ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਲੰਡਨ ਦੇ ਸਿੱਖਾਂ ਵੱਲੋਂ ਨਿੰਦਾ
ਲੰਡਨ, 14 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ੍ਰੀ ਨਦੇੜ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਲੰਡਨ ਦੇ ਸਿੱਖਾਂ ਵੱਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲੀ, ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਕੇਵਲ ਸਿੰਘ ਰਣਦੇਵਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਤੇ ਧਾਰਮਿਕ ਅਸਥਾਨ ਤੇ ਹਮਲਾ ਕਰਨਾ ਬਹੁਤ ਗਲਤ ਹੈ।
ਅਜੀਤ ਡੈਸਕ
15-08-2026