18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਯੂ.ਕੇ. ’ਚ ਹੋਈ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ - ਡਾ. ਪਰਮਜੀਤ ਕੌਰ ਸਿੱਧੂ ਨੇ ਪੰਜਾਬ ਯੂਨੀਵਰਸਿਟੀ ਦੀ ਕੀਤੀ ਨੁਮਾਇੰਦਗੀ

ਲੰਡਨ, 17 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਡਾ. ਪਰਮਜੀਤ ਕੌਰ ਸਿੱਧੂ, ਮੁਖੀ ਪੰਜਾਬੀ ਅਧਿਐਨ ਸਕੂਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਬੀਤੇ ਦਿਨੀ ਯੂਨੀਵਰਸਿਟੀ ਕਾਲਜ ਲੰਡਨ, ਯੂ.

ਅਜੀਤ ਡੈਸਕ 18-08-2026
ਲੰਡਨ, 17 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਡਾ. ਪਰਮਜੀਤ ਕੌਰ ਸਿੱਧੂ, ਮੁਖੀ ਪੰਜਾਬੀ ਅਧਿਐਨ ਸਕੂਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਬੀਤੇ ਦਿਨੀ ਯੂਨੀਵਰਸਿਟੀ ਕਾਲਜ ਲੰਡਨ, ਯੂ. ਕੇ. ਵਿਖੇ ਸਿੱਖ ਐਜੂਕੇਸ਼ਨ ਕੌਂਸਲ ਯੂ. ਕੇ. ਵੱਲੋਂ ਕਰਵਾਈ ਗਈ ਪੰਜਾਬੀ ਕਾਨਫਰੰਸ ਯੂ.ਕੇ. 2026 ’ਚ ਭਾਗ ਲਿਆ। ਇਸ ਅੰਤਰਰਾਸ਼ਟਰੀ ਕਾਨਫਰੰਸ ’ਚ ਪੰਜਾਬ, ਲਾਹੌਰ, ਡੈਨਮਾਰਕ, ਕੈਨੇਡਾ, ਯੂ. ਕੇ. ਤੇ ਦੁਨੀਆ ਦੇ ਹੋਰ ਹਿੱਸਿਆਂ ਤੋਂ ਵਿਦਵਾਨਾਂ ਤੇ ਖੋਜਕਰਤਾਵਾਂ ਨੇ ਸ਼ਿਰਕਤ ਕੀਤੀ। ਕਾਨਫਰੰਸ ਦੌਰਾਨ ਪੰਜਾਬੀ ਭਾਸ਼ਾ, ਸਾਹਿਤ, ਸਿੱਖਿਆ ਅਤੇ ਸੱਭਿਆਚਾਰ ਨਾਲ ਸਬੰਧਤ ਸਮਕਾਲੀ ਮੁੱਦਿਆਂ ’ਤੇ ਗੰਭੀਰ ਅਕਾਦਮਿਕ ਵਿਚਾਰ-ਵਟਾਂਦਰਾ ਹੋਇਆ। ਇਸ ਕਾਨਫਰੰਸ ਦੀ ਵਿਸ਼ੇਸ਼ ਮਹੱਤਤਾ ਇਸ ਗੱਲ ਵਿਚ ਰਹੀ ਕਿ ਇਕ ਪ੍ਰਮੁੱਖ ਬ੍ਰਿਟਿਸ਼ ਯੂਨੀਵਰਸਿਟੀ ’ਚ ਗੁਰਮੁਖੀ ਲਿਪੀ ਵਿੱਚ ਖੋਜ-ਪੱਤਰ ਪੇਸ਼ ਕੀਤੇ ਗਏ, ਜਿਸ ਨਾਲ ਅੰਤਰਰਾਸ਼ਟਰੀ ਅਕਾਦਮਿਕ ਮੰਚ ’ਤੇ ਪੰਜਾਬੀ ਭਾਸ਼ਾ ਦੀ ਮੌਜੂਦਗੀ ਨੂੰ ਮਜ਼ਬੂਤੀ ਮਿਲੀ। ਡਾ. ਪਰਮਜੀਤ ਕੌਰ ਸਿੱਧੂ ਨੇ ‘ਵਿਸ਼ਵੀਕਰਨ ਤੇ ਡਿਜੀਟਲ ਯੁਗ ਵਿਚ ਪੰਜਾਬੀਭਾਸ਼ਾ ਤੇ ਸੱਭਿਆਚਾਰਕ ਪਛਾਣ: ਚੁਣੌਤੀਆਂ ਅਤੇ ਸੰਭਾਵਨਾਵਾਂ’ ਵਿਸ਼ੇ ’ਤੇ ਆਪਣਾ ਖੋਜ-ਪੱਤਰ ਪੇਸ਼ ਕੀਤਾ। ਉਨ੍ਹਾਂ ਨੇ ਵਿਸ਼ਵੀਕਰਨ ਤੇ ਤੇਜ਼ੀ ਨਾਲ ਹੋ ਰਹੇ ਡਿਜੀਟਲ ਪਰਿਵਰਤਨ ਦੇ ਦੌਰ ਵਿਚ ਪੰਜਾਬੀ ਭਾਸ਼ਾ ਤੇ ਸੱਭਿਆਚਾਰਕ ਪਛਾਣ ਸਾਹਮਣੇ ਮੌਜੂਦ ਚੁਣੌਤੀਆਂ ਦੇ ਨਾਲ-ਨਾਲ ਡਿਜੀਟਲ ਤਕਨਾਲੋਜੀ ਰਾਹੀਂ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਦੀ ਸੰਭਾਲ, ਪ੍ਰਸਾਰ ਅਤੇ ਵਿਸ਼ਵ ਪੱਧਰੀ ਪਹੁੰਚ ਲਈ ਉਪਲਬਧ ਸੰਭਾਵਨਾਵਾਂ ’ਤੇ ਚਾਨਣਾ ਪਾਇਆ ਤੇ ਇਸ ਮਹੱਤਵਪੂਰਨ ਮੌਕੇ ਲਈ ਪ੍ਰਬੰਧਕਾਂ ਦਾ ਧੰਨਵਾਦ ਪ੍ਰਗਟ ਕੀਤਾ। ਕਾਨਫਰੰਸ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਯੁੱਗ ’ਚ ਪੰਜਾਬੀ ਦੀਆਂ ਸੰਭਾਵਨਾਵਾਂ, ਪ੍ਰਵਾਸੀ ਸਮਾਜ ਵਿੱਚ ਪੰਜਾਬੀ ਸਿੱਖਿਆ, ਪੰਜਾਬੀ ਕੋਸ਼ਕਾਰੀ ਅਤੇ ਭਾਈ ਕਾਨ੍ਹ ਸਿੰਘ ਨਾਭਾ ਦੇ ਜੀਵਨ ਤੇ ਯੋਗਦਾਨ ਵਰਗੇ ਮਹੱਤਵਪੂਰਨ ਵਿਸ਼ਿਆਂ ’ਤੇ ਵੀਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਲ 2030 ਵਿੱਚ ਭਾਈ ਕਾਨ੍ਹ ਸਿੰਘ ਨਾਭਾ ਨੂੰ ਸਮਰਪਿਤ ਇੱਕ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਕਰਵਾਉਣ ਦੀ ਮਹੱਤਵਪੂਰਨ ਅਕਾਦਮਿਕ ਪਹਿਲ ਦਾ ਵੀ ਐਲਾਨ ਕੀਤਾ ਗਿਆ। ਕਾਨਫਰੰਸ ਵਿੱਚ ਭਾਗੀਦਾਰੀ ਅਤੇ ਅਕਾਦਮਿਕ ਯੋਗਦਾਨ ਲਈ ਡਾ. ਸਿੱਧੂ ਨੂੰ ਪ੍ਰਬੰਧਕਾਂ ਵੱਲੋਂ ‘ਸਨਮਾਨ ਪੱਤਰ’ ਪ੍ਰਦਾਨ ਕੀਤਾ ਗਿਆ।
ਪਿਛਲੀ ਖ਼ਬਰ ਆਇਸ ਵਲੋਂ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਬਰਤਾਨੀਆਂ ਦੀਆਂ ਯੂਨੀਵਰਸਿਟੀਆਂ ’ਤੇ ਵਿੱਤੀ ਸੰਕਟ ਦੇ ਬੱਦਲ - ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ’ਚ ਭਾਰੀ ਗਿਰਾਵਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।