18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਬਰਤਾਨੀਆਂ ਦੀਆਂ ਯੂਨੀਵਰਸਿਟੀਆਂ ’ਤੇ ਵਿੱਤੀ ਸੰਕਟ ਦੇ ਬੱਦਲ - ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ’ਚ ਭਾਰੀ ਗਿਰਾਵਟ

ਲੰਡਨ, 17 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀਆਂ ਯੂਨੀਵਰਸਿਟੀਆਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ’ਚ ਵੱਡੀ ਕਮੀ ਕਾਰਨ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀਆਂ ਹਨ। ਉੱਚ ਸਿੱਖਿਆ ਖੇਤਰ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਹਾਲਾਤ ਨਾ ਸੁਧਰੇ ਤਾਂ ਕੁਝ ਸੰਸਥਾਵਾਂ ਦੇ ਬੰਦ ਹੋਣ ਤੱਕ ਦੀ ਨੌਬਤ ਆ ਸਕਦੀ ਹੈ।

ਅਜੀਤ ਡੈਸਕ 18-08-2026
ਲੰਡਨ, 17 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀਆਂ ਯੂਨੀਵਰਸਿਟੀਆਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ’ਚ ਵੱਡੀ ਕਮੀ ਕਾਰਨ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀਆਂ ਹਨ। ਉੱਚ ਸਿੱਖਿਆ ਖੇਤਰ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਹਾਲਾਤ ਨਾ ਸੁਧਰੇ ਤਾਂ ਕੁਝ ਸੰਸਥਾਵਾਂ ਦੇ ਬੰਦ ਹੋਣ ਤੱਕ ਦੀ ਨੌਬਤ ਆ ਸਕਦੀ ਹੈ। ਬਰਤਾਨੀਆ ਦੀਆਂ ਯੂਨੀਵਰਸਿਟੀਆਂ ਲਈ ਵਿਦੇਸ਼ੀ ਵਿਦਿਆਰਥੀਆਂ ਤੋਂ ਮਿਲਣ ਵਾਲੀ ਫੀਸ ਆਮਦਨ ਦਾ ਬਹੁਤ ਮਹੱਤਵਪੂਰਨ ਸਰੋਤ ਹੈ। ਤਾਜ਼ਾ ਅੰਕੜਿਆਂ ਮੁਤਾਬਕ ਜੁਲਾਈ 2026 ਤੱਕ ਦੇ ਇਕ ਸਾਲ ਦੌਰਾਨ ਵਿਦਿਆਰਥੀ ਵੀਜ਼ਾ ਅਰਜ਼ੀਆਂ ਵਿਚ ਲਗਭਗ 11 ਫੀਸਦੀ ਦੀ ਕਮੀ ਆਈ ਹੈ ਅਤੇ ਕੁਝ ਅਨੁਮਾਨਾਂ ਅਨੁਸਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਕੁੱਲ ਗਿਰਾਵਟ 30 ਫੀਸਦੀ ਤੱਕ ਪਹੁੰਚ ਸਕਦੀ ਹੈ। ਯੂਨੀਵਰਸਿਟੀ ਆਗੂਆਂ ਦਾ ਕਹਿਣਾ ਹੈ ਕਿ ਘਰੇਲੂ ਵਿਦਿਆਰਥੀਆਂ ਦੀਆਂ ਟਿਊਸ਼ਨ ਫੀਸ 9250 ਪੌਂਡ ਸਾਲਾਨਾ ਹੈ, ਜਿਸ ਵਿਚ ਲੰਮੇ ਸਮੇਂ ਤੋਂ ਕੋਈ ਵਾਧਾ ਨਾ ਹੋਣ ਕਰਕੇ ਯੂਨੀਵਰਸਿਟੀਆਂ ਵਿਦੇਸ਼ੀ ਵਿਦਿਆਰਥੀਆਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਵੱਧ ਫੀਸਾਂ ’ਤੇ ਨਿਰਭਰ ਹੋ ਗਈਆਂ। ਹੁਣ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਘਟਣ ਨਾਲ ਕਈ ਸੰਸਥਾਵਾਂ ਲਈ ਆਪਣੇ ਬਜਟ ਸੰਤੁਲਿਤ ਕਰਨਾ ਮੁਸ਼ਕਲ ਹੋ ਰਿਹਾ ਹੈ। ਇਸ ਦੇ ਨਾਲ ਹੀ ਲੇਬਰ ਸਰਕਾਰ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਫੀਸ ’ਤੇ 925 ਪੌਂਡ ਪ੍ਰਤੀ ਵਿਦਿਆਰਥੀ ਲਗਾਇਆ ਗਿਆ ਟੈਕਸ ਵੀ ਯੂਨੀਵਰਸਿਟੀਆਂ ਦੀ ਚਿੰਤਾ ਵਧਾ ਰਿਹਾ ਹੈ। ਉੱਚ ਸਿੱਖਿਆ ਖੇਤਰ ਦੇ ਨੁਮਾਇੰਦਿਆਂ ਨੇ ਸਰਕਾਰ ਨੂੰ ਇਹ ਟੈਕਸ ਵਾਪਸ ਲੈਣ ਦੀ ਅਪੀਲ ਕੀਤੀ ਹੈ। ਵਿੱਤੀ ਦਬਾਅ ਦੇ ਨਤੀਜੇ ਵਜੋਂ ਕੋਰਸਾਂ ਵਿਚ ਕਟੌਤੀ, ਸਟਾਫ਼ ਦੀਆਂ ਨੌਕਰੀਆਂ ਘਟਾਉਣ ਅਤੇ ਯੂਨੀਵਰਸਿਟੀਆਂ ਦੇ ਰਲੇਵੇਂ ਜਾਂ ਬੰਦ ਹੋਣ ਦਾ ਖਤਰਾ ਵਧ ਰਿਹਾ ਹੈ। ਸੰਸਦ ਦੀ ਸਿੱਖਿਆ ਕਮੇਟੀ ਵੀ ਚੇਤਾਵਨੀ ਦੇ ਚੁੱਕੀ ਹੈ ਕਿ ਇੰਗਲੈਂਡ ਦਾ ਉੱਚ ਸਿੱਖਿਆ ਖੇਤਰ ਅਜਿਹੇ ਵਿੱਤੀ ਸੰਕਟ ਵਿਚ ਹੈ ਜਿੱਥੇ ਕਿਸੇ ਸੰਸਥਾ ਦੇ ਦਿਵਾਲੀਆ ਹੋਣ ਦਾ ਖਤਰਾ ਮੌਜੂਦ ਹੈ। ਇਸੇ ਦੌਰਾਨ ਕੁਝ ਯੂਨੀਵਰਸਿਟੀਆਂ ਵਿਦੇਸ਼ੀ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਨ ਲਈ ਹਜ਼ਾਰਾਂ ਪੌਂਡ ਤੱਕ ਦੀ ਫੀਸ ਛੋਟ ਵੀ ਦੇ ਰਹੀਆਂ ਹਨ, ਜਿਸ ਨਾਲ ਯੂ.ਕੇ. ਦੇ ਉੱਚ ਸਿੱਖਿਆ ਖੇਤਰ ’ਚ ਵਿਦੇਸ਼ੀ ਵਿਦਿਆਰਥੀਆਂ ਲਈ ਮੁਕਾਬਲਾ ਹੋਰ ਤੇਜ਼ ਹੋ ਗਿਆ ਹੈ। 306
ਪਿਛਲੀ ਖ਼ਬਰ ਯੂ.ਕੇ. ’ਚ ਹੋਈ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ - ਡਾ. ਪਰਮਜੀਤ ਕੌਰ ਸਿੱਧੂ ਨੇ ਪੰਜਾਬ ਯੂਨੀਵਰਸਿਟੀ ਦੀ ਕੀਤੀ ਨੁਮਾਇੰਦ... ਅਗਲੀ ਖ਼ਬਰ ਕੈਲਗਰੀ ਵਿਖੇ ਕਰਵਾਇਆ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।