04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦਾ 65ਵਾਂ ਸਥਾਪਨਾ ਦਿਵਸ 2 ਅਗਸਤ ਨੂੰ ਮਨਾਇਆ ਜਾਵੇਗਾ

ਅਜੀਤ ਡੈਸਕ 30-07-2026
ਲੰਡਨ, 29 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦਾ 65ਵਾਂ ਸਥਾਪਨਾ ਦਿਵਸ 2 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਤਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦਾ ਵੱਡਾ ਇਤਿਹਾਸ ਹੈ। ਇਹ ਬਰਤਾਨੀਆਂ ਹੀ ਨਹੀਂ ਬਲਕਿ ਯੂਰਪ ਦੇ ਵੱਡੇ ਅਤੇ ਪੁਰਾਤਨ ਸਿੱਖ ਸਥਾਨਾਂ ਵਿੱਚੋਂ ਹੈ। ਉਹਨਾਂ ਦੱਸਿਆ ਕਿ 2 ਅਗਸਤ ਨੂੰ ਦੂਰੋਂ ਨੇੜਿਓ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਪਹੁੰਚ ਰਹੀਆਂ ਹਨ। ਇਸ ਮੌਕੇ ਗੁਰਬਾਣੀ ਕੀਰਤਨ, ਕਥਾ ਵਿਚਾਰਾਂ ਦੇ ਨਾਲ ਨਾਲ ਗੁਰਦੁਆਰਾ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਸਮੈਦਿਕ ਗੁਰਦੁਆਰਾ ਸਾਹਿਬ 1961 ਨੂੰ ਸਥਾਪਿਤ ਹੋਇਆ ਸੀ।

ਪਿਛਲੀ ਖ਼ਬਰ ਲੰਡਨ ’ਚ ਭਾਰਤੀ ਵਿਦਿਆਰਥੀਆਂ ਦੇ ਹੱਕ ’ਚ ਪ੍ਰਦਰਸ਼ਨ ਅਗਲੀ ਖ਼ਬਰ ਡਾ: ਪੂਰਨ ਸਿੰਘ ਅਤੇ ਗੁਣਤਾਸ ਕੌਰ ਅਮਰੀਕਾ ਦੀਆਂ ਕਿਤਾਬਾਂ ਦਾ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।