ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦਾ 65ਵਾਂ ਸਥਾਪਨਾ ਦਿਵਸ ਮਨਾਇਆ
ਲੰਡਨ, 4 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦਾ 65ਵਾਂ ਸਥਾਪਨਾ ਦਿਵਸ ਸਮੈਦਿਕ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਨੇ ਬੜੀ ਧੂਮਧਾਮ ਨਾਲ ਮਨਾਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗਿਆਨੀ ਅਵਤਾਰ ਸਿੰਘ ਦਲ ਬਾਬਾ ਬਿਦੀ ਚੰਦ ਜੀ, ਭਾਈ ਗੁਰਵਿੰਦਰ ਸਿੰਘ ਬਾਬਾ ਬਕਾਲਾ ਸਾਹਿਬ ਵਾਲੇ, ਭਾਈ ਭਿੰਡਰ ਸਿੰਘ ਦਮਦਮਾ ਸਾਹਿਬ, ਭਾਈ ਤੀਰਥ ਸਿੰਘ ਚਿੱਟੀ, ਭਾਈ ਸੰਦੀਪ ਸਿੰਘ ਟਾਂਡੇ ਵਾਲਿਆਂ ਦੇ ਜੱਥਿਆਂ ਨੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਗ
ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੀ 65ਵੀਂ ਵਰ੍ਹੇਗੰਢ ਮੌਕੇ ਪ੍ਰਬੰਧਕ ਤੇ ਸੰਗਤ। ਤਸਵੀਰ : ਮਨਪ੍ਰੀਤ ਸਿੰਘ ਬੱਧਨੀ ਕਲਾਂ
05-08-2026
ਲੰਡਨ, 4 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦਾ 65ਵਾਂ ਸਥਾਪਨਾ ਦਿਵਸ ਸਮੈਦਿਕ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਨੇ ਬੜੀ ਧੂਮਧਾਮ ਨਾਲ ਮਨਾਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗਿਆਨੀ ਅਵਤਾਰ ਸਿੰਘ ਦਲ ਬਾਬਾ ਬਿਦੀ ਚੰਦ ਜੀ, ਭਾਈ ਗੁਰਵਿੰਦਰ ਸਿੰਘ ਬਾਬਾ ਬਕਾਲਾ ਸਾਹਿਬ ਵਾਲੇ, ਭਾਈ ਭਿੰਡਰ ਸਿੰਘ ਦਮਦਮਾ ਸਾਹਿਬ, ਭਾਈ ਤੀਰਥ ਸਿੰਘ ਚਿੱਟੀ, ਭਾਈ ਸੰਦੀਪ ਸਿੰਘ ਟਾਂਡੇ ਵਾਲਿਆਂ ਦੇ ਜੱਥਿਆਂ ਨੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੁੱਖ ਸੇਵਾਦਾਰ ਭਾਈ ਜਤਿੰਦਰ ਸਿੰਘ, ਪ੍ਰਮਜੀਤ ਸਿੰਘ ਢਿਲੋਂ, ਤਰਸੇਮ ਸਿੰਘ ਛੋਕਰ, ਹਰਵਿੰਦਰ ਸਿੰਘ ਹੀਰਾ, ਗਿਆਨੀ ਮਹਿਤਾਬ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਬੁਲਾਰਿਆਂ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਸਾਡੇ ਗੁਰਦੁਆਰਾ ਸਾਹਿਬ ਦੀ ਮਹਾਨ ਵਿਰਾਸਤ ਤੇ ਸਮੁੱਚੀ ਸਿੱਖ ਕੌਮ ਦੇ ਇਤਿਹਾਸ ਵਿਚ ਇਕ ਮਹੱਤਵਪੂਰਨ ਤੇ ਮਾਣਮੱਤਾ ਮੀਲ ਪੱਥਰ ਹੈ। ਸਾਲ 1961 ’ਚ ਸਥਾਪਿਤ ਹੋਇਆ ਗੁਰੂ ਨਾਨਕ ਗੁਰਦੁਆਰਾ ਸਮੈਦਿਕ, ਦੂਰਅੰਦੇਸ਼ੀ ਸੋਚ, ਅਟੱਲ ਸਮਰਪਣ ਅਤੇ ਨਿਰਸੁਆਰਥ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਦੇ ਇਕ ਛੋਟੇ ਜਿਹੇ ਸਮੂਹ ਦੀ ਇੱਛਾ ਦਾ ਨਤੀਜਾ ਸੀ। ਉਨ੍ਹਾਂ ਦਾ ਸੁਪਨਾ ਇਕ ਅਜਿਹਾ ਆਤਮਕ ਕੇਂਦਰ ਸਥਾਪਿਤ ਕਰਨਾ ਸੀ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਪਵਿੱਤਰ ਸਿੱਖਿਆਵਾਂ ਦਾ ਪ੍ਰਚਾਰ-ਪ੍ਰਸਾਰ ਹੋਵੇ ਤੇ ਆਉਣ ਵਾਲੀਆਂ ਪੀੜ੍ਹੀਆਂ ਸਿੱਖੀ, ਗੁਰਬਾਣੀ ਅਤੇ ਸੇਵਾ ਨਾਲ ਸਦਾ ਜੁੜੀਆਂ ਰਹਿਣ। ਉਨ੍ਹਾਂ ਦੀ ਅਟੱਲ ਸ਼ਰਧਾ, ਅਥਾਹ ਮਿਹਨਤ ਅਤੇ ਨਿਸ਼ਕਾਮ ਸੇਵਾ ਨੇ ਉਸ ਮਜ਼ਬੂਤ ਨੀਂਹ ਨੂੰ ਰੱਖਿਆ ਜਿਸ ਉੱਤੇ ਅੱਜ ਇਹ ਗੁਰਦੁਆਰਾ ਬਰਤਾਨੀਆਂ ਦੇ ਸਭ ਤੋਂ ਵੱਡੇ ਅਤੇ ਸਭ ਤੋਂ ਵੱਧ ਸਤਿਕਾਰੇ ਜਾਂਦੇ ਸਿੱਖ ਧਾਰਮਿਕ ਅਸਥਾਨਾਂ ਵਿੱਚੋਂ ਇੱਕ ਵਜੋਂ ਖੜ੍ਹਾ ਹੈ। ਪਿਛਲੇ 65 ਸਾਲਾਂ ਦੌਰਾਨ ਗੁਰਦੁਆਰਾ ਸਾਹਿਬ ਸਿਰਫ਼ ਇਕ ਇਮਾਰਤ ਨਹੀਂ ਰਿਹਾ। ਇਹ ਨਾਮ ਬਾਣੀ ਨਾਲ ਜੋੜ੍ਹਨ ਵਾਲਾ ਸਿੱਖੀ ਦਾ ਵੱਡਾ ਕੇਂਦਰ ਬਣ ਗਿਆ ਹੈ। ਜਿਸ ਨੇ ਧਾਰਮਿਕ, ਰਾਜਨੀਤਕ ਅਤੇ ਸਿੱਖੀ ਸੱਭਿਆਚਾਰ, ਸਿੱਖ ਪ੍ਰੰਪਰਾਵਾਂ ਅਨੁਸਾਰ ਸਮਾਜ ਦੀ ਅਗਵਾਈ ਕੀਤੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।