ਇਮਰਾਨ ਖ਼ਾਨ ਦੀ ਸਿਹਤ ਨੂੰ ਲੈ ਕੇ ਵਧੀਆਂ ਚਿੰਤਾਵਾਂ
ਪਰਿਵਾਰਕ ਮੈਂਬਰ ਜੇਲ੍ਹ ’ਚ ਮੁਲਾਕਾਤ ਲਈ ਪਹੁੰਚੇ
ਅੰਮ੍ਰਿਤਸਰ, 12 ਅਗਸਤ (ਸੁਰਿੰਦਰ ਕੋਛੜ)-ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ’ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਿਹਤ ਨੂੰ ਲੈ ਕੇ ਚਿੰਤਾਵਾਂ ਜ਼ਾਹਿਰ ਕੀਤੀਆਂ ਜਾ ਰਹੀਆਂ ਹਨ। ਦਰਅਸਲ, ਅਮਰੀਕਾ ’ਚ ਰਹਿੰਦੇ ਇਕ ਪਾਕਿਸਤਾਨੀ ਪੱਤਰਕਾਰ ਵਜ਼ਾਹਤ ਸਈਦ ਖਾਨ ਨੇ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ ਸੀ ਕਿ ਉਸ ਨੂੰ ਰਾਵਲਪਿੰਡੀ ਸਥਿਤ ਫ਼ੌਜ ਦੇ ਹੈੱਡਕੁਆਰਟਰ ਦੇ ਤਿੰਨ ਪਾਕਿਸਤਾਨੀ ਜਰਨੈਲਾਂ ਨੇ ਦੱਸਿਆ ਹੈ ਕਿ ਇਮਰਾਨ ਖ਼ਾਨ ਦੀ ਜੇਲ੍ਹ ’ਚ ਮੌਤ ਹੋ ਗਈ ਹੈ।
ਰ
ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਦੇ ਬਾਹਰ ਗੱਲਬਾਤ ਕਰਦੇ ਸਮੇਂ ਅਲੀਮਾ ਖ਼ਾਨ, ਅਜ਼ਮਾ ਖ਼ਾਨ ਅਤੇ ਨੂਰੀਨ ਨਿਆਜ਼ੀ। ਤਸਵੀਰ ਰਾਹੀਂ : ਸੁਰਿੰਦਰ ਕੋਛੜ
13-08-2026
ਅੰਮ੍ਰਿਤਸਰ, 12 ਅਗਸਤ (ਸੁਰਿੰਦਰ ਕੋਛੜ)-ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ’ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਿਹਤ ਨੂੰ ਲੈ ਕੇ ਚਿੰਤਾਵਾਂ ਜ਼ਾਹਿਰ ਕੀਤੀਆਂ ਜਾ ਰਹੀਆਂ ਹਨ। ਦਰਅਸਲ, ਅਮਰੀਕਾ ’ਚ ਰਹਿੰਦੇ ਇਕ ਪਾਕਿਸਤਾਨੀ ਪੱਤਰਕਾਰ ਵਜ਼ਾਹਤ ਸਈਦ ਖਾਨ ਨੇ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ ਸੀ ਕਿ ਉਸ ਨੂੰ ਰਾਵਲਪਿੰਡੀ ਸਥਿਤ ਫ਼ੌਜ ਦੇ ਹੈੱਡਕੁਆਰਟਰ ਦੇ ਤਿੰਨ ਪਾਕਿਸਤਾਨੀ ਜਰਨੈਲਾਂ ਨੇ ਦੱਸਿਆ ਹੈ ਕਿ ਇਮਰਾਨ ਖ਼ਾਨ ਦੀ ਜੇਲ੍ਹ ’ਚ ਮੌਤ ਹੋ ਗਈ ਹੈ। ਇਸ ਖ਼ਬਰ ਤੋਂ ਬਾਅਦ ਇਮਰਾਨ ਖ਼ਾਨ ਨੂੰ ਜੇਲ੍ਹ ’ਚ ਮਿਲਣ ਪਹੁੰਚੀਆਂ ਉਨ੍ਹਾਂ ਦੀਆਂ ਭੈਣਾਂ ਅਲੀਮਾ ਖ਼ਾਨ, ਅਜ਼ਮਾ ਖ਼ਾਨ ਅਤੇ ਨੂਰੀਨ ਨਿਆਜ਼ੀ ਨੂੰ ਇਹ ਕਹਿ ਕੇ ਜੇਲ੍ਹ ਪ੍ਰਬੰਧਕਾਂ ਨੇ ਮਿਲਣ ਦੀ ਮਨਜ਼ੂਰੀ ਨਹੀਂ ਦਿੱਤੀ ਕਿ ਉਹ ਮੁਲਾਕਾਤ ਤੋਂ ਬਾਅਦ ਆਪਣੇ ਭਰਾ ਦੇ ਸਿਆਸੀ ਸੁਨੇਹਿਆਂ ਨੂੰ ਸੋਸ਼ਲ ਮੀਡੀਆ ’ਤੇ ਜਨਤਕ ਕਰਕੇ ਦੇਸ਼ ਦਾ ਮਾਹੌਲ ਖ਼ਰਾਬ ਕਰ ਰਹੀਆਂ ਹਨ। ਇਮਰਾਨ ਖ਼ਾਨ ਦੀਆਂ ਭੈਣਾਂ ਨੇ ਅਡਿਆਲਾ ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਹਿਰਾਸਤ ’ਚ ਰਹਿਣ ਦੌਰਾਨ ਉਨ੍ਹਾਂ ਦੇ ਭਰਾ ਦੀ ਜਾਨ ਨੂੰ ਖ਼ਤਰਾ ਹੈ ਤੇ ਪਤਾ ਲੱਗਾ ਹੈ ਕਿ ਉਨ੍ਹਾਂ ਦੀ ਸਿਹਤ ’ਚ ਵਿਗਾੜ ਆਇਆ ਹੈ।