ਦੋ ਵੱਡੀਆਂ ਜੰਗਲੀ ਅੱਗਾਂ ਦੇ ਤੇਜ਼ੀ ਨਾਲ ਫੈਲਣ ਕਾਰਨ ਅਧਿਕਾਰੀਆਂ ਨੇ ਆਸ-ਪਾਸ ਦੇ ਖੇਤਰਾਂ ਵਿੱਚ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ ।
ਅਧਿਕਾਰੀਆਂ ਅਨੁਸਾਰ ਜੰਗਲੀ ਅੱਗਾਂ ਤੇਜ਼ ਹਵਾਵਾਂ ਅਤੇ ਗਰਮ ਮੌਸਮ ਕਾਰਨ ਲਗਾਤਾਰ ਫੈਲ ਰਹੀਆਂ ਹਨ, ਜਿਸ ਨਾਲ ਕਲਿੰਟਨ ਭਾਈਚਾਰੇ ਲਈ ਖ਼ਤਰਾ ਵੱਧ ਗਿਆ ਹੈ। ਅੱਗ ਬੁਝਾਊ ਅਮਲੇ, ਜੰਗਲਾਤ ਵਿਭਾਗ ਦੇ ਕਰਮਚਾਰੀ ਅਤੇ ਹਵਾਈ ਜਹਾਜ਼ ਅੱਗ ‘ਤੇ ਕਾਬੂ ਪਾਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੇ ਹਨ।
ਪ੍ਰਸ਼ਾਸਨ ਨੇ ਪ੍ਰਭਾਵਿਤ ਇਲਾਕਿਆਂ ਦੇ ਵਸਨੀਕਾਂ ਨੂੰ ਬਿਨਾਂ ਦੇਰੀ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਆਲੇ-ਦੁਆਲੇ ਦੇ ਹੋਰ ਖੇਤਰਾਂ ਦੇ ਰਹਿਣ ਵਾਲਿਆਂ ਨੂੰ ਵੀ ਸਥਿਤੀ ‘ਤੇ ਨਜ਼ਰ ਰੱਖਣ ਅਤੇ ਕਿਸੇ ਵੀ ਨਵੇਂ ਐਮਰਜੈਂਸੀ ਹੁਕਮ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ।
ਸੂਬਾਈ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦ ਤੱਕ ਅੱਗ ‘ਤੇ ਕਾਬੂ ਨਹੀਂ ਪਾਇਆ ਜਾਂਦਾ, ਉਦੋਂ ਤੱਕ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਲੋੜ ਪੈਣ ‘ਤੇ ਹੋਰ ਇਲਾਕਿਆਂ ਵਿੱਚ ਵੀ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਜਾ ਸਕਦੇ ਹਨ।
ਪਿਛਲੀ ਖ਼ਬਰ ਸਾਊਥ ਏਸ਼ੀਆ ਸੋਲਿਡੈਰਿਟੀ ਗਰੁੱਪ ਵੱਲੋਂ ਲੰਡਨ ਵਿਚ ਭਾਰਤੀ ਵਿਦਿਆਰਥੀਆਂ ਦੇ ਹੱਕ ਵਿਚ ਪ੍ਰਦਰਸ਼ਨ ਅਗਲੀ ਖ਼ਬਰ ਪ੍ਰਾਚੀਨ ਜੰਗਲਾਂ ਦੀ ਖੂਬਸੂਰਤੀ ਨੂੰ ਦਰਸਾਉਂਦੀ ਵਿਲੱਖਣ ਪ੍ਰਦਰਸ਼ਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।